Waqf Amendment Bill : ਵਕਫ਼ ਸੋਧ ਬਿੱਲ ਲੋਕ ਸਭਾ ਵਿੱਚ ਕੀਤਾ ਗਿਆ ਪੇਸ਼ ,ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਕੀਤਾ ਹੰਗਾਮਾ

Waqf Amendment Bill : ਵਕਫ਼ ਸੋਧ ਬਿੱਲ 2024 (Waqf Amendment Bill ) ਲੋਕ ਸਭਾ ਵਿੱਚ ਪੇਸ਼ ਕੀਤਾ ਗਿਆ ਹੈ। ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜੀਜੂ ਨੇ ਪ੍ਰਸ਼ਨ ਕਾਲ ਤੋਂ ਬਾਅਦ ਸਦਨ ਵਿੱਚ ਚਰਚਾ ਲਈ ਵਕਫ਼ ਸੋਧ ਬਿੱਲ 2024 ਪੇਸ਼ ਕੀਤਾ ਹੈ। ਸਪੀਕਰ ਓਮ ਬਿਰਲਾ ਨੇ ਬਿੱਲ 'ਤੇ ਚਰਚਾ ਲਈ 8 ਘੰਟੇ ਦਾ ਸਮਾਂ ਰੱਖਿਆ ਹੈ। ਇਸ ਵਿੱਚੋਂ 4 ਘੰਟੇ 40 ਮਿੰਟ ਐਨਡੀਏ ਨੂੰ ਦਿੱਤੇ ਗਏ ਹਨ, ਬਾਕੀ ਸਮਾਂ ਵਿਰੋਧੀ ਧਿਰ ਨੂੰ ਦਿੱਤਾ ਗਿਆ ਹੈ

By  Shanker Badra April 2nd 2025 12:28 PM -- Updated: April 2nd 2025 01:08 PM
Waqf Amendment Bill : ਵਕਫ਼ ਸੋਧ ਬਿੱਲ ਲੋਕ ਸਭਾ ਵਿੱਚ ਕੀਤਾ ਗਿਆ ਪੇਸ਼ ,ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਕੀਤਾ ਹੰਗਾਮਾ

 Waqf Amendment Bill : ਵਕਫ਼ ਸੋਧ ਬਿੱਲ 2024 (Waqf Amendment Bill ) ਲੋਕ ਸਭਾ ਵਿੱਚ ਪੇਸ਼ ਕੀਤਾ ਗਿਆ ਹੈ। ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜੀਜੂ ਨੇ ਸਦਨ ਵਿੱਚ ਚਰਚਾ ਲਈ ਵਕਫ਼ ਸੋਧ ਬਿੱਲ 2024 ਪੇਸ਼ ਕੀਤਾ ਹੈ। ਸਪੀਕਰ ਓਮ ਬਿਰਲਾ ਨੇ ਬਿੱਲ 'ਤੇ ਚਰਚਾ ਲਈ 8 ਘੰਟੇ ਦਾ ਸਮਾਂ ਰੱਖਿਆ ਹੈ। ਇਸ ਵਿੱਚੋਂ 4 ਘੰਟੇ 40 ਮਿੰਟ NDA ਨੂੰ ਦਿੱਤੇ ਗਏ ਹਨ, ਬਾਕੀ ਸਮਾਂ ਵਿਰੋਧੀ ਧਿਰ ਨੂੰ ਦਿੱਤਾ ਗਿਆ ਹੈ। ਬਿੱਲ 'ਤੇ ਅੱਜ ਹੀ ਚਰਚਾ ਅਤੇ ਵੋਟਿੰਗ ਦੀ ਤਿਆਰੀ ਹੈ। 

