Delhi IAS Coaching ਕਾਂਡ 'ਤੇ ਸੁਪਰੀਮ ਕੋਰਟ ਦੀ ਸਖ਼ਤੀ; ਕਿਹਾ- Death Chamber ਬਣ ਗਈਆਂ ਹਨ ਕੋਚਿੰਗ ਸੰਸਥਾਵਾਂ, ਕੇਂਦਰ ਤੇ ਦਿੱਲੀ ਸਰਕਾਰ ਨੂੰ ਨੋਟਿਸ
ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਕੇਂਦਰ ਅਤੇ ਦਿੱਲੀ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ ਕਿ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਕਿਵੇਂ ਕੀਤੀ ਜਾਵੇ। ਬੈਂਚ ਨੇ ਕਿਹਾ ਕਿ ਇਹ ਘਟਨਾ ਅੱਖਾਂ ਖੋਲ੍ਹਣ ਵਾਲੀ ਹੈ।
ਦਿੱਲੀ ਵਿੱਚ ਆਈਏਐਸ ਪ੍ਰੀਖਿਆ ਦੀ ਤਿਆਰੀ ਕਰ ਰਹੇ ਇੱਕ ਕੋਚਿੰਗ ਸੈਂਟਰ ਵਿੱਚ ਤਿੰਨ ਵਿਦਿਆਰਥੀਆਂ ਦੀ ਮੌਤ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਅਹਿਮ ਫੈਸਲਾ ਸੁਣਾਇਆ ਹੈ। ਅਦਾਲਤ ਨੇ ਕਿਹਾ ਕਿ ਜਦੋਂ ਤੱਕ ਕੋਚਿੰਗ ਸੰਸਥਾਵਾਂ ਵਿੱਚ ਸੁਰੱਖਿਆ ਮਾਪਦੰਡਾਂ ਨੂੰ ਯਕੀਨੀ ਨਹੀਂ ਬਣਾਇਆ ਜਾਂਦਾ, ਉਦੋਂ ਤੱਕ ਸਿਰਫ਼ ਆਨਲਾਈਨ ਕਲਾਸਾਂ ਹੀ ਕਰਵਾਈਆਂ ਜਾਣ।
ਅਦਾਲਤ ਨੇ ਖੁਦ ਨੋਟਿਸ ਲੈਂਦਿਆਂ ਕਿਹਾ ਕਿ ਕੋਚਿੰਗ ਸੈਂਟਰ ਉਨ੍ਹਾਂ ਉਮੀਦਵਾਰਾਂ ਦੀ ਜ਼ਿੰਦਗੀ ਨਾਲ ਖੇਡ ਰਹੇ ਹਨ, ਜੋ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਪੜ੍ਹਾਈ ਲਈ ਆਉਂਦੇ ਹਨ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਕੇਂਦਰ ਅਤੇ ਦਿੱਲੀ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ ਕਿ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਕਿਵੇਂ ਕੀਤੀ ਜਾਵੇ। ਬੈਂਚ ਨੇ ਕਿਹਾ ਕਿ ਇਹ ਘਟਨਾ ਅੱਖਾਂ ਖੋਲ੍ਹਣ ਵਾਲੀ ਹੈ।
ਸੁਪਰੀਮ ਕੋਰਟ ਨੇ ਕਿਹਾ ਕਿ ਸੁਰੱਖਿਆ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਕਿਸੇ ਵੀ ਸੈਂਟਰ ਨੂੰ ਚੱਲਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ ਹੈ। ਅਦਾਲਤ ਨੇ ਕਿਹਾ ਕਿ ਕੋਚਿੰਗ ਸੈਂਟਰ ਦੇਸ਼ ਦੇ ਵੱਖ-ਵੱਖ ਖੇਤਰਾਂ ਤੋਂ ਆਉਣ ਵਾਲੇ ਉਮੀਦਵਾਰਾਂ ਦੀਆਂ ਜ਼ਿੰਦਗੀਆਂ ਨਾਲ ਖੇਡ ਰਹੇ ਹਨ।
ਸੁਪਰੀਮ ਕੋਰਟ ਨੇ ਆਪਣੇ ਹੁਕਮ 'ਚ ਕਿਹਾ ਕਿ ਸਾਰੀਆਂ ਕੋਚਿੰਗ ਸੰਸਥਾਵਾਂ ਨੂੰ ਅੱਗ ਅਤੇ ਸੁਰੱਖਿਆ ਦੇ ਸਾਰੇ ਨਿਯਮਾਂ ਦੀ ਪਾਲਣਾ ਕਰਨੀ ਹੋਵੇਗੀ। ਦਿੱਲੀ ਮਾਸਟਰ ਪਲਾਨ 2021 ਦੇ ਅਨੁਸਾਰ ਸਾਰੇ ਮਾਪਦੰਡ ਪੂਰੇ ਕੀਤੇ ਜਾਣੇ ਚਾਹੀਦੇ ਹਨ। ਇਸ ਤੋਂ ਇਲਾਵਾ ਜਦੋਂ ਤੱਕ ਇਹ ਮਾਪਦੰਡ ਪੂਰੇ ਨਹੀਂ ਹੁੰਦੇ, ਉਦੋਂ ਤੱਕ ਇਨ੍ਹਾਂ ਕੋਚਿੰਗ ਸੰਸਥਾਵਾਂ ਨੂੰ ਆਨਲਾਈਨ ਕਲਾਸਾਂ ਹੀ ਚਲਾਉਣੀਆਂ ਚਾਹੀਦੀਆਂ ਹਨ। ਨੌਜਵਾਨਾਂ ਦੀ ਜਾਨ ਨੂੰ ਖਤਰੇ ਵਿੱਚ ਨਹੀਂ ਪਾ ਸਕਦੇ। ਇਹਨਾਂ ਮਾਪਦੰਡਾਂ ਵਿੱਚ ਸੁਰੱਖਿਅਤ ਨਿਕਾਸੀ ਰੂਟ, ਹਵਾਦਾਰ ਜਗ੍ਹਾ, ਉਚਿਤ ਰੋਸ਼ਨੀ, ਅੱਗ ਵਰਗੀਆਂ ਘਟਨਾਵਾਂ ਨਾਲ ਨਜਿੱਠਣ ਲਈ ਪੂਰੀ ਤਿਆਰੀ ਸ਼ਾਮਲ ਹੈ।
ਇਹ ਵੀ ਪੜ੍ਹੋ: Sukhbir Singh Badal ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਸੌਂਪਿਆ ਪੱਤਰ ਕੀਤਾ ਗਿਆ ਜਨਤਕ, ਕਿਹਾ- ਦਾਸ ਗੁਰੂ ਘਰ ਦਾ ਨਿਮਾਣਾ ਸੇਵਕ...