Punjab Weather Update: ਆਉਣ ਵਾਲੇ ਦਿਨਾਂ ’ਚ ਪੰਜਾਬ ਸਣੇ ਕਈ ਸੂਬਿਆਂ 'ਚ ਪਵੇਗਾ ਮੀਂਹ !
ਆਉਣ ਵਾਲੇ ਦਿਨਾਂ ’ਚ ਪੰਜਾਬ ਸਣੇ ਕਈ ਸੂਬਿਆਂ ’ਚ ਮੌਸਮ ਨੇ 20 ਮਾਰਚ ਤੱਕ ਜ਼ਿਆਦਾਤਰ ਹਿੱਸਿਆਂ ’ਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
Weather Update: ਆਉਣ ਵਾਲੇ ਦਿਨਾਂ ’ਚ ਪੰਜਾਬ ਸਣੇ ਕਈ ਸੂਬਿਆਂ ’ਚ ਮੌਸਮ ਨੇ 20 ਮਾਰਚ ਤੱਕ ਜ਼ਿਆਦਾਤਰ ਹਿੱਸਿਆਂ ’ਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ’ਚ ਪੂਰਬੀ ਭਾਰਤ, ਉੱਤਰ-ਪੱਛਮੀ ਭਾਰਤ ਸਮੇਤ ਪੱਛਮੀ ਹਿਮਾਲਿਆ ਖੇਤਰ ਵਿੱਚ 16 ਤੋਂ 20 ਮਾਰਚ ਤੱਕ ਮੀਂਹ ਦੇ ਨਾਲ ਨਾਲ ਤੂਫ਼ਾਨ ਅਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਨੇ ਚਿਤਾਵਨੀ ਦਿੱਤੀ ਹੈ ਕਿ ਆਉਣ ਵਾਲੇ ਅਗਲੇ 10 ਦਿਨਾਂ ਵਿੱਚ ਮੱਧ, ਉੱਤਰੀ ਅਤੇ ਪੱਛਮੀ ਖੇਤਰਾਂ ਵਿੱਚ ਮੀਂਹ ਅਤੇ ਗੜੇਮਾਰੀ ਹੋ ਸਕਦੀ ਹੈ। ਜਿਸ ਨਾਲ ਤਾਪਮਾਨ ’ਚ ਕਾਫੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ 16 ਤੋਂ 19 ਮਾਰਚ ਤੱਕ ਵੱਖ ਵੱਖ ਖੇਤਰਾਂ ’ਚ ਮੀਂਹ ਅਤੇ ਤੂਫਾਨ ਕਾਰਨ ਅਲਰਟ ਵੀ ਜਾਰੀ ਕੀਤੇ ਗਏ ਹਨ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਪੰਜਾਬ ਹਰਿਆਣਾ ਅਤੇ ਹਿਮਾਲੀਅਨ ਖੇਤਰਾਂ ’ਚ ਮੌਸਮ ਵਿਭਾਗ ਨੇ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਨ ਤੋਂ ਰੋਕਣ ਦੇ ਅਨੇਕਾਂ ਮਾਮਲਿਆਂ ਸਬੰਧੀ ਵਿਸ਼ੇਸ਼ ਇਕੱਤਰਤਾ