ਬਠਿੰਡਾ: ਪੀੜਤ ਪਰਿਵਾਰ ਨੇ ਘਰ ਢਾਉਣ ਦੇ ਮਾਮਲੇ 'ਚ 'ਆਪ' ਵਿਧਾਇਕ 'ਤੇ ਲਾਏ ਗੰਭੀਰ ਇਲਜ਼ਾਮ

ਮੌੜ ਕਲਾਂ ਵਿਖੇ ਇਕ ਕਿਸਾਨ ਦਾ ਘਰ ਢਾਹੁਣ ਗਏ ਨਗਰ ਕੌਂਸਲ ਅਧਿਕਾਰੀਆਂ ਦਾ ਮਾਮਲਾ ਭੜਕਦਾ ਜਾ ਰਿਹਾ ਹੈ। ਇਸ ਮਾਮਲੇ 'ਚ ਬੀਤੇ ਦਿਨ ਵਾਪਰੇ ਹਾਈ ਵੋਲਟੇਜ ਡਰਾਮੇ ਤੋਂ ਬਾਅਦ ਪੀੜਤ ਪਰਿਵਾਰ ਦੇ ਖ਼ਿਲਾਫ਼ ਨਗਰ ਕੌਂਸਲ ਅਧਿਕਾਰੀਆਂ ਦੇ ਬਿਆਨ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ।

By  Jasmeet Singh January 21st 2023 04:35 PM -- Updated: January 21st 2023 04:46 PM

ਬਠਿੰਡਾ, 21 ਜਨਵਰੀ (ਮੁਨੀਸ਼ ਗਰਗ): ਮੌੜ ਕਲਾਂ ਵਿਖੇ ਇਕ ਕਿਸਾਨ ਦਾ ਘਰ ਢਾਹੁਣ ਗਏ ਨਗਰ ਕੌਂਸਲ ਅਧਿਕਾਰੀਆਂ ਦਾ ਮਾਮਲਾ ਭੜਕਦਾ ਜਾ ਰਿਹਾ ਹੈ। ਇਸ ਮਾਮਲੇ 'ਚ ਬੀਤੇ ਦਿਨ ਵਾਪਰੇ ਹਾਈ ਵੋਲਟੇਜ ਡਰਾਮੇ ਤੋਂ ਬਾਅਦ ਪੀੜਤ ਪਰਿਵਾਰ ਦੇ ਖ਼ਿਲਾਫ਼ ਨਗਰ ਕੌਂਸਲ ਅਧਿਕਾਰੀਆਂ ਦੇ ਬਿਆਨ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ।

ਦੱਸਣਯੋਗ ਹੈ ਕਿ ਦਰਜ ਮਾਮਲੇ ਦੇ ਵਿਰੋਧ ਵਿਚ ਪੀੜਤਾਂ ਦੇ ਹੱਕ ਵਿਚ ਕਿਸਾਨਾਂ ਅਤੇ ਵੱਖ-ਵੱਖ ਜੱਥੇਬੰਦੀਆਂ ਨੇ ਬਠਿੰਡਾ-ਭਵਾਨੀਗੜ੍ਹ ਹਾਈਵੇ ਜਾਮ ਕਰ ਦਿੱਤਾ ਹੈ। ਮੌੜ ਦੇ ਰਾਮਪੁਰਾ ਚੌਂਕ ਵਿੱਚ ਧਰਨਾ ਲਗਾ ਕੇ ਪ੍ਰਦਰਸ਼ਨ 'ਤੇ ਬੈਠੇ ਲੋਕਾਂ ਵੱਲੋਂ 'ਆਪ' ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਹਲਕੇ ਦੇ 'ਆਪ' ਵਿਧਾਇਕ ਸੁਖਬੀਰ ਸਿੰਘ ਮਾਇਸਰਖਾਨਾ ਦਾ ਵੀ ਤਿੱਖਾ ਵਿਰੋਧ ਜਾਰੀ ਹੈ, ਵਿਧਾਇਕ ਦੀ ਫੋਟੋ 'ਤੇ ਜੁਤੀਆਂ ਦੇ ਹਾਰ ਪਾ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਇਥੇ ਦੱਸਣਾ ਬਣਦਾ ਹੈ ਕੇ ਮੌੜ ਕਲਾਂ ਦੇ ਇੱਕ ਗਰੀਬ ਕਿਸਾਨ ਵੱਲੋਂ ਆਪਣਾ ਪੁਰਾਣਾ ਮਕਾਨ ਢਾਹ ਕੇ ਨਵਾਂ ਮਕਾਨ ਬਣਾਇਆ ਜਾ ਰਿਹਾ ਹੈ, ਜਿਸ ਦੀ ਕੁਝ ਲੋਕਾਂ ਵੱਲੋਂ ਨਗਰ ਕੌਂਸਲ ਨੂੰ ਨਕਸ਼ਾ ਪਾਸ ਕਰਾਉਣ ਦੀ ਸ਼ਿਕਾਇਤ ਕੀਤੀ ਗਈ ਤਾਂ ਨਗਰ ਕੌਂਸਲ ਦੇ ਮੁਲਾਜ਼ਮ ਵੱਡੀ ਤਾਦਾਦ ਵਿਚ ਪੁਲਿਸ ਫੋਰਸ ਲੈ ਕੇ ਮਕਾਨ ਨੂੰ ਢਾਹੁਣ ਲਈ ਪੁੱਜ ਗਏ। ਜਿਨ੍ਹਾਂ ਦਾ ਮਕਾਨ ਮਾਲਕਾਂ ਅਤੇ ਸਮਾਜ ਸੇਵੀ ਲੋਕਾਂ ਨੇ ਵਿਰੋਧ ਕੀਤਾ। ਜਿਸ 'ਤੇ ਨਗਰ ਕੌਂਸਲ ਅਧਿਕਾਰੀਆਂ ਨੇ ਥਾਣਾ ਮੌੜ ਵਿਖੇ ਸਰਕਾਰੀ ਡਿਊਟੀ ਵਿਚ ਵਿਘਨ ਪਾਉਣ ਦਾ ਮਾਮਲਾ ਦਰਜ ਕਰਵਾ ਦਿੱਤਾ।

