Fazilka ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਵਾਂਟੇਡ, ਪੁਲਿਸ ਨੇ ਅਦਾਲਤ ’ਚ ਪੇਸ਼ ਕਰਕੇ ਲਿਆ ਟਰਾਂਜ਼ਿਟ ਰਿਮਾਂਡ
ਜਾਣਕਾਰੀ ਦਿੰਦੇ ਹੋਏ ਫਾਜ਼ਿਲਕਾ ਦੇ ਡੀ.ਐੱਸ.ਪੀ ਇਨਵੈਸਟੀਗੇਸ਼ਨ ਬਲਕਾਰ ਸਿੰਘ ਨੇ ਦੱਸਿਆ ਕਿ ਮਹਾਰਾਸ਼ਟਰ ਤੋਂ ਪੁਲਿਸ ਟੀਮ ਨੇ ਫਾਜ਼ਿਲਕਾ ਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਦੇ ਇਕ ਪਿੰਡ 'ਚੋਂ ਬਾਬਾ ਸਿੱਦੀਕੀ ਕਤਲ ਕੇਸ 'ਚ ਲੋੜੀਂਦੇ ਇਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਸੀ ਜਿਸ ਨੂੰ ਫਾਜ਼ਿਲਕਾ ਦੇ ਸਦਰ ਥਾਣੇ 'ਚ ਪਹਿਲਾਂ ਬੰਦ ਕਰਵਾਇਆ ਗਿਆ।
Fazilka News : ਮਹਾਰਾਸ਼ਟਰ ਪੁਲਿਸ ਨੇ ਬਾਬਾ ਸਿੱਦੀਕੀ ਕਤਲ ਕਾਂਡ ਦੇ ਲੋੜੀਂਦੇ ਮੁਲਜ਼ਮ ਨੂੰ ਫਾਜ਼ਿਲਕਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਸ ਨੂੰ ਸਰਕਾਰੀ ਹਸਪਤਾਲ ਲਿਆਂਦਾ ਗਿਆ। ਜਿੱਥੇ ਪੁਲਿਸ ਸੁਰੱਖਿਆ ਵਿਚਕਾਰ ਉਸਦਾ ਮੈਡੀਕਲ ਕਰਵਾਇਆ ਗਿਆ ਅਤੇ ਅਦਾਲਤ ਵਿੱਚ ਪੇਸ਼ ਕਰਕੇ ਟਰਾਂਜ਼ਿਟ ਰਿਮਾਂਡ ਲਿਆ ਗਿਆ।
ਜਾਣਕਾਰੀ ਦਿੰਦੇ ਹੋਏ ਫਾਜ਼ਿਲਕਾ ਦੇ ਡੀ.ਐੱਸ.ਪੀ ਇਨਵੈਸਟੀਗੇਸ਼ਨ ਬਲਕਾਰ ਸਿੰਘ ਨੇ ਦੱਸਿਆ ਕਿ ਮਹਾਰਾਸ਼ਟਰ ਤੋਂ ਪੁਲਿਸ ਟੀਮ ਨੇ ਫਾਜ਼ਿਲਕਾ ਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਦੇ ਇਕ ਪਿੰਡ 'ਚੋਂ ਬਾਬਾ ਸਿੱਦੀਕੀ ਕਤਲ ਕੇਸ 'ਚ ਲੋੜੀਂਦੇ ਇਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਸੀ ਜਿਸ ਨੂੰ ਫਾਜ਼ਿਲਕਾ ਦੇ ਸਦਰ ਥਾਣੇ 'ਚ ਪਹਿਲਾਂ ਬੰਦ ਕਰਵਾਇਆ ਗਿਆ। ਜਿਸ ਤੋਂ ਬਾਅਦ ਉਸ ਨੂੰ ਪੁਲਿਸ ਸੁਰੱਖਿਆ ਹੇਠ ਸਰਕਾਰੀ ਹਸਪਤਾਲ ਲਿਆਂਦਾ ਗਿਆ, ਜਿੱਥੇ ਉਸ ਦਾ ਮੈਡੀਕਲ ਕਰਵਾ ਕੇ ਅਦਾਲਤ 'ਚ ਪੇਸ਼ ਕਰਕੇ ਟਰਾਂਜ਼ਿਟ ਰਿਮਾਂਡ 'ਤੇ ਲਿਆ ਗਿਆ।
ਦੱਸ ਦਈਏ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਫਾਜ਼ਿਲਕਾ ਦੇ ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਪਿੰਡ ਪੱਕਾ ਚਿਸ਼ਤੀ ਦੇ ਰਹਿਣ ਵਾਲੇ ਆਕਾਸ਼ ਗਿੱਲ ਵਜੋਂ ਹੋਈ ਹੈ, ਜਿਸ ਦੀ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਮੁਲਜ਼ਮ ਲਾਰੈਂਸ ਬਿਸ਼ਨੋਈ ਗੈਂਗ ਦਾ ਸਾਥੀ ਹੈ ਬਾਬਾ ਸਿੱਦੀਕੀ ਕਤਲ ਵਿੱਚ ਸ਼ਾਮਲ ਸ਼ੂਟਰਾਂ ਨੂੰ ਸਮੱਗਰੀ ਸਹਾਇਤਾ ਪ੍ਰਦਾਨ ਕਰ ਰਿਹਾ ਸੀ।
ਇਹ ਵੀ ਪੜ੍ਹੋ : Punjabi Youth Died In Dubai : ਰੋਜੀ ਰੋਟੀ ਕਮਾਉਣ ਲਈ ਦੁਬਈ ਗਏ ਪੰਜਾਬੀ ਨੌਜਵਾਨ ਦੀ ਭੇਦਭਰੀ ਹਾਲਤ ’ਚ ਹੋਈ ਮੌਤ