ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਣ ਦੇ ਦੋਸ਼ ਵਿੱਚ ASI ਗ੍ਰਿਫ਼ਤਾਰ; 25,000 ਰੁਪਏ ਹੋਰ ਰਿਸ਼ਵਤ ਲੈਣ ਦੀ ਕਰ ਰਿਹਾ ਸੀ ਮੰਗ

By  Shameela Khan September 21st 2023 12:32 PM -- Updated: September 21st 2023 12:55 PM
ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਣ ਦੇ ਦੋਸ਼ ਵਿੱਚ ASI ਗ੍ਰਿਫ਼ਤਾਰ; 25,000 ਰੁਪਏ ਹੋਰ ਰਿਸ਼ਵਤ ਲੈਣ ਦੀ ਕਰ ਰਿਹਾ ਸੀ ਮੰਗ

Ludhiana News : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧ ਵਿੱਢੀ ਮੁਹਿੰਮ ਤਹਿਤ ਬੁੱਧਵਾਰ ਨੂੰ ਥਾਣਾ ਡੇਹਲੋਂ, ਜ਼ਿਲ੍ਹਾ ਲੁਧਿਆਣਾ ਵਿੱਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਦਲਜੀਤ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਣ ਦੇ ਇਲਜ਼ਾਮ ਸਾਬਿਤ ਹੋਣ ਤੇ ਗ੍ਰਿਫ਼ਤਾਰ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ  ਏ.ਐੱਸ.ਆਈ ਨੂੰ ਚੰਦਨਪ੍ਰੀਤ ਸਿੰਘ ਵਾਸੀ ਦੋਰਾਹਾ ਕਸਬਾ ਜ਼ਿਲ੍ਹਾ ਲੁਧਿਆਣਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਹੈ, ਜਿਸ ਨੇ ਇਸ ਸਬੰਧੀ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਸ਼ਿਕਾਇਤ ਦਰਜ ਕਰਵਾਈ ਸੀ।

ਹੋਰ ਜਾਣਕਾਰੀ ਸਾਂਝੀ ਕਰਦਿਆਂ ਬੁਲਾਰੇ ਨੇ ਦੱਸਿਆ, "ਸ਼ਿਕਾਇਤਕਰਤਾ ਨੇ ਆਪਣੀ ਆਨ ਲਾਈਨ ਸ਼ਿਕਾਇਤ ਵਿੱਚ ਇਲਜ਼ਾਮ ਲਗਾਇਆ ਹੈ ਕਿ ਪੁਲਿਸ ਮੁਲਾਜ਼ਮ ਨੇ ਥਾਣਾ ਡੇਹਲੋਂ ਵਿੱਖੇ ਦਰਜ ਇੱਕ ਪੁਲਿਸ ਕੇਸ ਵਿੱਚ ਉਸਦੀ ਹਾਈਕੋਰਟ ਦੇ ਅੰਤਰਿਮ ਹੁਕਮਾਂ ਅਨੁਸਾਰ ਜ਼ਮਾਨਤ ਹੋਣ ਤੇ ਤਫ਼ਤੀਸ਼ ਵਿੱਚ ਸ਼ਾਮਲ ਕਰਾਉਣ ਲਈ ਪਹਿਲਾਂ ਹੀ ਉਸ ਤੋਂ 5,000 ਰੁਪਏ ਰਿਸ਼ਵਤ ਹਾਸਿਲ ਕਰ ਲਈ ਹੈ ਅਤੇ ਹੁਣ ਉਸਨੂੰ ਧਮਕਾਉਂਦਿਆਂ ਐੱਸ.ਐੱਚ.ਓ ਡੇਹਲੋਂ 25,000 ਰੁਪਏ ਹੋਰ ਰਿਸ਼ਵਤ ਦੇਣ ਦੀ ਮੰਗ ਕਰ ਰਿਹਾ ਹੈ"

ਉਸਨੇ ਅੱਗੇ ਦੱਸਿਆ ਕਿ ਜੇਕਰ ਉਸਨੇ 25000 ਰੁਪਏ ਨਾ ਅਦਾ ਕੀਤੇ ਤਾਂ ਉਸਦੀ ਜ਼ਮਾਨਤ ਰੱਦ ਕਰਵਾ ਦਿੱਤੀ ਜਾਵੇਗੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੇ ਪੈਸੇ ਦੀ ਅਦਾਇਗੀ ਸਬੰਧੀ ਏ.ਐਸ.ਆਈ. ਨਾਲ ਗੱਲਬਾਤ ਨੂੰ ਰਿਕਾਰਡ ਕਰ ਲਿਆ ਸੀ, ਜੋ ਕਿ ਉਸਨੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪੀ ਦਿੱਤੀ।





Related Post