Amritpal Singh Got Parole: ਵਾਰਿਸ ਪੰਜਾਬ ਦੇ ਮੁਖੀ ਤੇ ਖਡੂਰ ਸਾਹਿਬ ਤੋਂ ਜਿੱਤੇ ਅੰਮ੍ਰਿਤਪਾਲ ਸਿੰਘ ਨੂੰ ਮਿਲੀ ਪੈਰੋਲ, ਜਾਣੋ ਕਦੋਂ ਆਉਣਗੇ ਜੇਲ੍ਹ ’ਚੋਂ ਬਾਹਰ

ਖਡੂਰ ਸਾਹਿਬ ਤੋਂ ਜਿੱਤੇ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਮਿਲ ਗਈ ਹੈ। ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਨੂੰ 5 ਜੁਲਾਈ ਤੋਂ 4 ਦਿਨ ਜਾਂ ਇਸ ਤੋਂ ਘੱਟ ਦੀ ਪੈਰੋਲ ਮਿਲੀ ਹੈ।

By  Aarti July 3rd 2024 02:37 PM -- Updated: July 3rd 2024 04:56 PM

Amritpal Singh Got Parole: ਵਾਰਿਸ ਪੰਜਾਬ ਦੇ ਮੁਖੀ ਤੇ ਖਡੂਰ ਸਾਹਿਬ ਤੋਂ ਜਿੱਤੇ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਮਿਲ ਗਈ ਹੈ। ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਨੂੰ 5 ਜੁਲਾਈ ਤੋਂ 4 ਦਿਨ ਜਾਂ ਇਸ ਤੋਂ ਘੱਟ ਦੀ ਪੈਰੋਲ ਮਿਲੀ ਹੈ। ਇਸ ਸਬੰਧੀ ਜੇਲ੍ਹ ਸੁਪਰਡੈਂਟ ਡਿਬਰੂਗੜ੍ਹ ਨੂੰ ਸੂਚਿਤ ਕੀਤਾ ਗਿਆ ਹੈ। ਹੁਣ ਖਡੂਰ ਸਾਹਿਬ ਤੋਂ ਸਾਂਸਦ ਵਜੋਂ ਅੰਮ੍ਰਿਤਪਾਲ ਸਿੰਘ ਸਹੁੰ ਚੁੱਕਣਗੇ। ਹਾਲਾਂਕਿ ਇਸ ਸਬੰਧੀ ਕੋਈ ਤਰੀਕ ਤੈਅ ਨਹੀਂ ਹੋਈ ਹੈ। 

ਕੁਝ ਸ਼ਰਤਾਂ ਹੇਠ ਮਿਲੀ ਪੈਰੋਲ 

ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਨੂੰ ਕੁਝ ਸ਼ਰਤਾਂ ਦੇ ਨਾਲ 5 ਜੁਲਾਈ ਤੋਂ 4 ਦਿਨ ਜਾਂ ਇਸ ਤੋਂ ਘੱਟ ਦੀ ਪੈਰੋਲ ਦਿੱਤੀ ਗਈ ਹੈ, ਜਿਸ ਬਾਰੇ ਜੇਲ੍ਹ ਸੁਪਰਡੈਂਟ ਡਿਬਰੂਗੜ੍ਹ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

4 ਦਿਨਾਂ ਦੇ ਅੰਦਰ ਚੁਕਾਉਣੀ ਹੋਵੇਗੀ ਸਹੁੰ 

ਫਿਲਹਾਲ ਡਿਬਰੂਗੜ੍ਹ ਜੇਲ੍ਹ ’ਚ ਅੰਮ੍ਰਿਤਪਾਲ ਸਿੰਘ ਬੰਦ ਹਨ। ਉਨ੍ਹਾਂ ਨੂੰ ਸ਼ਰਤਾਂ ਤਹਿਤ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦਿੱਤੀ ਗਈ ਹੈ। ਖੈਰ ਇਨ੍ਹਾਂ 4 ਦਿਨਾਂ ਦੇ ਅੰਦਰ ਸਹੁੰ ਚੁਕਾਉਣ ਦੇ ਪ੍ਰੀਕਿਰਿਆ ਪੂਰੀ ਕਰਨੀ ਹੋਵੇਗੀ। ਪੈਰੋਲ ਦੀ ਜਾਣਕਾਰੀ ਹੋਣ ਮਗਰੋਂ ਪੰਜਾਬ ਪੁਲਿਸ ਦੀ ਇੱਕ ਟੀਮ ਡਿਬਰੂਗੜ੍ਹ ਜੇਲ੍ਹ ਲਈ ਰਵਾਨਾ ਹੋ ਗਈ ਹੈ। 



