ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦੀ ਚਿਤਾਵਨੀ, ਪਹਾੜਾਂ 'ਚ ਬਰਫ਼ਬਾਰੀ ਦੀ ਸੰਭਾਵਨਾ
ਨਵੀਂ ਦਿੱਲੀ : ਪੰਜਾਬ ਸਣੇ ਉੱਤਰ ਭਾਰਤ ਵਿਚ ਮੌਸਮ ਦਾ ਮਿਜ਼ਾਜ ਮੁੜ ਬਦਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਰਾਸ਼ਟਰੀ ਰਾਜਧਾਨੀ ਦਿੱਲੀ, ਯੂਪੀ ਤੇ ਕਈ ਸੂਬਿਆਂ ਵਿਚ ਭਾਰੀ ਮੀਂਹ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿਚ 23 ਜਨਵਰੀ ਨੂੰ ਭਾਰੀ ਬਾਰਿਸ਼ ਦਾ ਅਨੁਮਾਨ ਹੈ।
ਇਸ ਤੋਂ ਬਾਅਦ 24 ਅਤੇ 26 ਜਨਵਰੀ ਤੱਕ ਬਾਰਿਸ਼ ਦੀ ਰਫਤਾਰ ਵਿਚ ਵਾਧਾ ਦਰਜ ਕੀਤਾ ਜਾ ਸਕਦਾਹੈ। ਇਨ੍ਹਾਂ ਵਿਚ ਚਾਰ ਦਿਨਾਂ ਤੱਕ ਭਾਰੀ ਬਾਰਿਸ਼ ਦਾ ਅਲਰਟ ਹੈ। ਮੌਸਮ ਵਿਭਾਗ ਅਨੁਸਾਰ ਰਾਜਸਥਾਨ ਤੇ ਮੱਧ ਪ੍ਰਦੇਸ਼ ਵਿਚ 24 ਅਤੇ 26 ਜਨਵਰੀ ਨੂੰ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। ਉਥੇ 27 ਜਨਵਰੀ ਤੋਂ ਉੱਤਰ ਪੱਛਮ ਭਾਰਤ ਵਿਚ ਨਵੀਂ ਪੱਛਮੀ ਗੜਬੜੀ ਸਰਗਰਮ ਹੋਣ ਵਾਲੀ ਹੈ।
ਮੌਸਮ ਵਿਭਾਗ ਅਨੁਸਾਰ ਪੱਛਮੀ ਗੜਬੜੀ ਸਰਗਰਮ ਹੋਣ ਨਾਲ ਪੱਛਮੀ ਹਿਮਾਲਿਆ ਖੇਤਰ ਵਿਚ 22 ਅਤੇ 23 ਜਨਵਰੀ ਨੂੰ ਭਾਰੀ ਬਾਰਿਸ਼ ਅਤੇ ਇਸ ਤੋਂ ਬਾਅਦ ਮੀਂਹ ਦੀ ਰਫਤਾਰ ਵੱਧ ਸਕਦੀ ਹੈ। ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਵਿਚ 24 ਅਤੇ 25 ਜਨਵਰੀ ਨੂੰ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਉੱਤਰਾਖੰਡ ਵਿਚ 25 ਅਤੇ 26 ਨੂੰ ਬਾਰਿਸ਼ ਹੋਵੇਗੀ। ਇਨ੍ਹਾਂ ਸੂਬਿਆਂ ਵਿਚ ਲੋਕਾਂ ਨੂੰ ਬਰਫਬਾਰੀ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ।
ਇਹ ਵੀ ਪੜ੍ਹੋ : ਨਾਕਿਆਂ ਤੇ ਛਾਪਿਆਂ ਦੌਰਾਨ ਆਬਕਾਰੀ ਅਧਿਕਾਰੀਆਂ ਲਈ ਵਿਸ਼ੇਸ਼ ਜੈਕੇਟ ਬਣੀ ਵੱਖਰੀ ਪਛਾਣ
ਆਈਐਮਡੀ ਮੁਤਾਬਕ 23 ਜਨਵਰੀ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚ ਮੀਂਹ ਪਵੇਗਾ। ਇਸ ਤੋਂ ਬਾਅਦ 24 ਤੋਂ 26 ਜਨਵਰੀ ਤੱਕ ਮੀਂਹ ਦੀ ਰਫ਼ਤਾਰ ਵਿੱਚ ਵਾਧਾ ਦਰਜ ਕੀਤਾ ਜਾ ਸਕਦਾ ਹੈ। ਇਨ੍ਹਾਂ ਰਾਜਾਂ ਵਿੱਚ ਚਾਰ ਦਿਨਾਂ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਨਾਲ ਇਥੇ ਦਰਮਿਆਨੀ ਠੰਢ ਵੱਧਣ ਦੀ ਸੰਭਾਵਨਾ ਹੈ।