PRTC ਬੱਸਾਂ ਚ 52 ਤੋਂ ਵੱਧ ਸਵਾਰੀਆਂ ਨਾ ਬਿਠਾਉਣ ਤੇ ਵੱਡੀ Update, ਬੱਸ ਮੁਲਾਜ਼ਮਾਂ ਨੇ ਕੀਤਾ ਇਹ ਐਲਾਨ
PRTC and Punbus Employee Strike: ਪੰਜਾਬ ’ਚ ਬੱਸਾਂ ਦਾ ਸਫਰ ਕਰਨ ਵਾਲਿਆਂ ਨੂੰ ਇੱਕ ਵਾਰ ਫਿਰ ਤੋਂ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦੱਸ ਦਈਏ ਕਿ ਪੀਆਰਟੀਸੀ ਤੇ ਪਨਬੱਸ ਮੁਲਾਜ਼ਮਾਂ ਦੀ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮੀਟਿੰਗ ਹੋਣੀ ਸੀ ਪਰ ਉਨ੍ਹਾਂ ਦੀ ਅੱਜ ਸੀਐੱਮ ਮਾਨ ਨਾਲ ਮੀਟਿੰਗ ਨਹੀਂ ਹੋਈ ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਰੋਸ ਜਾਹਿਰ ਕੀਤਾ ਗਿਆ।
ਇਸ ਦੌਰਾਨ ਮੁਲਾਜ਼ਮਾਂ ਨੇ ਕਿਹਾ ਕਿ 11 ਅਤੇ 12 ਫਰਵਰੀ ਨੂੰ ਆਮ ਆਦਮੀ ਪਾਰਟੀ ਦੀ ਹੋਣ ਵਾਲੀ ਰੈਲੀਆਂ ਲਈ ਰੋਡਵੇਜ਼ ਦੀਆਂ ਬੱਸਾਂ ਨਹੀਂ ਦਿੱਤੀਆਂ ਜਾਣਗੀਆਂ। ਨਾਲ ਹੀ 13, 14 ਅਤੇ 15 ਫਰਵਰੀ ਨੂੰ ਉਨ੍ਹਾਂ ਵੱਲੋਂ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਵੱਲੋਂ ਘਿਰਾਓ ਵੀ ਕੀਤਾ ਜਾਵੇਗਾ।
PRTC ਬੱਸਾਂ ਚ 52 ਤੋ ਵੱਧ ਸਵਾਰੀਆਂ ਨਾ ਬਿਠਾਉਣ ਤੇ ਵੱਡੀ UpdatePRTC ਬੱਸਾਂ 'ਚ 52 ਤੋ ਵੱਧ ਸਵਾਰੀਆਂ ਨਾ ਬਿਠਾਉਣ 'ਤੇ ਵੱਡੀ Update #LatestNews #PunjabNews #PRTC #punjabroadways #PunjabGovt #PTCNews
Posted by PTC News on Wednesday, February 7, 2024
ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ 52 ਸਵਾਰੀਆਂ ਤੋਂ ਵੱਧ ਸਵਾਰੀਆਂ ਨਾ ਚੜਾਉਣ ਦਾ ਮੁੜ ਤੋਂ ਐਲਾਨ ਕੀਤਾ ਜਾਵੇਗਾ। ਹਾਲਾਂਕਿ ਮੀਟਿੰਗ ਦਾ ਸੱਦਾ ਮਿਲਣ ਮਗਰੋਂ ਇਸ ’ਚ ਥੋੜੀ ਰਾਹਤ ਦਿੱਤੀ ਗਈ ਸੀ ਪਰ ਮੁੜ ਤੋਂ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਅੱਜ ਮੁੱਖ ਮੰਤਰੀ ਭਗਵੰਤ ਨਾਲ ਉਨ੍ਹਾਂ ਦੀ ਮੀਟਿੰਗ ਦਾ ਸਮਾਂ ਦਿੱਤਾ ਗਿਆ ਸੀ ਪਰ ਮੀਟਿੰਗ ਨਹੀਂ ਹੋਈ। ਜਿਸ ਕਾਰਨ ਅਗਲੀ ਮੀਟਿੰਗ 22 ਫਰਵਰੀ ਨੂੰ ਰੱਖੀ ਗਈ ਹੈ। ਜਿਸ ’ਤੇ ਮੁਲਾਜ਼ਮਾਂ ਨੇ ਕਿਹਾ ਹੈ ਕਿ ਇਹ ਉਨ੍ਹਾਂ ਨੂੰ ਮਨਜ਼ੂਰ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੁੜ ਤੋਂ ਪੱਤਰ ਜਾਰੀ ਕੀਤਾ ਜਾਵੇ ਅਤੇ ਪੱਤਰ ’ਚ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਂ ’ਤੇ ਮੀਟਿੰਗ ਰੱਖੀ ਜਾਵੇ।
ਇਹ ਵੀ ਪੜ੍ਹੋ: Srinagar Target killing ’ਚ ਅੰਮ੍ਰਿਤਸਰ ਦੇ ਦੋਵੇਂ ਨੌਜਵਾਨਾਂ ਦੀ ਮੌਤ, ਸਦਮੇ ’ਚ ਪਰਿਵਾਰ