ਮੌੜ ਪੁਲਿਸ ਨੇ ਮਕਾਨ ਮਾਲਕ ਸਮੇਤ 10 ਪਛਾਤੇ ਅਤੇ 25 ਅਣਪਛਾਤੇ ਲੋਕਾਂ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ। ਜਿਸ ਦੇ ਵਿਰੋਧ ਵਿੱਚ ਅੱਜ ਸਮਾਜ ਸੇਵੀ ਸੰਸਥਾਵਾਂ ਗਰੀਬ ਕਿਸਾਨ ਦੇ ਹੱਕ ਵਿੱਚ ਉੱਤਰ ਆਈਆਂ ਹਨ। ਜੋ ਗਰੀਬ ਕਿਸਾਨਾਂ ਅਤੇ ਹੋਰ ਲੋਕਾਂ ਦੇ ਖ਼ਿਲਾਫ਼ ਦਰਜ ਮਾਮਲੇ ਨੂੰ ਰੱਦ ਕਰਨ ਦੀ ਮੰਗ ਕਰ ਰਹਿ ਹਨ। ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ, ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਿਆਸੀ ਪਿੜ੍ਹ ਵਿੱਚ ਗਰੀਬ ਵਿਅਕਤੀ 'ਤੇ ਝੂਠਾ ਮਾਮਲਾ ਦਰਜ ਕਰਵਾਇਆ ਗਿਆ ਹੈ। ਜਿਸ ਵਿਚ ਹਲਕੇ ਦੇ 'ਆਪ' ਵਿਧਾਇਕ ਦਾ ਹੱਥ ਹੈ, ਉਹਨਾਂ ਮੰਗ ਕੀਤੀ ਕਿ ਗਰੀਬ ਕਿਸਾਨ ਦਾ ਬਿਨਾਂ ਕਿਸੇ ਜੁਰਮਾਨੇ ਦੇ ਨਕਸ਼ਾ ਪਾਸ ਕੀਤਾ ਜਾਵੇ ਅਤੇ ਝੂਠੇ ਦਰਜ ਮਾਮਲੇ ਰੱਦ ਕੀਤੇ ਜਾਣ।

ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ 'ਆਪ' ਵਿਧਾਇਕ ਨੂੰ ਲੋਕਾਂ ਨੇ ਬਹੁਤ ਉਮੀਦਾਂ ਨਾਲ ਚੁਣਿਆ ਸੀ, ਪਰ ਉਹ ਲੋਕਾਂ ਦੇ ਕੰਮ ਕਰਨ ਦੀ ਬਜਾਏ ਲੋਕਾਂ ਨੂੰ ਪ੍ਰੇਸ਼ਾਨ ਕਰਨ ਵਿਚ ਲੱਗਿਆ ਹੋਇਆ। ਪੀੜਤ ਨੇ ਦੱਸਿਆ ਕਿ ਉਸ ਦਾ ਘਰ 6 ਫੁੱਟ ਡੂੰਗਾ ਸੀ ਕਰਜ਼ਾ ਚੁੱਕ ਕੇ ਮਕਾਨ ਬਣਾ ਰਿਹਾ ਹਾਂ, ਉਨ੍ਹੇ ਦੋਸ਼ ਲਾਇਆ ਕਿ ਹਲਕੇ ਦੇ 'ਆਪ' ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਦੀ ਸ਼ਹਿ 'ਤੇ ਉਹਦਾ ਘਰ ਢਾਹਿਆ ਜਾ ਰਿਹਾ ਹੈ, ਉਨ੍ਹੇ ਕਿਹਾ ਕਿ ਵਿਧਾਇਕ ਚੁਣੇ ਜਾਣ 'ਤੇ ਅਸੀਂ ਲੱਡੂ ਵੰਡੇ ਪਰ ਸਾਨੂੰ ਉਸਦਾ ਇਹੋ ਸਿਲਾ ਮਿਲਿਆ ਹੈ।

Related Post