Dera Baba Nanak ਇਲਾਕੇ ’ਚ ਮੁੜ ਚੱਲੀਆਂ ਗੋਲੀਆਂ; ਫਿਰੌਤੀ ਨਾ ਦੇਣ ਦੇ ਮਾਮਲੇ ’ਚ ਅਣਪਛਾਤਿਆਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿੱਕੀ ਹਾਰਡਵੇਅਰ ਸਟੋਰ ਦੇ ਮਾਲਕ ਦਿਨੇਸ਼ ਕੁਮਾਰ ਉਰਫ ਬੋਬੀ ਨੇ ਦੱਸਿਆ ਕਿ ਕੱਲ ਬੀਤੀ ਸ਼ਾਮ ਕਰੀਬ 6 ਵਜੇ ਦੋ ਮੋਟਰਸਾਈਕਲ ਸਵਾਰ ਅਣਪਛਾਤੇ ਨੌਜਵਾਨਾਂ ਵੱਲੋਂ ਉਨਾਂ ਦੇ ਹਾਰਡਵੇਅਰ ਸਟੋਰ ’ਤੇ ਗੋਲੀ ਚਲਾ ਕੇ ਫਰਾਰ ਹੋ ਗਏ।
Dera Baba Nanak Firing : ਪਿੰਡ ਧਰਮਕੋਟ ਰੰਧਾਵਾ ਦੇ ਹਾਰਡਵੇਅਰ ਵਾਪਾਰੀ ਦੀ ਦੁਕਾਨ ’ਤੇ ਅਣਪਛਾਤੇ ਨੌਜਵਾਨਾਂ ਵੱਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਅਣਪਛਾਤੇ ਨੌਜਵਾਨ ਫਰਾਰ ਹੋ ਗਏ। ਮਿਲੀ ਜਾਣਕਾਰੀ ਮੁਤਾਬਿਕ ਅਣਪਛਾਤਿਆਂ ਨੇ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅੰਦਰ ਪੈਂਦੀ ਪੁਲਿਸ ਚੌਂਕੀ ਧਰਮਕੋਟ ਰੰਧਾਵਾ ਦੇ ਵਿੱਚ ਵਿੱਕੀ ਹਾਰਡਵੇਅਰ ਸਟੋਰ ’ਤੇ ਹਮਲਾ ਕੀਤਾ ਸੀ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿੱਕੀ ਹਾਰਡਵੇਅਰ ਸਟੋਰ ਦੇ ਮਾਲਕ ਦਿਨੇਸ਼ ਕੁਮਾਰ ਉਰਫ ਬੋਬੀ ਨੇ ਦੱਸਿਆ ਕਿ ਕੱਲ ਬੀਤੀ ਸ਼ਾਮ ਕਰੀਬ 6 ਵਜੇ ਦੋ ਮੋਟਰਸਾਈਕਲ ਸਵਾਰ ਅਣਪਛਾਤੇ ਨੌਜਵਾਨਾਂ ਵੱਲੋਂ ਉਨਾਂ ਦੇ ਹਾਰਡਵੇਅਰ ਸਟੋਰ ’ਤੇ ਗੋਲੀ ਚਲਾ ਕੇ ਫਰਾਰ ਹੋ ਗਏ। ਗਣੀਮਤ ਇਹ ਰਹੀ ਕਿ ਗੋਲੀ ਦੁਕਾਨ ਦੀ ਕੰਧ ਵਿੱਚ ਜਾ ਲੱਗੀ ਜੇਕਰ ਨਿਸ਼ਾਨਾ ਇਧਰ ਉਧਰ ਲੱਗਦਾ ਤਾਂ ਵੱਡਾ ਜਾਨੀ ਨੁਕਸਾਨ ਹੋ ਸਕਦਾ ਸੀ।
