ਕੈਲੀਫੋਰਨੀਆ : ਅਮਰੀਕਾ ਦੇ ਕੈਲੀਫੋਰਨੀਆ 'ਚ ਇਕ ਸਮਾਗਮ 'ਚ ਅੰਨ੍ਹੇਵਾਹ ਗੋਲੀਬਾਰੀ ਦੀ ਖ਼ਬਰ ਸਾਹਮਣੇ ਆਈ। ਦੱਸਿਆ ਜਾ ਰਿਹਾ ਹੈ ਕਿ ਚੀਨ ਦੇ ਨਵੇਂ ਸਾਲ ਦੇ ਮੱਦੇਨਜ਼ਰ ਕਰਵਾਏ ਇਕ ਸਮਾਰੋਹ 'ਚ ਗੋਲੀਬਾਰੀ ਦੀ ਇਸ ਘਟਨਾ 'ਚ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ ਹੈ। ਇਸ ਘਟਨਾ ਵਿਚ ਲਗਭਗ 16 ਲੋਕਾਂ ਨੂੰ ਗੋਲੀ ਲੱਗਣ ਦੀ ਖ਼ਬਰ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਇਹ ਘਟਨਾ ਕੈਲੀਫੋਰਨੀਆ ਦੇ ਮੋਂਟੇਰੀ ਪਾਰਕ 'ਚ ਵਾਪਰੀ। ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮੋਰਚਾ ਸੰਭਾਲ ਲਿਆ। ਜ਼ਖ਼ਮੀਆਂ ਨੂੰ ਨਜ਼ਦੀਕੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ।
ਜਾਣਕਾਰੀ ਮੁਤਾਬਕ ਗੋਲੀਬਾਰੀ ਸਥਾਨਕ ਸਮੇਂ ਅਨੁਸਾਰ ਰਾਤ ਕਰੀਬ 10 ਵਜੇ (0600 GMT) ਹੋਈ। ਇੱਥੇ ਮੋਂਟੇਰੀ ਪਾਰਕ 'ਚ ਚੀਨੀ ਨਵੇਂ ਸਾਲ ਦਾ ਜਸ਼ਨ ਮਨਾਇਆ ਜਾ ਰਿਹਾ ਸੀ। ਇਹ ਸਮਾਗਮ ਫੋਰਟ ਪੀਅਰਸ ਦੇ ਇਲਸ ਐਲਿਸ ਪਾਰਕ 'ਚ ਕਰਵਾਇਆ ਜਾ ਰਿਹਾ ਸੀ।
ਇਹ ਵੀ ਪੜ੍ਹੋ : ਲੁਧਿਆਣਾ ’ਚ ਬੇਖੌਫ ਲੁਟੇਰੇ, ਬਜ਼ੁਰਗ ਔਰਤ ਦੀਆਂ ਖੋਹੀਆਂ ਵਾਲੀਆਂ
ਪ੍ਰੋਗਰਾਮ 'ਚ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ। ਪ੍ਰੋਗਰਾਮ 'ਚ ਲਾਈਵ ਸੰਗੀਤ, ਬੱਚਿਆਂ ਲਈ ਵੱਖ-ਵੱਖ ਖੇਡਾਂ ਕਰਵਾਈ ਗਈਆਂ ਸਨ। ਇਸ ਦੌਰਾਨ ਸਮਾਗਮ ਦੌਰਾਨ ਇਕ ਵਿਅਕਤੀ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਖ਼ਦਸ਼ਾ ਜ਼ਾਹਿਰ ਕੀਤਾ ਜਾ ਰਿਹਾ ਹੈ ਕਿ ਇਸ ਦੌਰਾਨ ਕਈ ਲੋਕਾਂ ਨੂੰ ਗੋਲੀਆਂ ਲੱਗੀਆਂ ਹਨ ਤੇ ਕਈਆਂ ਦੀ ਮੌਤ ਵੀ ਹੋ ਚੁੱਕੀ ਹੈ। ਇਸ ਤੋਂ ਪਹਿਲਾਂ ਦਿਨ 'ਚ ਹਜ਼ਾਰਾਂ ਲੋਕਾਂ ਨੇ ਮੇਲੇ 'ਚ ਹਿੱਸਾ ਲਿਆ।