Punjab Weather : ਪੰਜਾਬ ਭਾਰੀ ਮੀਂਹ ਦੀ ਸੰਭਾਵਨਾ, ਚੰਡੀਗੜ੍ਹ 'ਚ ਮੀਂਹ ਜਾਰੀ
ਪੰਜਾਬ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਉਥੇ ਹੀ ਚੰਡੀਗੜ੍ਹ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ।
Punjab Weather Update : ਪੰਜਾਬ ਵਿੱਚ ਅੱਜ ਤੋਂ ਮਾਨਸੂਨ ਮੁੜ ਸਰਗਰਮ ਹੋ ਗਿਆ ਹੈ। ਸੂਬੇ ਦੇ ਤਿੰਨ ਜ਼ਿਲ੍ਹਿਆਂ ਵਿੱਚ ਅੱਜ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿੱਚ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਜ਼ਿਲ੍ਹੇ ਸ਼ਾਮਲ ਹਨ। ਹਾਲਾਂਕਿ ਇਸ ਤੋਂ ਬਾਅਦ 17 ਅਗਸਤ ਲਈ ਕੋਈ ਅਲਰਟ ਨਹੀਂ ਹੈ।
4 ਜ਼ਿਲ੍ਹਿਆਂ ਵਿੱਚ ਮੀਂਹ ਦਰਜ
ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਮੀਂਹ ਪੈ ਰਿਹਾ ਹੈ। ਪਰ ਹੁਣ ਇਹ ਸਿਰਫ਼ ਕੁਝ ਜ਼ਿਲ੍ਹਿਆਂ ਤੱਕ ਹੀ ਸੀਮਤ ਹੈ। ਇਸ ਕਾਰਨ ਦਿਨ ਵੇਲੇ ਤਾਪਮਾਨ ਅਤੇ ਨਮੀ ਵਧਣ ਲੱਗੀ ਹੈ। ਮੰਗਲਵਾਰ ਨੂੰ ਅੰਮ੍ਰਿਤਸਰ 'ਚ 5.0 ਮਿਲੀਮੀਟਰ, ਫਤਿਹਗੜ੍ਹ ਸਾਹਿਬ 'ਚ 0.5 ਮਿਲੀਮੀਟਰ, ਗੁਰਦਾਸਪੁਰ 'ਚ 2.0 ਮਿਲੀਮੀਟਰ ਅਤੇ ਰੂਪਨਗਰ 'ਚ 0.5 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਹਾਲਾਂਕਿ, ਹੁਣ ਤੱਕ ਦਰਜ ਕੀਤੀ ਗਈ ਬਾਰਿਸ਼ ਰਾਜ ਦੇ ਔਸਤ ਤੋਂ ਘੱਟ ਹੈ। ਸੂਬੇ ਵਿੱਚ 1 ਜੂਨ ਤੋਂ ਹੁਣ ਤੱਕ 191.9 ਮਿਲੀਮੀਟਰ ਬਾਰਿਸ਼ ਹੋਈ ਹੈ। ਜੋ ਕਿ ਆਮ ਨਾਲੋਂ 34 ਡਿਗਰੀ ਘੱਟ ਹੈ।
ਚੰਡੀਗੜ੍ਹ ਵਿੱਚ ਮੀਂਹ
ਚੰਡੀਗੜ੍ਹ ਦੇ ਕੁਝ ਹਿੱਸਿਆਂ ਵਿੱਚ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। ਆਉਣ ਵਾਲੇ ਦਿਨਾਂ ਵਿੱਚ ਵੀ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਿਸ ਨਾਲ ਤਾਪਮਾਨ ਵਿੱਚ ਗਿਰਾਵਟ ਆ ਜਾਵੇਗੀ।
ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਅੱਜ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹਿ ਸਕਦਾ ਹੈ। 15 ਅਗਸਤ ਨੂੰ ਇਸ ਤਾਪਮਾਨ 'ਚ ਕੋਈ ਬਦਲਾਅ ਨਹੀਂ ਹੋਵੇਗਾ। ਪਰ 16 ਅਗਸਤ ਤੱਕ ਤਾਪਮਾਨ ਵਿੱਚ ਗਿਰਾਵਟ ਆਵੇਗੀ। ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਤੱਕ ਪਹੁੰਚ ਜਾਵੇਗਾ।
ਇਹ ਵੀ ਪੜ੍ਹੋ : Pakistan Independence Day 2024 : ਪਾਕਿਸਤਾਨ ’ਚ ਅੱਜ ਮਨਾਇਆ ਜਾ ਰਿਹੈ ਆਜ਼ਾਦੀ ਦਿਵਸ, ਜਾਣੋ ਕਾਰਨ