Verka Milk Plant: ਹੁਣ ਹੜ੍ਹ ਪੀੜਤਾਂ ਲਈ ਭੋਜਨ ਤਿਆਰ ਕਰੇਗਾ ਵੇਰਕਾ ਮਿਲਕ ਪਲਾਂਟ, ਇੱਥੇ ਪੜ੍ਹੋ ਪੂਰੀ ਜਾਣਕਾਰੀ
ਹੜ੍ਹਾਂ ਕਾਰਨ ਪਟਿਆਲਾ ਅਤੇ ਸੰਗਰੂਰ ਜ਼ਿਲ੍ਹਿਆਂ ਦੇ ਪ੍ਰਭਾਵਿਤ ਵਸਨੀਕਾਂ ਦੀ ਲੋੜ ਨੂੰ ਪੂਰਾ ਕਰਨ ਲਈ ਵੇਰਕਾ ਮਿਲਕ ਪਲਾਂਟ ਪਟਿਆਲਾ ਨੂੰ ਜ਼ਰੂਰਤ ਅਨੁਸਾਰ ਰੋਜ਼ਾਨਾ ਖਾਣੇ ਦੇ ਪੈਕੇਟ ਤਿਆਰ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਗਗਨਦੀਪ ਅਹੁਜਾ (ਪਟਿਆਲਾ,11 ਜੁਲਾਈ): ਹੜ੍ਹਾਂ ਕਾਰਨ ਪਟਿਆਲਾ ਅਤੇ ਸੰਗਰੂਰ ਜ਼ਿਲ੍ਹਿਆਂ ਦੇ ਪ੍ਰਭਾਵਿਤ ਵਸਨੀਕਾਂ ਦੀ ਲੋੜ ਨੂੰ ਪੂਰਾ ਕਰਨ ਲਈ ਵੇਰਕਾ ਮਿਲਕ ਪਲਾਂਟ ਪਟਿਆਲਾ ਨੂੰ ਜ਼ਰੂਰਤ ਅਨੁਸਾਰ ਰੋਜ਼ਾਨਾ ਖਾਣੇ ਦੇ ਪੈਕੇਟ ਤਿਆਰ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਭੋਜਨ ਵੰਡ ਦੀ ਪ੍ਰੀਕ੍ਰਿਆ ਦੀ ਅੱਜ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਮੀਖਿਆ ਕੀਤੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਦੇ ਕੀਤੇ ਗਏ ਐਲਾਨ ਤਹਿਤ ਸਥਾਨਕ ਵੇਰਕਾ ਪਲਾਂਟ ਵਿੱਚ ਭੋਜਨ ਦੇ ਪੈਕੇਟ ਤਿਆਰ ਕਰਕੇ ਪਟਿਆਲਾ ਅਤੇ ਸੰਗਰੂਰ ਜ਼ਿਲ੍ਹਿਆਂ ਦੇ ਹੜ੍ਹ ਪ੍ਰਭਾਵਿਤ ਹਿੱਸੇ ਵੰਡੇ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਸਾਹਨੀ ਨੇ ਦੱਸਿਆ ਕਿ ਹਰੇਕ ਪੈਕਿੰਗ ਵਿੱਚ ਦੋ ਪੈਕਟ ਬਿਸਕੁਟ ਦੇ ਨਾਲ-ਨਾਲ ਪਾਣੀ ਦੀਆਂ ਦੋ ਬੋਤਲਾਂ, ਵੇਰਕਾ ਦੁੱਧ ਦੇ ਦੋ ਪੈਕੇਟ, ਬਰੈਡ, ਵੇਰਕਾ ਕਾਜੂ ਪਿੰਨੀ, ਚੱਮਚ, ਕੱਪ, ਮੋਮਬੱਤੀਆਂ ਅਤੇ ਮੈਚਸਟਿਕਸ ਹੋਣਗੀਆਂ।
ਵੇਰਕਾ ਮਿਲਕ, ਪਟਿਆਲਾ ਦੇ ਜਨਰਲ ਮੈਨੇਜਰ, ਡਾ. ਸੁਰਜੀਤ ਸਿੰਘ ਭਦੌੜ ਨੇ ਦੱਸਿਆ ਕਿ ਇਸ ਵਿਸ਼ਾਲ ਕਾਰਜ਼ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦਾ ਸਟਾਫ ਤਾਇਨਾਤ ਕੀਤਾ ਗਿਆ ਅਤੇ ਵੇਰਕਾ ਮਿਲਕ ਪਲਾਂਟ ਵੱਲੋਂ ਕੱਲ ਤੋਂ ਹੀ ਭੋਜਨ ਦੇ ਪੈਕਟ ਮਾਣਯੋਗ ਸਿਹਤ ਮੰਤਰੀ, ਡਾ. ਬਲਬੀਰ ਸਿੰਘ ਅਤੇ ਡਿਪਟੀ ਕਮਿਸ਼ਨਰ, ਪਟਿਆਲਾ ਸਾਕਸ਼ੀ ਸਾਹਨੀ ਦੀ ਦੇਖ-ਰੇਖ ਵਿੱਚ ਪ੍ਰਭਾਵਿਤ ਇਲਾਕਿਆਂ ਵਿੱਚ ਵੰਡੇ ਜੀ ਰਹੇ ਹਨ।
ਡੀ.ਐਫ.ਐਸ.ਸੀ., ਪਟਿਆਲਾ ਡਾ. ਰਵਿੰਦਰ ਕੌਰ ਨੇ ਕਿਹਾ ਕਿ ਪਟਿਆਲਾ ਅਤੇ ਸੰਗਰੂਰ ਪ੍ਰਸ਼ਾਸਨ ਵੱਲੋਂ ਕੀਤੀ ਗਈ ਮੰਗ ਨੂੰ ਦੇਖਦੇ ਹੋਏ ਪ੍ਰਭਾਵਿਤ ਇਲਾਕਿਆਂ ਵਿੱਚ ਲੋੜ ਅਨੁਸਾਰ ਇਹ ਰਾਸ਼ਨ ਦੇ ਪੈਕਟਾਂ ਦੀ ਸਪਲਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: OP Soni Health: ਪੰਜਾਬ ਸਾਬਕਾ ਡਿਪਟੀ ਸੀਐਮ ਓਪੀ ਸੋਨੀ ਦੀ ਵਿਗੜੀ ਸਿਹਤ , ਆਈਸੀਯੂ ‘ਚ ਕੀਤਾ ਸ਼ਿਫਟ