ਪੰਜਾਬ ’ਚ ਮੀਂਹ ਤੋਂ ਬਾਅਦ ਠੰਢ ’ਚ ਵਾਧਾ, ਆਉਣ ਵਾਲੇ ਦਿਨਾਂ ’ਚ ਇਸ ਤਰ੍ਹਾਂ ਦਾ ਰਹੇਗਾ ਮੌਸਮ
ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਮੰਗਲਵਾਰ ਨੂੰ ਮੀਂਹ ਪੈ ਰਿਹਾ ਹੈ। ਜਿਸ ਕਾਰਨ ਲੋਕਾਂ ਨੂੰ ਸੰਘਣੀ ਧੁੰਦ ਤੋਂ ਰਾਹਤ ਮਿਲੀ ਪਰ ਠੰਢ ’ਚ ਵਾਧਾ ਹੋਇਆ ਹੈ।
Punjab Weather Update: ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ’ਚ ਮੰਗਲਵਾਰ ਨੂੰ ਮੀਂਹ ਪੈ ਰਿਹਾ ਹੈ। ਜਿਸ ਕਾਰਨ ਲੋਕਾਂ ਨੂੰ ਸੰਘਣੀ ਧੁੰਦ ਤੋਂ ਰਾਹਤ ਮਿਲੀ ਪਰ ਠੰਢ ’ਚ ਵਾਧਾ ਹੋਇਆ ਹੈ। ਮੌਸਮ ਵਿਭਾਗ ਵੱਲੋਂ ਭਲਕੇ ਵੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ ਜਦਕਿ ਕੁਝ ਥਾਵਾਂ ਤੇ ਗੜ੍ਹੇਮਾਰੀ ਪੈਣ ਦੀ ਵੀ ਸੰਭਾਵਨਾ ਜਤਾਈ ਗਈ ਹੈ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਆਉਣ ਵਾਲੇ ਦਿਨਾਂ ਦੇ ਲਈ ਮੌਸਮ ਵਿਭਾਗ ਨੇ ਮੌਸਮ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਮੌਮਸ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ’ਚ ਧੁੱਪ ਖਿੜੇਗੀ ਪਰ ਬੱਦਲਵਾਈ ਅਤੇ ਮੀਂਹ ਪੈਣ ਦੀ ਵੀ ਸੰਭਾਵਨਾ ਹੈ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂਫਰਵਰੀ ਮਹੀਨੇ ਦੀ ਸ਼ੁਰੂਆਤ ’ਚ ਤੇਜ਼ ਧੁੱਪਪ ਨਿਕਲੇਗੀ, ਇਸ ਨਾਲ ਤਾਪਮਾਨ ਚ ਵਾਧਾ ਹੋਵੇਗਾ ਅਤੇ ਲੋਕਾਂ ਨੂੰ ਠੰਢ ਤੋਂ ਰਾਹਤ ਮਿਲੇਗੀ। ਨਾਲ ਹੀ ਮੌਸਮ ਫਸਲ ਅਤੇ ਸਬਜ਼ੀਆਂ ਦੇ ਲਈ ਵਧੀਆ ਹੋਵੇਗਾ।