ਫਗਵਾੜਾ ਨੇੜੇ 'ਵੰਦੇ ਭਾਰਤ' ਟਰੇਨ 'ਤੇ ਪਥਰਾਅ ! ਚਲਦੀ ਟਰੇਨ 'ਤੇ ਪੱਥਰ ਬਣਿਆ ਵੱਡੀ ਬੁਝਾਰਤ ਹੈ?

Vande Bharat train : 'ਵੰਦੇ ਭਾਰਤ' ਐਕਸਪ੍ਰੈਸ ਰੇਲਗੱਡੀ 22488 'ਤੇ ਗੋਰਾਇਆ ਨੇੜੇ ਅਣਪਛਾਤੇ ਵਿਅਕਤੀਆਂ ਵੱਲੋਂ ਪਥਰਾਅ ਕੀਤੇ ਜਾਣ ਦੀ ਸਨਸਨੀਖੇਜ਼ ਸੂਚਨਾ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਟਰੇਨ ਦੇ ਸੀ-3 ਕੋਚ 'ਤੇ ਪਥਰਾਅ ਕੀਤਾ ਗਿਆ, ਜਿਸ 'ਚ ਦੋ ਖਿੜਕੀਆਂ ਦੇ ਸ਼ੀਸ਼ੇ ਬੁਰੀ ਤਰ੍ਹਾਂ ਨਾਲ ਨੁਕਸਾਨੇ ਗਏ।

By  KRISHAN KUMAR SHARMA June 12th 2024 12:41 PM -- Updated: June 12th 2024 12:48 PM

Stones thrown on Vande Bharat train : ਫਗਵਾੜਾ (Phagwara News) ਤੋਂ ਅੰਮ੍ਰਿਤਸਰ ਤੋਂ ਦਿੱਲੀ ਲਈ ਚੱਲਣ ਵਾਲੀ 'ਵੰਦੇ ਭਾਰਤ' ਐਕਸਪ੍ਰੈਸ ਰੇਲਗੱਡੀ 22488 'ਤੇ ਗੋਰਾਇਆ ਨੇੜੇ ਅਣਪਛਾਤੇ ਵਿਅਕਤੀਆਂ ਵੱਲੋਂ ਪਥਰਾਅ ਕੀਤੇ ਜਾਣ ਦੀ ਸਨਸਨੀਖੇਜ਼ ਸੂਚਨਾ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਟਰੇਨ ਦੇ ਸੀ-3 ਕੋਚ 'ਤੇ ਪਥਰਾਅ ਕੀਤਾ ਗਿਆ, ਜਿਸ 'ਚ ਦੋ ਖਿੜਕੀਆਂ ਦੇ ਸ਼ੀਸ਼ੇ ਬੁਰੀ ਤਰ੍ਹਾਂ ਨਾਲ ਨੁਕਸਾਨੇ ਗਏ।

ਘਟਨਾ ਤੋਂ ਬਾਅਦ ਵੰਦੇ ਭਾਰਤ ਟਰੇਨ (Vande Bharat train) 'ਚ ਸਫਰ ਕਰ ਰਹੇ ਰੇਲਵੇ ਯਾਤਰੀਆਂ 'ਚ ਡਰ ਅਤੇ ਸਹਿਮ ਦਾ ਮਾਹੌਲ ਹੈ। ਰੇਲਗੱਡੀ ਦੇ ਸੀ3 ਕੋਚ ਵਿੱਚ ਸਫ਼ਰ ਕਰ ਰਹੇ ਗੁਰੂਗ੍ਰਾਮ ਦੇ ਵਸਨੀਕ ਪੂਨਮ ਕਾਲੜਾ ਅਤੇ ਡਾਲੀ ਠੁਕਰਾਲ ਨੇ ਦੱਸਿਆ ਕਿ ਜਿਵੇਂ ਹੀ ਉਹ ਫਗਵਾੜਾ ਤੋਂ ਦਿੱਲੀ ਜਾਣ ਵਾਲੀ ਵੰਦੇ ਭਾਰਤ ਟਰੇਨ ਐਕਸਪ੍ਰੈਸ ਵਿੱਚ ਸਵਾਰ ਹੋਏ ਤਾਂ ਉਨ੍ਹਾਂ ਨੇ ਆਪਣੀ ਸੀਟ ਦੇ ਨੇੜੇ ਇੱਕ ਜ਼ੋਰਦਾਰ ਆਵਾਜ਼ ਸੁਣੀ। ਉਸ ਨੇ ਦੱਸਿਆ ਕਿ ਕੁਝ ਸਮੇਂ ਤੋਂ ਇਸੇ ਕਿਸ਼ੀ ਨੂੰ ਪਤਾ ਨਹੀਂ ਕੀ ਹੋ ਗਿਆ ਸੀ। ਪਰ ਬਾਅਦ 'ਚ ਜਦੋਂ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਵੰਦੇ ਭਾਰਤ ਐਕਸਪ੍ਰੈਸ ਟਰੇਨ ਦੇ ਸੀ3 ਕੋਚ 'ਤੇ ਬਾਹਰੋਂ ਆਏ ਅਣਪਛਾਤੇ ਵਿਅਕਤੀਆਂ ਵੱਲੋਂ ਪਥਰਾਅ ਕੀਤਾ ਗਿਆ ਸੀ।

