Valentine Day 'ਤੇ ਪੰਜਾਬ 'ਚ ਰਹੇਗਾ ਮੌਸਮ ਸਾਫ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ

By  Aarti February 11th 2024 08:36 AM

Punjab Weather Update: ਉੱਤਰੀ ਭਾਰਤ ਦੇ ਰਾਜਾਂ ਵਿੱਚ ਮੌਸਮ ਦਾ ਰੂਪ ਬਦਲ ਗਿਆ ਹੈ। ਦਿੱਲੀ ਤੋਂ ਲੈ ਕੇ ਹਰਿਆਣਾ ਅਤੇ ਪੰਜਾਬ ਵਿੱਚ ਮੌਸਮ ਬਦਲ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਠੰਢ ਤੋਂ ਕੁਝ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਹੁਣ ਅਸਮਾਨ ਵੀ ਸਾਫ਼ ਹੋਣਾ ਸ਼ੁਰੂ ਹੋ ਗਿਆ ਹੈ। ਦੂਜੇ ਪਾਸੇ ਪੰਜਾਬ ਵਿੱਚ ਮੌਸਮ ਸਾਫ਼ ਹੋ ਗਿਆ ਹੈ। ਇਸ ਕਾਰਨ ਦਿਨ ਅਤੇ ਰਾਤ ਦਾ ਤਾਪਮਾਨ ਹੌਲੀ-ਹੌਲੀ ਵਧਣਾ ਸ਼ੁਰੂ ਹੋ ਗਿਆ ਹੈ।

ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ

ਹਾਲਾਂਕਿ ਮੌਸਮ ਵਿਭਾਗ ਨੇ ਹਰਿਆਣਾ ਅਤੇ ਪੰਜਾਬ ਸਮੇਤ ਉੱਤਰੀ ਭਾਰਤ ਵਿੱਚ ਇੱਕ ਵਾਰ ਫਿਰ ਮੀਂਹ ਪੈਣ ਦੀ ਸੰਭਾਵਨਾ ਹੈ। ਫਰਵਰੀ ਮਹੀਨੇ ਵਿੱਚ ਹੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨੀਆਂ ਨੇ ਬਦਲਾਅ ਦੀ ਸੰਭਾਵਨਾ ਜਤਾਈ ਹੈ। ਮੌਸਮ ਕੇਂਦਰ ਚੰਡੀਗੜ੍ਹ ਦੇ ਅਨੁਮਾਨ ਅਨੁਸਾਰ 14 ਫਰਵਰੀ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

ਕਈ ਜ਼ਿਲ੍ਹਿਆਂ ’ਚ ਪੈ ਸਕਦਾ ਹੈ ਮੀਂਹ 

ਮੌਸਮ ਵਿਭਾਗ ਮੁਤਾਬਿਕ ਦਿਨ ਵੇਲੇ ਧੁੱਪ ਨਿਕਲੇਗੀ, ਜਿਸ ਕਾਰਨ ਤਾਪਮਾਨ ਵਧਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 15 ਫਰਵਰੀ ਤੋਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ, ਜਿਸ ਕਾਰਨ ਪੰਜਾਬ ਵਿੱਚ  ਬੱਦਲਵਾਈ, ਬੂੰਦਾ-ਬਾਂਦੀ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। 14 ਫਰਵਰੀ ਤੱਕ ਮੌਸਮ ਖੁਸ਼ਕ ਰਹੇਗਾ।

ਇਹ ਵੀ ਪੜ੍ਹੋ: Promise Day 2024: ਇਸ ਪ੍ਰੋਮੀਸ ਡੇ 'ਤੇ ਆਪਣੇ ਸਾਥੀ ਨਾਲ ਕਰੋ ਇਹ ਵਾਅਦੇ, ਜੋ ਕਰਨਗੇ ਤੁਹਾਡੇ ਰਿਸ਼ਤੇ ਨੂੰ ਹੋਰ ਮਜ਼ਬੂਤ

Related Post