ਜਿੱਥੇ ਸਰਕਾਰ ਇਸ ਬਿੱਲ ਨੂੰ ਮੁਸਲਮਾਨਾਂ ਦੇ ਹਿੱਤ ਵਿੱਚ ਇੱਕ ਸੁਧਾਰਵਾਦੀ ਕਦਮ ਦੱਸ ਰਹੀ ਹੈ, ਉੱਥੇ ਹੀ ਵਿਰੋਧੀ ਧਿਰ ਇਸ ਦਾ ਸਖ਼ਤ ਵਿਰੋਧ ਕਰ ਰਹੀ ਹੈ। ਵਿਰੋਧੀ ਪਾਰਟੀਆਂ ਦਾ ਕਹਿਣਾ ਹੈ ਕਿ ਇਹ ਬਿੱਲ ਸੰਵਿਧਾਨ ਦੀ ਉਲੰਘਣਾ ਹੈ ਅਤੇ ਧਾਰਮਿਕ ਆਜ਼ਾਦੀ ਦੇ ਵਿਰੁੱਧ ਹੈ। ਚੰਦਰਬਾਬੂ ਨਾਇਡੂ ਦੀ ਤੇਲਗੂ ਦੇਸ਼ਮ ਪਾਰਟੀ (TDP) ਅਤੇ ਨਿਤੀਸ਼ ਕੁਮਾਰ ਦੀ ਜਨਤਾ ਦਲ ਯੂਨਾਈਟਿਡ (JDU) ਨੇ ਬਿੱਲ ਨੂੰ ਆਪਣਾ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਦੋਵਾਂ ਪਾਰਟੀਆਂ ਨੇ ਆਪਣੇ ਸਾਰੇ ਸੰਸਦ ਮੈਂਬਰਾਂ ਨੂੰ ਸਦਨ ਵਿੱਚ ਮੌਜੂਦ ਰਹਿਣ ਲਈ ਵ੍ਹਿਪ ਵੀ ਜਾਰੀ ਕੀਤਾ ਹੈ। 

ਦੂਜੇ ਪਾਸੇ ਵਿਰੋਧੀ ਧਿਰ ਬਿੱਲ ਦੇ ਵਿਰੁੱਧ ਹੈ। ਤਾਮਿਲਨਾਡੂ ਦੀ AIADMK , ਨਵੀਨ ਪਟਨਾਇਕ ਦੀ ਬੀਜੂ ਜਨਤਾ ਦਲ ਅਤੇ ਕੇ ਚੰਦਰਸ਼ੇਖਰ ਰਾਓ ਦੀ ਭਾਰਤ ਰਾਸ਼ਟਰ ਸਮਿਤੀ ਵਰਗੀਆਂ ਨਿਰਪੱਖ ਪਾਰਟੀਆਂ ਵੀ ਇਸ ਮਾਮਲੇ ਵਿੱਚ ਵਿਰੋਧੀ ਧਿਰ ਦੇ ਨਾਲ ਹਨ। ਬੀਤੇ ਦਿਨੀਂ INDIA ਬਲਾਕ ਦੀਆਂ ਪਾਰਟੀਆਂ ਨੇ ਸੰਸਦ ਭਵਨ ਵਿੱਚ ਮੀਟਿੰਗ ਕਰਕੇ ਬਿੱਲ 'ਤੇ ਆਪਣੀ ਰਣਨੀਤੀ ਨੂੰ ਲੈ ਕੇ ਚਰਚਾ ਕੀਤੀ।ਵਿਰੋਧੀ ਧਿਰ ਨੇ ਚਰਚਾ ਦਾ ਸਮਾਂ ਵਧਾ ਕੇ 12 ਘੰਟੇ ਕਰਨ ਦੀ ਵੀ ਮੰਗ ਕੀਤੀ ਹੈ। ਕਿਰਨ ਰਿਜਿਜੂ ਨੇ ਕਿਹਾ ਹੈ ਕਿ ਚਰਚਾ ਦਾ ਸਮਾਂ ਵਧਾਇਆ ਜਾ ਸਕਦਾ ਹੈ। ਦੇਸ਼ ਇਹ ਵੀ ਜਾਣਨਾ ਚਾਹੁੰਦਾ ਹੈ ਕਿ ਕਿਸ ਪਾਰਟੀ ਦਾ ਕੀ ਸਟੈਂਡ ਹੈ।

Related Post