Punjab Weather Update: ਪੰਜਾਬ ’ਚ ਬਦਲਿਆ ਮੌਸਮ ਦਾ ਮਿਜ਼ਾਜ; ਗਰਮੀ ਤੋਂ ਮਿਲੀ ਰਾਹਤ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ

ਮੌਸਮ ਵਿਭਾਗ ਮੁਤਾਬਕ ਪੱਛਮੀ ਬੰਗਾਲ, ਬਿਹਾਰ, ਉੜੀਸਾ ਅਤੇ ਉੱਤਰ ਪ੍ਰਦੇਸ਼ ਵਿੱਚ 23 ਅਪ੍ਰੈਲ ਨੂੰ ਹੀਟ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਵਿੱਚ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

By  Aarti April 23rd 2024 10:44 AM -- Updated: April 23rd 2024 01:58 PM

Punjab Weather Update: ਪੰਜਾਬ ਵਿੱਚ ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇਹ ਤਬਦੀਲੀਆਂ ਇੱਕ ਵਾਰ ਫਿਰ ਸਰਗਰਮ ਪੱਛਮੀ ਗੜਬੜ ਕਾਰਨ ਹੋਈਆਂ ਹਨ। ਪੰਜਾਬ ਦੇ ਕਈ ਇਲਾਕਿਆਂ ਵਿੱਚ ਸਵੇਰ ਤੋਂ ਹੀ ਬੱਦਲਵਾਈ ਰਹੀ। ਯੈਲੋ ਅਲਰਟ ਕਾਰਨ ਬਾਰਿਸ਼ ਦੇ ਨਾਲ-ਨਾਲ ਪੰਜਾਬ 'ਚ 40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਇਸ ਦੇ ਨਾਲ ਹੀ ਲੋਕਾਂ ਨੂੰ ਪਿਛਲੇ 2 ਦਿਨਾਂ ਤੋਂ ਵੱਧ ਰਹੀ ਗਰਮੀ ਤੋਂ ਕੁਝ ਰਾਹਤ ਮਿਲੀ ਹੈ।

ਮੌਸਮ ਵਿਭਾਗ ਮੁਤਾਬਕ ਪੱਛਮੀ ਬੰਗਾਲ, ਬਿਹਾਰ, ਉੜੀਸਾ ਅਤੇ ਉੱਤਰ ਪ੍ਰਦੇਸ਼ ਵਿੱਚ 23 ਅਪ੍ਰੈਲ ਨੂੰ ਹੀਟ ਵੇਵ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਵਿੱਚ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਬਰਫਬਾਰੀ ਦੀ ਸੰਭਾਵਨਾ ਹੈ।

ਇਸ ਪੂਰੇ ਹਫ਼ਤੇ ਦਿੱਲੀ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ 'ਚ ਦਿੱਲੀ 'ਚ ਗਰਮੀ ਵਧਣ ਦੀ ਸੰਭਾਵਨਾ ਹੈ ਅਤੇ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ।

ਆਈਐਮਡੀ ਦੇ ਅਨੁਸਾਰ ਇਸ ਹਫ਼ਤੇ ਦੌਰਾਨ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 38 ਤੋਂ 40 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ। ਘੱਟੋ-ਘੱਟ ਤਾਪਮਾਨ 22 ਤੋਂ 25 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅੱਜ ਦਿੱਲੀ ਵਿੱਚ ਤੇਜ਼ ਹਵਾਵਾਂ ਚੱਲ ਸਕਦੀਆਂ ਹਨ।

ਇਹ ਵੀ ਪੜ੍ਹੋ: Malaysia Helicopter Crash: ਮਲੇਸ਼ੀਆ ’ਚ ਵਾਪਰਿਆ ਵੱਡਾ ਹਵਾਈ ਹਾਦਸਾ, 2 ਹੈਲੀਕਾਪਟਰਾਂ ਦੀ ਆਪਸ ’ਚ ਹੋਈ ਟੱਕਰ, 2 ਦੀ ਮੌਤ

Related Post