Amritsar Municipal Elections : ਕੁੱਤਾ ਵੀ ਲੜੇਗਾ ਆਜ਼ਾਦ ਉਮੀਦਵਾਰ ਵਜੋਂ ਨਗਰ ਨਿਗਮ ਚੋਣਾਂ ! ਜਾਣੋ ਪੂਰਾ ਮਾਮਲਾ
ਮਹਿਕ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਮੇਰੇ ਕੁੱਤੇ ਦੀ ਨਾਮਜ਼ਦਗੀ ਸਵੀਕਾਰ ਨਹੀਂ ਕਰਦਾ ਤਾਂ ਮੈਂ ਖੁਦ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਾਂਗੀ।
Amritsar Municipal Elections : ਪੰਜਾਬ ਭਰ ’ਚ ਨਾਮਜ਼ਦਗੀ ਭਰਨ ਦਾ ਆਖਰੀ ਦਿਨ ਸੀ। ਇਸ ਦੌਰਾਨ ਕਈ ਥਾਵਾਂ ’ਤੇ ਹੰਗਾਮਾ ਵੀ ਦੇਖਣ ਨੂੰ ਮਿਲਿਆ ਹੈ। ਇਸੇ ਤਰ੍ਹਾਂ ਹੀ ਅੰਮ੍ਰਿਤਸਰ ਵਿੱਚ ਨਗਰ ਨਿਗਮ ਚੋਣਾਂ ਦੀ ਨਾਮਜ਼ਦਗੀ ਦੌਰਾਨ ਇੱਕ ਅਨੋਖੀ ਘਟਨਾ ਸਾਹਮਣੇ ਆਈ ਹੈ। ਦਰਅਸਲ ਕਾਂਗਰਸੀ ਵਰਕਰ ਮਹਿਕ ਰਾਜਪੂਤ ਨੇ ਆਪਣੇ ਪਾਲਤੂ ਕੁੱਤੇ ਜਿੰਮੀ ਨੂੰ ਵਾਰਡ ਨੰਬਰ 38 ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਫੈਸਲਾ ਕੀਤਾ ਹੈ। ਜਿਸ ਦੇ ਚੱਲਦੇ ਉਹ ਅੱਜ ਨਾਮਜ਼ਦਗੀ ਦਾਖ਼ਲ ਕਰਨ ਲਈ ਆਪਣੇ ਕੁੱਤੇ ਜਿੰਮੀ ਨਾਲ ਐਸਡੀਐਮ-1 ਦਫ਼ਤਰ ਪਹੁੰਚੀ।
ਮਹਿਕ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਮੇਰੇ ਕੁੱਤੇ ਦੀ ਨਾਮਜ਼ਦਗੀ ਸਵੀਕਾਰ ਨਹੀਂ ਕਰਦਾ ਤਾਂ ਮੈਂ ਖੁਦ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਾਂਗੀ। ਪਿਛਲੇ 20 ਸਾਲਾਂ ਤੋਂ ਕਾਂਗਰਸ ਪਾਰਟੀ ਨਾਲ ਜੁੜੀ ਮਹਿਕ ਰਾਜਪੂਤ ਨੇ ਕਿਹਾ ਕਿ ਇਸ ਵਾਰ ਪਾਰਟੀ ਨੇ ਉਨ੍ਹਾਂ ਨੂੰ ਵਾਰਡ-38 ਤੋਂ ਟਿਕਟ ਦੇਣ ਦੀ ਬਜਾਏ ਕਿਸੇ ਹੋਰ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਇਸ ਫੈਸਲੇ ਤੋਂ ਨਾਰਾਜ਼ ਹੋ ਕੇ ਉਸ ਨੇ ਆਪਣੇ ਵਫ਼ਾਦਾਰ ਕੁੱਤੇ ਨੂੰ ਉਮੀਦਵਾਰ ਬਣਾਉਣ ਦਾ ਫੈਸਲਾ ਕੀਤਾ।
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮਹਿਕ ਰਾਜਪੂਤ ਨੇ ਕਿਹਾ- ਮੈਨੂੰ ਕਾਂਗਰਸ ਤੋਂ ਉਮੀਦ ਸੀ ਕਿ ਇਸ ਵਾਰ ਟਿਕਟ ਮੈਨੂੰ ਮਿਲੇਗੀ ਪਰ ਪਾਰਟੀ ਨੇ ਮੇਰੀਆਂ ਉਮੀਦਾਂ ਨੂੰ ਤੋੜਦੇ ਹੋਏ ਕਿਸੇ ਹੋਰ ਨੂੰ ਆਪਣਾ ਉਮੀਦਵਾਰ ਬਣਾ ਦਿੱਤਾ। ਇਸ ਕਾਰਨ ਮੈਂ ਚੋਣ ਵਿੱਚ ਆਪਣੇ ਕੁੱਤੇ ਨੂੰ ਸ਼ਾਮਲ ਕਰਨ ਦਾ ਫੈਸਲਾ ਕੀਤਾ ਹੈ।
ਮਹਿਕ ਨੇ ਇਹ ਵੀ ਕਿਹਾ ਕਿ ਉਹ ਕਾਂਗਰਸ ਪਾਰਟੀ ਤੋਂ ਨਾਰਾਜ਼ ਹੈ ਕਿਉਂਕਿ ਪਾਰਟੀ ਨੇ ਉਸ ਦੇ ਕੰਮ ਅਤੇ ਵਫ਼ਾਦਾਰੀ ਨੂੰ ਨਜ਼ਰਅੰਦਾਜ਼ ਕਰਕੇ ਕਿਸੇ ਹੋਰ ਨੂੰ ਮੈਦਾਨ ਵਿੱਚ ਉਤਾਰਿਆ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਉਨ੍ਹਾਂ ਦੀ ਵਾਰਡ ਪ੍ਰਤੀ ਨਾਰਾਜ਼ਗੀ ਅਤੇ ਵਚਨਬੱਧਤਾ ਦਾ ਪ੍ਰਤੀਕ ਹੈ।
ਇਹ ਵੀ ਪੜ੍ਹੋ : Punjab Nagar Nigam Election Videography : ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦੀ ਹੋਵੇਗੀ ਵੀਡੀਓਗ੍ਰਾਫੀ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