ਹਾਲਾਂਕਿ ਕੁਝ ਯਾਤਰੀਆਂ ਦਾ ਕਹਿਣਾ ਹੈ ਕਿ ਇਹ ਪੱਥਰ ਬਾਹਰੋਂ ਆਏ ਬੱਚਿਆਂ ਨੇ ਸੁੱਟੇ ਹਨ? ਜਦਕਿ ਕੁਝ ਦਾ ਕਹਿਣਾ ਹੈ ਕਿ ਇਹ ਪੱਥਰਬਾਜ਼ੀ ਸ਼ਰਾਰਤ ਨਾਲ ਕੀਤੀ ਗਈ ਹੈ। ਦੂਜੇ ਪਾਸੇ ਵੰਦੇ ਭਾਰਤ ਟਰੇਨ 'ਤੇ ਪਥਰਾਅ ਦੀ ਸੂਚਨਾ ਮਿਲਣ ਤੋਂ ਬਾਅਦ ਰੇਲਵੇ ਵਿਭਾਗ ਦੇ ਕਰਮਚਾਰੀ ਅਤੇ ਹੋਰ ਅਧਿਕਾਰੀ ਟਰੇਨ ਦੇ ਸੀ3 ਕੋਚ 'ਤੇ ਪੁੱਜੇ ਅਤੇ ਸਾਰੀ ਘਟਨਾ ਦੀ ਜਾਣਕਾਰੀ ਹਾਸਲ ਕੀਤੀ। ਅਹਿਮ ਪਹਿਲੂ ਇਹ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਫਗਵਾੜਾ ਗੁਰਾਇਆ ਰੇਲਵੇ ਟ੍ਰੈਕ 'ਤੇ ਕਿਸੇ ਵੀ ਰੇਲ ਗੱਡੀ 'ਤੇ ਪਥਰਾਅ ਦੀ ਅਜਿਹੀ ਘਟਨਾ ਦੇਖਣ ਨੂੰ ਨਹੀਂ ਮਿਲੀ।

ਪਰ ਅੱਜ ਜਿਸ ਤਰ੍ਹਾਂ ਫਗਵਾੜਾ ਗੋਰਾਇਆ ਰੇਲਵੇ ਟ੍ਰੈਕ 'ਤੇ ਅੰਮ੍ਰਿਤਸਰ-ਦਿੱਲੀ ਵਿਚਾਲੇ ਚੱਲਦੀ ਵੰਦੇ ਭਾਰਤ ਐਕਸਪ੍ਰੈਸ ਟਰੇਨ 'ਤੇ ਪਥਰਾਅ ਕੀਤਾ ਗਿਆ, ਉਸ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ ਅਤੇ ਇਹ ਮਾਮਲਾ ਲਿਖੇ ਜਾਣ ਤੱਕ ਇਹ ਵੱਡੀ ਬੁਝਾਰਤ ਬਣੀ ਹੋਈ ਹੈ ਕਿ ਆਖਿਰ ਵੰਦੇ ਭਾਰਤ ਰੇਲ ਗੱਡੀ 'ਤੇ ਕਿਸ ਨੇ ਪਥਰਾਅ ਕੀਤਾ ਅਤੇ ਕਿਉਂ?

Related Post