Punjab Weather : ਪੰਜਾਬ ਦੇ ਹਿਮਾਚਲ ਨਾਲ ਲੱਗਦੇ ਜ਼ਿਲ੍ਹਿਆ 'ਚ ਬੱਦਲਵਾਈ, ਚੰਡੀਗੜ੍ਹ 'ਚ ਮੀਂਹ ਦੀ ਸੰਭਾਵਨਾ ਘੱਟ
ਪੰਜਾਬ ਵਿੱਚ ਭਲਕੇ ਯਾਨੀ ਸ਼ਨੀਵਾਰ ਨੂੰ ਹਿਮਾਚਲ ਨਾਲ ਲੱਗਦੇ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਵਿੱਚ ਅੱਜ ਵੀ ਮੀਂਹ ਦੀ ਸੰਭਾਵਨਾ ਘੱਟ ਹੈ।
Monsoon Update : ਪੰਜਾਬ 'ਚ ਦੇਰ ਰਾਤ ਕੁਝ ਇਲਾਕਿਆਂ ਵਿੱਚ ਮੀਂਹ ਪਿਆ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਮੌਸਮ ਵਿਗਿਆਨ ਕੇਂਦਰ (IMD) ਅਨੁਸਾਰ ਅੱਜ ਪੰਜਾਬ ਵਿੱਚ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਜਦਕਿ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਵੀਰਵਾਰ ਨੂੰ ਇੱਕ ਵਾਰ ਫਿਰ ਤਾਪਮਾਨ 'ਚ ਮਾਮੂਲੀ ਵਾਧਾ ਦੇਖਿਆ ਗਿਆ। ਸੰਭਾਵਨਾਵਾਂ ਦੇ ਬਾਵਜੂਦ ਪੰਜਾਬ 'ਚ ਬਾਰਿਸ਼ ਅਸਾਧਾਰਨ ਹੈ, ਜਿਸ ਕਾਰਨ ਤਾਪਮਾਨ 'ਚ ਵਾਧਾ ਹੋ ਰਿਹਾ ਹੈ।
ਭਲਕੇ ਮੀਂਹ ਦਾ ਅਲਰਟ
ਭਲਕੇ ਯਾਨੀ ਸ਼ਨੀਵਾਰ ਨੂੰ ਹਿਮਾਚਲ ਨਾਲ ਲੱਗਦੇ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਅਨੁਮਾਨ ਹੈ ਕਿ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਤੋਂ ਇਲਾਵਾ ਹੋਰ ਇਲਾਕਿਆਂ 'ਚ ਵੀ ਹਲਕੀ ਬਾਰਿਸ਼ ਹੋ ਸਕਦੀ ਹੈ।
ਪੰਜਾਬ ਦੀ ਗੱਲ ਕਰੀਏ ਤਾਂ ਹੁਣ ਤੱਕ 42 ਫੀਸਦੀ ਘੱਟ ਮੀਂਹ ਦਰਜ ਕੀਤਾ ਗਿਆ ਹੈ। ਆਮ ਤੌਰ 'ਤੇ ਇੱਥੇ 266.9 ਫ਼ੀਸਦੀ ਮੀਂਹ ਪੈਂਦਾ ਹੈ ਪਰ ਇਸ ਸਾਲ ਇੱਥੇ ਸਿਰਫ਼ 154.8 ਮਿਲੀਮੀਟਰ ਮੀਂਹ ਹੀ ਦਰਜ ਕੀਤਾ ਗਿਆ ਹੈ। ਪੰਜਾਬ ਵਿੱਚ ਫਤਿਹਗੜ੍ਹ ਸਾਹਿਬ ਦੀ ਹਾਲਤ ਸਭ ਤੋਂ ਮਾੜੀ ਹੈ। ਇੱਥੇ 74 ਫੀਸਦੀ ਘੱਟ ਬਾਰਿਸ਼ ਹੋਈ ਹੈ। ਇਸ ਦੇ ਨਾਲ ਹੀ ਤਰਨਤਾਰਨ 'ਚ ਵੀ ਇਸ ਵਾਰ ਮੀਂਹ ਨੇ ਮਿਹਰਬਾਨੀ ਕੀਤੀ ਹੈ। ਇੱਥੇ ਆਮ ਨਾਲੋਂ 10 ਫੀਸਦੀ ਜ਼ਿਆਦਾ ਬਾਰਿਸ਼ ਦਰਜ ਕੀਤੀ ਗਈ।
ਚੰਡੀਗੜ੍ਹ ਦਾ ਮੌਸਮ
ਚੰਡੀਗੜ੍ਹ ਵਿੱਚ ਅੱਜ ਵੀ ਮੀਂਹ ਦੀ ਸੰਭਾਵਨਾ ਘੱਟ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਅੱਜ ਸ਼ਾਮ ਨੂੰ ਸ਼ਹਿਰ ਵਿੱਚ ਬੱਦਲ ਛਾਅ ਸਕਦੇ ਹਨ। ਪਰ ਇਸ ਦੌਰਾਨ ਮੀਂਹ ਦੀ ਸੰਭਾਵਨਾ ਘੱਟ ਹੈ। ਮੌਸਮ ਵਿਭਾਗ ਨੇ ਭਲਕੇ ਕੁਝ ਇਲਾਕਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਭਲਕੇ ਸ਼ਹਿਰ ਵਿੱਚ ਮੀਂਹ ਪੈ ਸਕਦਾ ਹੈ। ਅੱਜ ਦਿਨ ਭਰ ਧੁੱਪ ਰਹਿਣ ਕਾਰਨ ਤਾਪਮਾਨ ਵਿੱਚ ਵੀ ਵਾਧਾ ਦੇਖਣ ਨੂੰ ਮਿਲੇਗਾ।
ਬੀਤੇ ਦਿਨ ਤਾਪਮਾਨ 'ਚ ਕਰੀਬ 2.8 ਡਿਗਰੀ ਸੈਲਸੀਅਸ ਦਾ ਵਾਧਾ ਦੇਖਿਆ ਗਿਆ। ਮੌਸਮ ਵਿਭਾਗ ਨੇ ਵੱਧ ਤੋਂ ਵੱਧ ਤਾਪਮਾਨ 34.6 ਡਿਗਰੀ ਸੈਲਸੀਅਸ ਦਰਜ ਕੀਤਾ, ਜੋ ਆਮ ਨਾਲੋਂ 1.2 ਡਿਗਰੀ ਸੈਲਸੀਅਸ ਵੱਧ ਹੈ। ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਨਾਲ ਵੀ 0.9 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ।