ਟੈਂਡਰ ਘੁਟਾਲਾ ਮਾਮਲਾ: ਵਿਜੀਲੈਂਸ ਨੇ ਈਡੀ ਨਾਲ ਨਸ਼ਰ ਕੀਤਾ ਰਿਕਾਰਡ, ਹੋ ਸਕਦਾ ਹੈ ਵੱਡਾ ਖੁਲਾਸਾ !
ਚੰਡੀਗੜ੍ਹ, 30 ਨਵੰਬਰ: ਟਰਾਂਸਪੋਰਟ ਟੈਂਡਰ ਘੁਟਾਲੇ ਮਾਮਲੇ ਵਿੱਚ ਘਿਰੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਿਲਾਂ ਹੋਰ ਵੀ ਜਿਆਦਾ ਵਧ ਸਕਦੀਆਂ ਹਨ। ਦੱਸ ਦਈਏ ਕਿ ਟੈਂਡਰ ਘੁਟਾਲੇ ਮਾਮਲੇ ਦੀ ਵਿਜੀਲੈਂਸ ਤੋਂ ਬਾਅਦ ਹੁਣ ਈਡੀ ਵੱਲੋਂ ਵੀ ਜਾਂਚ ਕੀਤੀ ਜਾਵੇਗੀ। ਦੱਸ ਦਈਏ ਕਿ ਟੈਂਡਰ ਘੁਟਾਲੇ ਮਾਮਲੇ ਵਿੱਚ ਵਿਜੀਲੈਂਸ ਦੀ ਟੀਮ ਵੱਲੋਂ ਈਡੀ ਨੂੰ ਮਾਮਲੇ ਸਬੰਧੀ ਰਿਕਾਰਡ ਸਾਂਝਾ ਕੀਤਾ ਗਿਆ ਹੈ ਜਿਸ ਤੋਂ ਬਾਅਦ ਹੁਣ ਈਡੀ ਵੱਲੋਂ ਇਸ ਘੁਟਾਲੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇਗੀ। ਜਿਸ ਨਾਲ ਸਾਬਕਾ ਮੰਤਰੀ ਦੇ ਕਰੀਬੀਆਂ ਨੂੰ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਘੁਟਾਲੇ ਸਬੰਧੀ ਦਸਤਾਵੇਜ਼ ਕੀਤੇ ਸਾਂਝੇ
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਵਿਜੀਲੈਂਸ ਵੱਲੋਂ ਈਡੀ ਨੂੰ 2000 ਕਰੋੜ ਰੁਪਏ ਦੇ ਟਰਾਂਸਪੋਰਟ ਟੈਂਡਰ ਘੁਟਾਲੇ ਮਾਮਲੇ ਸਬੰਧੀ ਦਸਤਾਵੇਜ ਸਾਂਝਾ ਕੀਤੇ ਹਨ। ਜਿਸ ਤੋਂ ਬਾਅਦ ਈਡੀ ਵੱਲੋਂ ਆਪਣੇ ਪੱਧਰ ਉੱਤੇ ਜਾਂਚ ਨੂੰ ਸ਼ੁਰੂ ਕਰ ਦਿੱਤਾ ਹੈ। ਇਸ ਤੋਂ ਇਲਾਵਾ ਘੁਟਾਲੇ ਮਾਮਲੇ ਵਿੱਚ ਫਰਾਰ ਮੁਲਜ਼ਮ ਉੱਤੇ ਵੀ ਸ਼ਿਕੰਜ਼ਾ ਕੱਸਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਈਡੀ ਨੇ ਜਾਂਚ ਕੀਤੀ ਸ਼ੁਰੂ
ਦੱਸ ਦਈਏ ਕਿ ਘੁਟਾਲੇ ਸਬੰਧੀ ਰਿਕਾਰਡ ਹਾਸਿਲ ਹੋਣ ਤੋਂ ਬਾਅਦ ਈਡੀ ਵੱਲੋਂ ਹੁਣ ਬੈਂਕਾਂ ਦੀ ਟ੍ਰਾਂਜੇਕਸ਼ਨ ਅਤੇ ਪ੍ਰਾਪਰਟੀ ਆਦਿ ਦੀ ਜਾਂਚ ਕੀਤੀ ਜਾ ਰਹੀ ਹੈ। ਜਿਸ ਨਾਲ ਸਾਬਕਾ ਮੰਤਰੀ ਦੀ ਹੋਰ ਵੀ ਜਿਆਦਾ ਮੁਸ਼ਕਿਲਾਂ ਵਧ ਸਕਦੀਆਂ ਹਨ।
ਨਿਆਂਇਕ ਹਿਰਾਸਤ ’ਚ ਹਨ ਸਾਬਕਾ ਮੰਤਰੀ ਆਸ਼ੂ
ਕਾਬਿਲਗੌਰ ਹੈ ਕਿ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਇਸ ਸਮੇਂ ਨਿਆਂਇਕ ਹਿਰਾਸਤ ਵਿੱਚ ਹਨ। ਸਾਬਕਾ ਮੰਤਰੀ ਆਸ਼ੂ ਤੋਂ ਇਲਾਵਾ ਮਾਮਲੇ ਵਿੱਚ ਠੇਕੇਦਾਰ ਤੇਲੂ ਰਾਮ ਅਤੇ ਕਮੀਸ਼ਨ ਏਜੰਟ ਕ੍ਰਿਸ਼ਨ ਲਾਲ ਧੋਤੀਵਾਲਾ ਦੇ ਖਿਲਾਫ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਇਸ ਚਾਰਜਸ਼ੀਟ ਦੇ ਦਾਖਿਲ ਹੋਣ ਤੋਂ ਬਾਅਦ ਹੀ ਵਿਜੀਲੈਂਸ ਨੇ ਘੁਟਾਲੇ ਸਬੰਧੀ ਦਸਤਾਵੇਜ਼ ਨੂੰ ਈਡੀ ਦੇ ਨਾਲ ਸਾਂਝਾ ਕੀਤਾ ਹੈ।
ਇਹ ਵੀ ਪੜੋ: ਅੱਜ ਨਹੀਂ ਚੱਲਣਗੀਆਂ ਇਹ 156 ਟਰੇਨਾਂ, 55 ਟਰੇਨਾਂ ਦਾ ਰੂਟ ਡਾਇਵਰਟ, ਸੂਚੀ ਨੱਥੀ
- ਰਿਪੋਰਟਰ ਨਵੀਨ ਸ਼ਰਮਾ ਦੇ ਸਹਿਯੋਗ ਨਾਲ