ਵਿਜੀਲੈਂਸ ਨੇ KBS ਸਿੱਧੂ ਨੂੰ ਕੀਤਾ ਤਲਬ

By  Pardeep Singh December 13th 2022 08:42 AM

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਬਹੁ-ਕਰੋੜੀ ਸਿੰਚਾਈ ਘੁਟਾਲੇ ਵਿੱਚ ਪੰਜਾਬ ਦੇ ਸਾਬਕਾ ਸਪੈਸ਼ਲ ਚੀਫ਼ ਸੈਕਟਰੀ ਕੇਬੀਐਸ ਸਿੱਧੂ ਨੂੰ ਤਲਬ ਕੀਤਾ ਹੈ ਅਤੇ ਸ਼ੁੱਕਰਵਾਰ ਨੂੰ ਪੇਸ਼ ਹੋਣ ਲਈ ਕਿਹਾ ਹੈ। ਅਮਰੀਕਾ ਤੋਂ ਪਰਤੇ ਸਿੱਧੂ ਨੂੰ ਵਿਜੀਲੈਂਸ ਹੈੱਡਕੁਆਰਟਰ ਵਿਖੇ ਜਾਂਚ ਟੀਮ ਅੱਗੇ ਪੇਸ਼ ਹੋਣ ਲਈ ਕਿਹਾ ਗਿਆ ਹੈ।

ਪੰਜਾਬ ਹਰਿਆਣਾ ਹਾਈ ਕੋਰਟ ਨੇ ਪਿਛਲੇ ਮਹੀਨੇ ਸਿੰਚਾਈ ਘੁਟਾਲੇ ਦੇ ਕੇਸ ਵਿੱਚ ਅੰਤ੍ਰਿਮ ਰਾਹਤ ਦਿੰਦਿਆਂ ਵਿਜੀਲੈਂਸ ਨੂੰ 8 ਫਰਵਰੀ ਤੱਕ ਕੇਬੀਐਸ ਸਿੱਧੂ ਵਿਰੁੱਧ ਕੋਈ ਵੀ ਜ਼ਬਰਦਸਤੀ ਕਾਰਵਾਈ ਨਾ ਕਰਨ ਦੇ ਨਿਰਦੇਸ਼ ਦਿੱਤੇ ਜਾਣ ਸਨ।

ਜਸਟਿਸ ਰਾਜ ਮੋਹਨ ਸਿੰਘ ਦੀ ਬੈਂਚ ਨੇ ਸਿੱਧੂ ਨੂੰ ਭਾਰਤ ਆਉਣ ਦੀ ਸਲਾਹ ਦਿੱਤੀ ਸੀ। ਇਸ ਤੋਂ ਪਹਿਲਾਂ ਵਿਜੀਲੈਂਸ ਬਿਊਰੋ ਨੇ ਸੇਵਾਮੁਕਤ ਅਧਿਕਾਰੀ ਵਿਰੁੱਧ ਲੁੱਕ ਆਊਟ ਸਰਕੂਲਰ ਜਾਰੀ ਕੀਤਾ ਸੀ ਪਰ ਉਸ ਨੇ ਇਸ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਸੀ।

ਰਿਪੋਰਟ-ਦਲਜੀਤ ਸਿੰਘ 

Related Post