ਵਿਰਸਾ ਸਿੰਘ ਵਲਟੋਹਾ ਛੇ ਸਾਲ ਪੁਰਾਣੇ ਕੇਸ 'ਚੋਂ ਬਰੀ, ਸਮਰਥਕਾਂ 'ਚ ਖ਼ੁਸ਼ੀ ਦੀ ਲਹਿਰ

By  Ravinder Singh February 17th 2023 11:50 AM -- Updated: February 17th 2023 11:52 AM

ਅੰਮ੍ਰਿਤਸਰ : ਤਰਨਤਾਰਨ ਅਦਾਲਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਵਿਰਸਾ ਸਿੰਘ ਵਲਟੋਹਾ ਨੂੰ ਛੇ ਸਾਲ ਪੁਰਾਣੇ ਕੇਸ ਵਿਚੋਂ ਬਰੀ ਕਰ ਦਿੱਤਾ। ਵਿਰਸਾ ਸਿੰਘ ਵਲਟੋਹਾ ਨੂੰ ਬਰੀ ਕਰਨ ਉਤੇ ਉਨ੍ਹਾਂ ਦੇ ਸਮਰਥਕਾਂ ਵਿਚ ਭਾਰੀ ਖ਼ੁਸ਼ੀ ਪਾਈ ਜਾ ਰਹੀ ਹੈ।


ਕਾਬਿਲੇਗੌਰ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ 2017 ਵਿੱਚ ਸਰਕਾਰ ਬਣਦਿਆਂ ਹੀ ਕਾਂਗਰਸੀ ਵਰਕਰ ਤੇਜਪ੍ਰੀਤ ਸਿੰਘ ਪੀਟਰ ਭਿੱਖੀਵਿੰਡ ਵੱਲੋਂ ਧਾਰਾ 189 ਤਹਿਤ ਸਦਰ ਤਰਨਤਾਰਨ ਵਿਖੇ ਮੁਕੱਦਮਾ ਦਰਜ ਕਰਵਾਇਆ ਗਿਆ ਸੀ।


ਸਾਬਕਾ ਐਮ.ਐਲ.ਏ ਵਿਰਸਾ ਸਿੰਘ ਵਲਟੋਹਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਸੈੱਲ ਦੇ ਸੀਨੀਅਰ ਵਕੀਲ ਜਸਇਕਬਾਲ ਸਿੰਘ ਢਿਲੋਂ (Advocate J.S Dhillon)ਨੇ ਕੇਸ ਪੈਰਵਾਈ ਕੀਤੀ। ਐਡਵੋਕੇਟ ਜੇ.ਐਸ ਢਿੱਲੋਂ ਦੀਆਂ ਦਲੀਲਾਂ ਨੂੰ ਸਵੀਕਾਰ ਕਰਦਿਆਂ ਸੀ.ਜੇ.ਐਮ ਤਰਨ ਤਾਰਨ ਰਜੇਸ਼ ਆਹਲੂਵਾਲੀਆ ਦੀ ਅਦਾਲਤ ਨੇ ਵਲਟੋਹਾ ਨੂੰ ਬਰੀ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਾਲਸਾ ਤੇ ਸਾਥੀਆਂ ਵਿਰੁੱਧ ਮਾਮਲਾ ਦਰਜ

ਵਲਟੋਹਾ ਦੇ ਬਰੀ ਹੋਣ 'ਤੇ ਅਕਾਲੀ ਵਰਕਰਾਂ 'ਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ। ਵਲਟੋਹਾ ਨੇ ਅਦਾਲਤ ਵੱਲੋਂ ਇਨਸਾਫ ਮਿਲਣ 'ਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਦਿਆਂ ਨਿਆਂ ਪ੍ਰਣਾਲੀ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਐਡਵੋਕੇਟ ਕੰਵਲਜੀਤ ਸਿੰਘ ਬਾਠ ਤੇ ਕਈ ਅਕਾਲੀ ਆਗੂ ਤੇ ਵਰਕਰ ਵੀ ਮੌਜੂਦ ਸਨ।

Related Post