Punjab Weather Update : ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ’ਚ ਕਿਵੇਂ ਦੀ ਰਹੇਗੀ ਸਥਿਤੀ

ਸੂਬੇ ਵਿੱਚ ਇਸ ਮਾਨਸੂਨ ਸੀਜ਼ਨ ਵਿੱਚ 28 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ 5 ਅਕਤੂਬਰ ਤੱਕ ਮੌਸਮ ਸਾਫ਼ ਰਹੇਗਾ।

By  Akash Chaudhary September 30th 2024 09:15 AM -- Updated: September 30th 2024 09:21 AM

Punjab Weather Update : ਪੰਜਾਬ ਅਤੇ ਚੰਡੀਗੜ੍ਹ ’ਚੋਂ ਮਾਨਸੂਨ ਹੁਣ ਹੌਲੀ ਹੌਲੀ ਵਾਪਸ ਪਰਤ ਰਿਹਾ ਹੈ। ਉੱਥੇ ਹੀ ਜੇਕਰ ਅੱਜ ਦੇ ਮੌਸਮ ਦੀ ਗੱਲ ਕਰੀਏ ਤਾਂ ਇੱਥੇ ਮੌਸਮ ਪੂਰੀ ਤਰ੍ਹਾਂ ਸਾਫ ਰਹੇਗਾ। ਪੰਜਾਬ ਦੇ ਕਿਸੇ ਵੀ ਖੇਤਰ ’ਚ ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ। ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 1.9 ਡਿਗਰੀ ਦਾ ਵਾਧਾ ਹੋਇਆ ਹੈ। ਹਾਲਾਂਕਿ ਸੂਬੇ 'ਚ ਇਹ ਲਗਭਗ ਆਮ ਦੇ ਬਰਾਬਰ ਰਿਹਾ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 36.2 ਡਿਗਰੀ ਦਰਜ ਕੀਤਾ ਗਿਆ। ਸੂਬੇ ਵਿੱਚ ਇਸ ਮਾਨਸੂਨ ਸੀਜ਼ਨ ਵਿੱਚ 28 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ 5 ਅਕਤੂਬਰ ਤੱਕ ਮੌਸਮ ਸਾਫ਼ ਰਹੇਗਾ।

ਦਿੱਲੀ 'ਚ ਅੱਜ ਤੋਂ ਤਾਪਮਾਨ ਵਧੇਗਾ। ਪਰ ਉੱਤਰੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ ਅਤੇ ਝਾਰਖੰਡ 'ਚ ਮਾਨਸੂਨ ਮੁੜ ਸਰਗਰਮ ਹੋ ਗਿਆ ਹੈ, ਜਿਸ ਕਾਰਨ ਸੋਮਵਾਰ ਨੂੰ ਇਨ੍ਹਾਂ ਸੂਬਿਆਂ 'ਚ ਮੀਂਹ ਹੋਣ ਦੀ ਸੰਭਾਵਨਾ ਹੈ।

ਦੱਸ ਦਈਏ ਕਿ ਮੌਸਮ ਵਿਭਾਗ ਅਨੁਸਾਰ ਇਸ ਵਾਰ ਮਾਨਸੂਨ ਸੀਜ਼ਨ ਦੌਰਾਨ ਪੰਜਾਬ ਵਿੱਚ ਘੱਟ ਬਾਰਿਸ਼ ਦਰਜ ਕੀਤੀ ਗਈ ਹੈ। ਸੂਬੇ 'ਚ ਇਸ ਸੀਜ਼ਨ 'ਚ 438 ਮਿਲੀਮੀਟਰ ਵਰਖਾ ਹੋਈ ਹੈ ਪਰ ਇਸ ਵਾਰ 314.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ।

ਹਾਲਾਂਕਿ ਉੱਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਜੰਮੂ ਦੇ ਪਹਾੜੀ ਖੇਤਰਾਂ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਆਸਾਮ ਅਤੇ ਮੇਘਾਲਿਆ ਵਿੱਚ 2 ਅਤੇ 3 ਅਕਤੂਬਰ ਨੂੰ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਅਰੁਣਾਚਲ ਪ੍ਰਦੇਸ਼, ਨਾਗਾਲੈਂਡ, ਮਣੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ 2 ਤੋਂ 4 ਅਕਤੂਬਰ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਥਾਵਾਂ 'ਤੇ ਅੱਜ ਵੀ ਮੀਂਹ ਪੈ ਸਕਦਾ ਹੈ। 

ਇਹ ਵੀ ਪੜ੍ਹੋ : ਸੂਬਾ ਸਰਕਾਰ ਵੱਲੋਂ ਝੋਨੇ ਦੀ ਨਿਰਵਿਘਨ ਖਰੀਦ ਲਈ ਪੁਖਤਾ ਤਿਆਰੀ: ਭਗਵੰਤ ਮਾਨ

Related Post