Charanjit Singh Channi: ਵਿਜੀਲੈਂਸ ਸਾਹਮਣੇ ਪੇਸ਼ ਤੋਂ ਪਹਿਲਾਂ ਚੰਨੀ ਦਾ ਵੱਡਾ ਬਿਆਨ, 'ਮੈਨੂੰ ਜਾਨ ਤੋਂ ਮਾਰਿਆ ਵੀ ਜਾ ਸਕਦਾ ਹੈ'

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੀ 20 ਅਪ੍ਰੈਲ ਦੀ ਥਾਂ ਅੱਜ ਯਾਨੀ 14 ਅਪ੍ਰੈਲ ਨੂੰ ਵਿਜੀਲੈਂਸ ਦੇ ਸਾਹਮਣੇ ਪੇਸ਼ੀ ਹੋਵੇਗੀ। ਪਰ ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ 'ਤੇ ਦੋਸ਼ ਲਗਾਇਆ ਹੈ ਕਿ ਉਹ ਉਨ੍ਹਾਂ ਨੂੰ ਮਾਰ ਸਕਦੇ ਹਨ।

By  Aarti April 14th 2023 10:47 AM

Former CM Charanjit Singh Channi: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੀ 20 ਅਪ੍ਰੈਲ ਦੀ ਥਾਂ ਅੱਜ ਯਾਨੀ 14 ਅਪ੍ਰੈਲ ਨੂੰ ਵਿਜੀਲੈਂਸ ਦੇ ਸਾਹਮਣੇ ਪੇਸ਼ੀ ਹੋਵੇਗੀ।  ਪਰ ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ 'ਤੇ ਦੋਸ਼ ਲਗਾਇਆ ਹੈ ਕਿ ਉਹ ਉਨ੍ਹਾਂ ਨੂੰ ਮਾਰ ਸਕਦੇ ਹਨ।

ਦੱਸ ਦਈਏ ਕਿ ਚਰਨਜੀਤ ਸਿੰਘ ਚੰਨੀ ਨੇ ਪੇਸ਼ੀ ਤੋਂ ਪਹਿਲਾਂ ਚੰਡੀਗੜ੍ਹ ਦੇ ਪੰਜਾਬ ਕਲਾ ਭਵਨ ਵਿਖੇ ਪ੍ਰੈਸ ਕਾਨਫਰੰਸ ਕੀਤੀ ਸੀ। ਜਿਸ ’ਚ ਉਨ੍ਹਾਂ ਨੇ ਪੰਜਾਬ ਸਰਕਾਰ ’ਤੇ ਸਵਾਲ ਚੁੱਕੇ ਸੀ।  

ਇਸ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਵਿਜੀਲੈਂਸ ਨੇ ਉਨ੍ਹਾਂ ਨੂੰ ਪਹਿਲਾਂ 12 ਅਪ੍ਰੈਲ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਬੁਲਾਇਆ ਸੀ। ਪਰ ਉਹ ਕੁਝ ਕੰਮਾਂ ’ਚ ਰੁੱਝੇ ਹੋਣ ਕਰਕੇ ਪੇਸ਼ ਨਹੀਂ ਹੋ ਸਕੇ ਜਿਸ ਦੇ ਚੱਲਦੇ ਉਨ੍ਹਾਂ ਨੂੰ 20 ਅਪ੍ਰੈਲ ਨੂੰ ਬੁਲਾਇਆ ਗਿਆ। ਉਨ੍ਹਾਂ ਅੱਗੇ ਕਿਹਾ ਕਿ ਉਹ CM ਭਗਵੰਤ ਮਾਨ ਦੀ ਸਰਕਾਰ ਦੇ ਜੁਲਮ ਝੱਲਣ ਲਈ ਤਿਆਰ ਹਨ। ਪੰਜਾਬ ਸਰਕਾਰ ਉਸ ਨੂੰ ਕੁੱਟ ਸਕਦੀ ਹੈ, ਮਾਰ ਵੀ ਸਕਦੀ ਹੈ, ਪਰ ਮੈਂ ਇਕੱਲਾ ਹੀ ਵਿਜੀਲੈਂਸ ਦਫ਼ਤਰ ਜਾਵਾਂਗਾ।

ਇਹ ਵੀ ਪੜ੍ਹੋ: Punjab Corona Update: ਪੰਜਾਬ 'ਚ ਇੱਕ ਦਿਨ 'ਚ 321 ਮਾਮਲੇ, ਦੋ ਦੀ ਮੌਤ, 6 ਦੀ ਹਾਲਤ ਗੰਭੀਰ

Related Post