ਦੁਕਾਨਦਾਰ ਦੇ ਮੁਤਾਬਕ ਉਹਨਾਂ ਦੇ ਕੋਲੋਂ ਨਿਸਾਨ ਸਿੰਘ ਨਾਮਕ ਵਿਅਕਤੀ ਜੋ ਯੂਐਸਏ ਦੇ ਨੰਬਰ ਤੋਂ ਲਗਾਤਾਰ 40 ਲੱਖ ਰੁਪਏ ਦੀ ਫਰੋਤੀ ਦੀ ਮੰਗ ਕਰ ਰਿਹਾ ਸੀ ਜਿਸ ਦੇ ਚਲਦੇ ਉਹਨਾਂ ਵੱਲੋਂ ਦੁਕਾਨ ਉੱਪਰ ਗੋਲੀਆਂ ਚਲਵਾਈਆਂ ਗਈਆਂ ਹਨ। ਇਸ ਮੌਕੇ ਪੀੜਤ ਦੁਕਾਨਦਾਰ ਨੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਸਾਡੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ ਅਤੇ ਗੋਲੀ ਚਲਾਉਣ ਵਾਲੇ ਹਮਲਾਵਰਾਂ ਨੂੰ ਜਲਦੀ ਫੜ ਕਿ ਸਲਾਖਾਂ ਪਿੱਛੇ ਕੀਤਾ ਜਾਵੇ ।
ਇਸ ਸਬੰਧੀ ਪੁਲਿਸ ਚੌਂਕੀ ਧਰਮਕੋਟ ਰੰਧਾਵਾ ਵਿੱਚ ਅਣਪਛਾਤੇ ਦੇ ਖਿਲਾਫ ਮਾਮਲਾ ਦਰਜ ਕਰਕੇ ਪੁਲਿਸ ਥਾਣਾ ਡੇਰਾ ਬਾਬਾ ਨਾਨਕ ਦੇ ਐਸਐਚਓ ਗੁਰਮੀਤ ਸਿੰਘ ਵੱਲੋਂ ਪੁਲਿਸ ਪਾਰਟੀ ਸਮੇਤ ਆਸ ਪਾਸ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਖੰਘਾਲਿਆ ਜਾ ਰਿਹਾ ਹੈ ਤੇ ਉਹਨਾਂ ਦਾ ਕਹਿਣਾ ਹੈ ਕਿ ਜਲਦੀ ਹੀ ਉਕਤ ਮੁਜਰਮ ਪੁਲਿਸ ਦੀ ਗ੍ਰਿਫਤ ਵਿੱਚ ਹੋਣਗੇ।
ਜਿਕਰਯੋਗ ਹੈ ਕਿ ਇਸ ਦੁਕਾਨ ਦੇ ਉੱਪਰ ਪਹਿਲਾਂ ਵੀ ਦੋ ਵਾਰ ਗੋਲੀਆਂ ਚੱਲ ਚੁੱਕੀਆਂ ਹਨ ਜਿਨਾਂ ਦੇ ਦੋਸ਼ੀ ਜੇਲ੍ਹ ਦੀਆਂ ਸਲਾਖਾਂ ਪਿੱਛੇ ਹਨ। ਗੋਲੀਆਂ ਚਲਾਉਣ ਵਾਲਿਆਂ ਤੋਂ ਅੱਕੇ ਵਪਾਰੀਆਂ ਵੱਲੋਂ ਹਮਲਾਵਰਾਂ ਦਾ ਕਰੀਬ 10 ਕਿਲੋਮੀਟਰ ਪਿੱਛਾ ਕੀਤਾ ਗਿਆ ਤੇ ਉਨ੍ਹਾਂ ਉੱਪਰ ਕਰੀਬ ਤਿੰਨ ਰਾਉਡ ਫਾਇਰਿੰਗ ਵੀ ਕੀਤੀ ਗਈ ਪਰ ਉਹ ਫਰਾਰ ਹੋਣ ਵਿੱਚ ਕਾਮਯਾਬ ਹੋ ਗਏ।
ਇਹ ਵੀ ਪੜ੍ਹੋ : School Van Accident : ਲੇਹ 'ਚ 200 ਮੀਟਰ ਖੱਡ 'ਚ ਸਵਾਰੀਆਂ ਨਾਲ ਭਰੀ ਸਕੂਲ ਬੱਸ, 6 ਲੋਕਾਂ ਦੀ ਮੌਤ