ਖਡੂਰ ਸਾਹਿਬ ਸੀਟ ਤੋਂ ਚੋਣ ਜਿੱਤੇ ਹਨ ਅੰਮ੍ਰਿਤਪਾਲ ਸਿੰਘ

ਅੰਮ੍ਰਿਤਪਾਲ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਅਤੇ 404430 ਵੋਟਾਂ ਹਾਸਲ ਕੀਤੀਆਂ। ਉਨ੍ਹਾਂ ਨੇ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਨੂੰ 1,97,120 ਵੋਟਾਂ ਦੇ ਫਰਕ ਨਾਲ ਹਰਾਇਆ ਹੈ।

ਕਿਉਂ ਹੋਈ ਸੀ ਗ੍ਰਿਫ਼ਤਾਰੀ

ਜਥੇਬੰਦੀ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਸਰ ਸਿੰਘ ਪਿੰਡ ਜੱਲੂਪੁਰ ਖੇੜਾ ਦੇ ਵਸਨੀਕ ਹਨ। ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਿੱਚ 23 ਫਰਵਰੀ 2023 ਨੂੰ ਅੰਮ੍ਰਿਤਸਰ ਦੇ ਅਜਨਾਲਾ ਥਾਣੇ ਵਿੱਚ ਹਜ਼ਾਰਾਂ ਲੋਕਾਂ ਦੀ ਭੀੜ ਦਾਖਲ ਹੋਈ। ਇਸ ਤੋਂ ਬਾਅਦ ਅੰਮ੍ਰਿਤਸਰ ਸਿੰਘ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਸੀ। 18 ਮਾਰਚ ਨੂੰ ਅੰਮ੍ਰਿਤਪਾਲ ਸਿੰਘ ਲਾਪਤਾ ਹੋ ਗਏ। ਪੁਲਿਸ ਨੇ ਜਾਂਚ ਏਜੰਸੀਆਂ ਨਾਲ ਮਿਲ ਕੇ ਇੱਕ ਮਹੀਨੇ ਤੱਕ ਉਸ ਦੀ ਭਾਲ ਕੀਤੀ। 23 ਅਪ੍ਰੈਲ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਮੋਗਾ ਤੋਂ ਗ੍ਰਿਫਤਾਰ ਕੀਤਾ ਸੀ।

ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ ਅੰਮ੍ਰਿਤਪਾਲ ਸਿੰਘ

ਉਦੋਂ ਤੋਂ ਅੰਮ੍ਰਿਤਪਾਲ ਸਿੰਘ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਖਾਲਿਸਤਾਨੀ ਵਿਚਾਰਧਾਰਾ ਦਾ ਸਮਰਥਨ ਕਰਨ ਦੇ ਦੋਸ਼ 'ਚ ਉਸ 'ਤੇ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ.ਐੱਸ.ਏ.) ਲਗਾਇਆ ਗਿਆ ਹੈ। ਅੰਮ੍ਰਿਤਪਾਲ ਨੂੰ ਚੋਣ ਪ੍ਰਚਾਰ ਕਰਨ ਲਈ ਜੇਲ੍ਹ ਤੋਂ ਬਾਹਰ ਆਉਣ ਦੀ ਇਜਾਜ਼ਤ ਨਹੀਂ ਮਿਲੀ, ਫਿਰ ਵੀ ਉਸ ਨੂੰ 4 ਲੱਖ ਤੋਂ ਵੱਧ ਵੋਟਾਂ ਮਿਲੀਆਂ।

2025 ਤੱਕ ਵਧਾਈ NSA

ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਦੀ ਐੱਨਐੱਸਏ ਦੀ ਮਿਆਦ ਇੱਕ ਸਾਲ ਲਈ 23 ਅਪ੍ਰੈਲ 2025 ਤੱਕ ਵਧਾ ਦਿੱਤੀ ਸੀ।

ਇਹ ਵੀ ਪੜ੍ਹੋ: Pollution In Delhi: ਦਿੱਲੀ ਪ੍ਰਦੂਸ਼ਣ ਮਾਮਲੇ ’ਚ ਪੰਜਾਬ ਨੂੰ ਕਲੀਨ ਚਿੱਟ, ਪੰਜਾਬ ਦੀ ਪਰਾਲੀ ਦਿੱਲੀ ਦੇ ਪ੍ਰਦੂਸ਼ਣ ਲਈ ਜ਼ਿੰਮੇਵਾਰ ਨਹੀਂ-NGT

Related Post