Weather Update: ਪੰਜਾਬ 'ਚ ਕਈ ਇਲਾਕਿਆਂ ’ਚ ਛਾਏ ਬੱਦਲ, ਮੌਸਮ ਵਿਭਾਗ ਨੇ ਕੀਤੀ ਤਾਜ਼ਾ ਭਵਿੱਖਬਾਣੀ

ਮੌਸਮ ਵਿਭਾਗ ਦੇ ਅਨੁਸਾਰ ਫਿਲਹਾਲ ਉੱਤਰੀ ਭਾਰਤ ਵਿੱਚ ਮਾਨਸੂਨ ਨੇ ਦਸਤਕ ਨਹੀਂ ਦਿੱਤੀ ਹੈ, ਇਸ ਲਈ ਫਿਲਹਾਲ ਇਹ ਨਹੀਂ ਕਿਹਾ ਜਾ ਸਕਦਾ ਕਿ ਇਹ ਪ੍ਰੀ-ਮਾਨਸੂਨ ਮੀਂਹ ਹੈ ਜਾਂ ਮਾਨਸੂਨ।

By  Aarti June 22nd 2024 08:22 AM -- Updated: June 22nd 2024 08:32 AM

Weather Update: ਰਾਜਧਾਨੀ ਦਿੱਲੀ ਦੇ ਕੁਝ ਹਿੱਸਿਆਂ 'ਚ ਹੋਈ ਬਾਰਿਸ਼ ਨੇ ਭਿਆਨਕ ਗਰਮੀ ਤੋਂ ਕੁਝ ਰਾਹਤ ਦਿੱਤੀ ਅਤੇ ਵੱਧ ਤੋਂ ਵੱਧ ਤਾਪਮਾਨ 40.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਸੀਜ਼ਨ ਦੇ ਆਮ ਨਾਲੋਂ ਦੋ ਡਿਗਰੀ ਵੱਧ ਹੈ। ਹਾਲਾਂਕਿ, ਇਹ ਹਾਲ ਹੀ ਦੇ ਦਿਨਾਂ ਦੇ ਅਸਮਾਨ ਛੂਹ ਰਹੇ ਤਾਪਮਾਨ ਨਾਲੋਂ ਬਹੁਤ ਘੱਟ ਹੈ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਦੇ ਅਨੁਸਾਰ ਫਿਲਹਾਲ ਉੱਤਰੀ ਭਾਰਤ ਵਿੱਚ ਮਾਨਸੂਨ ਨੇ ਦਸਤਕ ਨਹੀਂ ਦਿੱਤੀ ਹੈ, ਇਸ ਲਈ ਫਿਲਹਾਲ ਇਹ ਨਹੀਂ ਕਿਹਾ ਜਾ ਸਕਦਾ ਕਿ ਇਹ ਪ੍ਰੀ-ਮਾਨਸੂਨ ਮੀਂਹ ਹੈ ਜਾਂ ਮਾਨਸੂਨ। ਇਸ ਦੀ ਭਵਿੱਖਬਾਣੀ ਜਲਦੀ ਕੀਤੀ ਜਾਵੇਗੀ। ਨਾਲ ਹੀ ਕਿਹਾ ਕਿ ਅਗਲੇ ਚਾਰ ਦਿਨਾਂ 'ਚ ਮੌਸਮ ਖੁਸ਼ਕ ਰਹਿਣ ਕਾਰਨ ਪਾਰਾ 2 ਤੋਂ 4 ਡਿਗਰੀ ਤੱਕ ਵਧੇਗਾ। ਇਸ ਦੌਰਾਨ ਹੀਟ ਵੇਵ ਵੀ ਦੇਖਣ ਨੂੰ ਮਿਲ ਸਕਦੀ ਹੈ।

ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਹਿਮਾਚਲ ਪ੍ਰਦੇਸ਼ ਅਤੇ ਇਸ ਦੇ ਆਲੇ-ਦੁਆਲੇ ਸਰਗਰਮ ਹੋ ਰਹੀ ਹੈ। ਇਸ ਕਾਰਨ ਅਗਲੇ ਪੰਜ ਦਿਨਾਂ 'ਚ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ 'ਚ ਗਰਜ ਅਤੇ ਤੇਜ਼ ਹਵਾਵਾਂ ਨਾਲ ਮੀਂਹ ਪੈ ਸਕਦਾ ਹੈ।

ਇਹ ਵੀ ਪੜ੍ਹੋ: CSIR UGC NET Postponed: 25 ਤੋਂ 27 ਜੂਨ ਤੱਕ ਹੋਣ ਵਾਲੀ CSIR ਪ੍ਰੀਖਿਆ ਮੁਲਤਵੀ, NTA ਨੇ ਦੱਸਿਆ ਇਹ ਕਾਰਨ

Related Post