Vigilance Arrested PNSP Manager : ਬਹੁ ਕਰੋੜੀ ਝੋਨਾ ਘੁਟਾਲਾ ਮਾਮਲੇ ’ਚ ਭਗੌੜਾ ਪਨਸਪ ਸਾਬਕਾ ਜ਼ਿਲ੍ਹਾ ਮੈਨੇਜਰ ਜਗਨਦੀਪ ਸਿੰਘ ਢਿੱਲੋਂ ਕਾਬੂ
ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕੀਤਾ ਕਿ ਜਗਨਦੀਪ ਸਿੰਘ ਢਿੱਲੋਂ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਵਿੱਚ ਝੋਨੇ ਦੀ ਢੋਆ-ਢੁਆਈ ਦੇ ਟੈਂਡਰਾਂ ਨਾਲ ਸਬੰਧਤ ਘੁਟਾਲੇ ਵਿੱਚ ਪੁਲਿਸ ਨੂੰ ਲੋੜੀਂਦਾ ਸੀ।
Vigilance Arrested PNSP Manager : ਪੰਜਾਬ ਵਿਜੀਲੈਂਸ ਬਿਊਰੋ ਨੇ ਲੁਧਿਆਣਾ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਬਹੁ-ਕਰੋੜੀ ਝੋਨਾ ਘੁਟਾਲੇ ਦੇ ਕੇਸ ਵਿੱਚ ਭਗੌੜੇ ਪਨਸਪ (ਲੁਧਿਆਣਾ) ਦੇ ਸਾਬਕਾ ਜ਼ਿਲ੍ਹਾ ਮੈਨੇਜਰ (ਡੀ.ਐਮ.) ਜਗਨਦੀਪ ਸਿੰਘ ਢਿੱਲੋਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਜਗਨਦੀਪ ਸਿੰਘ ਢਿੱਲੋਂ ਵੱਲੋਂ ਕੱਲ ਸ਼ਾਮ ਲੁਧਿਆਣਾ ਦੀ ਅਦਾਲਤ ਵਿੱਚ ਆਤਮ ਸਮਰਪਣ ਕੀਤੇ ਜਾਣ ਉਪਰੰਤ ਵਿਜੀਲੈਂਸ ਬਿਊਰੋ ਨੇ ਉਸਨੂੰ ਗ੍ਰਿਫ਼ਤਾਰ ਕਰ ਲਿਆ।
ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕੀਤਾ ਕਿ ਜਗਨਦੀਪ ਸਿੰਘ ਢਿੱਲੋਂ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਵਿੱਚ ਝੋਨੇ ਦੀ ਢੋਆ-ਢੁਆਈ ਦੇ ਟੈਂਡਰਾਂ ਨਾਲ ਸਬੰਧਤ ਘੁਟਾਲੇ ਵਿੱਚ ਪੁਲਿਸ ਨੂੰ ਲੋੜੀਂਦਾ ਸੀ।
ਇਸ ਸਬੰਧ ਵਿੱਚ ਉਕਤ ਮੁਲਜ਼ਮ ਸਮੇਤ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਹੋਰ ਮੁਲਜ਼ਮਾਂ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਆਈ.ਪੀ.ਸੀ. ਦੀਆਂ ਧਾਰਾਵਾਂ 409, 467, 420 ਅਤੇ ਹੋਰ ਸਬੰਧਤ ਧਾਰਾਵਾਂ ਤੋਂ ਇਲਾਵਾ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 7 ਅਤੇ 8 ਤਹਿਤ ਐਫ.ਆਈ.ਆਰ. ਨੰਬਰ 11 ਮਿਤੀ 16.08.2022 ਤਹਿਤ ਕੇਸ ਦਰਜ ਕੀਤਾ ਹੋਇਆ ਹੈ।
ਇਹ ਵੀ ਪੜ੍ਹੋ : Punjab Weather Forecast : ਪੰਜਾਬ-ਚੰਡੀਗੜ੍ਹ 'ਚ ਅੱਜ ਬਦਲ ਸਕਦਾ ਹੈ ਮੌਸਮ ਦਾ ਮਿਜ਼ਾਜ; ਜਾਣੋ ਮੌਮਸ ਵਿਭਾਗ ਦੀ ਤਾਜ਼ਾ ਭਵਿੱਖਬਾਣੀ