Punjab Weather News: ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ਼, ਮੀਂਹ ਨੇ ਦਿੱਤੀ ਲੋਕਾਂ ਨੂੰ ਰਾਹਤ, ਆਰੇਂਜ ਅਲਰਟ ਜਾਰੀ
Punjab Weather News: ਪੰਜਾਬ 'ਚ ਬੀਤੇ ਕੁਝ ਦਿਨਾਂ ਤੋਂ ਹੁੰਮਸ ਭਰੀ ਗਰਮੀ ਤੋਂ ਪ੍ਰੇਸ਼ਾਨ ਲੋਕਾਂ ਨੂੰ ਇੱਕ ਵੱਡੀ ਰਾਹਤ ਮਿਲੀ ਹੈ ਅਤੇ ਬੀਤੀ ਰਾਤ ਤੋਂ ਹੀ ਸੂਬੇ ਦੇ ਕਈ ਇਲਾਕਿਆਂ 'ਚ ਦਰਮਿਆਨੀ ਮੀਂਹ ਦੇਖਣ ਨੂੰ ਮਿਲ ਰਿਹਾ ਹੈ।
Punjab Weather News:ਪੰਜਾਬ ਦੇ ਕਈ ਇਲਾਕਿਆਂ 'ਚ ਸਵੇਰ ਤੋਂ ਵੀ ਦਰਮਿਆਨੀ ਬਾਰਿਸ਼ ਹੋ ਰਹੀ ਹੈ। ਮੌਸਮ ਵਿਭਾਗ ਵੱਲੋਂ 10 ਅਗਸਤ ਲਈ ਪਠਾਨਕੋਟ, ਗੁਰਦਸਪੂਰ, ਹੋਸ਼ਿਆਰਪੂਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤੇਹਗਢ੍ਹ ਸਾਹਿਬ, ਰੂਪਨਗਰ ਤੇ ਪਟਿਆਲਾ ਵਿਖੇ ਯੈਲੋ ਅਲਰਟ ਜਾਰੀ ਕੀਤਾ ਗਿਆ ਸੀ। ਪਟਿਆਲਾ, ਰਾਜਪੁਰਾ, ਫਤਿਹਗੜ੍ਹ ਸਾਹਿਬ, ਬੱਸੀ ਪਠਾਣਾ, ਖਰੜ, ਖਮਾਣੋਂ, ਚਮਕੌਰ ਸਾਹਿਬ, ਰੂਪ ਨਗਰ, ਵਿੱਚ ਵੀ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਵੀਰਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲਿਆਂ 'ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਸੀ। ਮੌਸਮ ਵਿਭਾਗ ਨੇ ਇਸ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਸੀ। ਬੁੱਧਵਾਰ ਸ਼ਾਮ ਨੂੰ ਜਾਰੀ ਕੀਤੀ ਭਵਿੱਖਬਾਣੀ ਅਨੁਸਾਰ ਪੱਛਮੀ ਮਾਲਵੇ ਵਿੱਚ ਪੈਂਦੇ ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ਜ਼ਿਲ੍ਹਿਆਂ ਨੂੰ ਛੱਡ ਕੇ ਪੰਜਾਬ ਦੇ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
ਮੀਡੀਆ ਰਿਪੋਰਟਾਂ ਦਾ ਇਹ ਵੀ ਕਹਿਣਾ ਹੈ ਕਿ ਮੌਸਮ ਵਿਭਾਗ ਮੁਤਾਬਿਕ ਹਿਮਾਚਲ ਦੇ ਉਪਰਲੇ ਖੇਤਰਾਂ ਵਿੱਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲਵਾਈ ਅਤੇ ਹਲਕੀ ਬਾਰਿਸ਼ ਹੋਵੇਗੀ। ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।