ਛੱਤੀਸਗੜ੍ਹ : ਛੱਤੀਸਗੜ੍ਹ ਤੋਂ ਲਾਪਰਵਾਹੀ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। ਇਥੇ ਅੰਬਿਕਾਪੁਰ ਮੈਡੀਕਲ ਕਾਲਜ 'ਚ ਵੈਂਟੀਲੇਟਰ ਬੰਦ ਹੋਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ। ਬੱਚਿਆਂ ਦੀ ਮੌਤ ਤੋਂ ਬਾਅਦ ਰਿਸ਼ਤੇਦਾਰਾਂ ਨੇ ਹੰਗਾਮਾ ਮਚਾ ਦਿੱਤਾ। ਰਿਸ਼ਤੇਦਾਰਾਂ ਨੇ ਹਸਪਤਾਲ ਪ੍ਰਸ਼ਾਸਨ ਉਤੇ ਲਾਪ੍ਰਵਾਹੀ ਦਾ ਦੋਸ਼ ਲਾਇਆ ਹੈ।
ਦੱਸਿਆ ਜਾ ਰਿਹਾ ਹੈ ਕਿ ਘਟਨਾ ਐਤਵਾਰ ਦੇਰ ਰਾਤ ਦੀ ਹੈ। ਰਾਤ ਨੂੰ ਹਸਪਤਾਲ ਵਿੱਚ ਬਿਜਲੀ ਦਾ ਕੱਟ ਲੱਗ ਗਿਆ। ਇਸ ਕਾਰਨ ਵੈਂਟੀਲੇਟਰ ਬੰਦ ਹੋ ਗਿਆ ਤੇ ਚਾਰ ਬੱਚਿਆਂ ਦੀ ਮੌਤ ਹੋ ਗਈ। ਇਸ ਤੋਂ ਬਾਅਦ ਹਸਪਤਾਲ 'ਚ ਹਫੜਾ-ਦਫੜੀ ਮਚ ਗਈ। ਰਿਸ਼ਤੇਦਾਰਾਂ ਨੇ ਹੰਗਾਮਾ ਮਚਾ ਦਿੱਤਾ। ਰਾਤ ਨੂੰ ਹਸਪਤਾਲ ਵਿੱਚ ਬਿਜਲੀ ਦਾ ਕੱਟ ਲੱਗ ਗਿਆ। ਇਸ ਕਾਰਨ ਵੈਂਟੀਲੇਟਰ ਬੰਦ ਹੋ ਗਿਆ ਅਤੇ ਚਾਰ ਬੱਚਿਆਂ ਦੀ ਮੌਤ ਹੋ ਗਈ।
ਇਸ ਤੋਂ ਬਾਅਦ ਹਸਪਤਾਲ 'ਚ ਹਫੜਾ-ਦਫੜੀ ਮਚ ਗਈ। ਸਰਗੁਜਾ ਕਲੈਕਟਰ ਨੇ ਮੌਕੇ 'ਤੇ ਪਹੁੰਚ ਕੇ ਜੱਚਾ-ਬੱਚਾ ਵਾਰਡ ਦਾ ਮੁਆਇਨਾ ਕੀਤਾ। ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਵੀ ਮੌਕੇ 'ਤੇ ਪਹੁੰਚ ਗਈ ਹੈ। ਸਿਹਤ ਮੰਤਰੀ ਵੀ ਰਾਏਪੁਰ ਤੋਂ ਅੰਬਿਕਾਪੁਰ ਲਈ ਰਵਾਨਾ ਹੋ ਗਏ ਹਨ।
ਇਹ ਵੀ ਪੜ੍ਹੋ : ਜਗਮੀਤ ਬਰਾੜ 10 ਦਸੰਬਰ ਨੂੰ ਅਨੁਸ਼ਾਸਨੀ ਕਮੇਟੀ ਅੱਗੇ ਹੋਣਗੇ ਪੇਸ਼ : ਬੇਨਤੀ 'ਤੇ ਸਮਾਂ ਵਧਾਇਆ