ਪੰਜਾਬ ਸਣੇ ਇਨ੍ਹਾਂ ਸੂਬਿਆਂ ’ਚ ਜਲਦ ਬਦਲੇਗਾ Weather, ਮਿਲੇਗੀ ਵਧਦੇ ਤਾਪਮਾਨ ਤੋਂ ਰਾਹਤ

By  Aarti April 9th 2024 11:53 AM

Punjab Weather Update: ਦੇਸ਼ ਭਰ 'ਚ ਮੌਸਮ ਬਦਲ ਗਿਆ ਹੈ। ਉੱਤਰ-ਦੱਖਣੀ ਭਾਰਤ ਵਿੱਚ ਗਰਮੀ ਦੀ ਲਹਿਰ ਸ਼ੁਰੂ ਹੋ ਗਈ ਹੈ। ਗਰਮੀ ਦੇ ਨਾਲ-ਨਾਲ ਤਾਪਮਾਨ ਵੀ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਪੰਜਾਬ 'ਚ ਅੱਜ ਸਵੇਰੇ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 17 ਡਿਗਰੀ ਰਿਹਾ, ਕਈ ਥਾਵਾਂ 'ਤੇ ਬਦਲਾਅ ਦੀ ਸੰਭਾਵਨਾ ਹੈ।

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਪੰਜਾਬ ’ਚ ਮੌਸਮ ਦਾ ਮਿਜ਼ਾਜ ਇੱਕ ਵਾਰ ਫਿਰ ਤੋਂ ਬਦਲਣ ਵਾਲਾ ਹੈ। ਜਿਸ ਨਾਲ ਪੰਜਾਬੀਆਂ ਨੂੰ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ। ਦਰਅਸਲ ਮੌਸਮ ਵਿਭਾਗ ਨੇ 13 ਅਪ੍ਰੈਲ, 14 ਅਪ੍ਰੈਲ ਤੇ 15 ਅਪ੍ਰੈਲ ਨੂੰ ਪੰਜਾਬ ਵਿੱਚ ਮੀਂਹ ਦੇ ਨਾਲ ਤੂਫ਼ਾਨ ਦੀ ਚੇਤਾਵਨੀ ਦਿੱਤੀ ਗਈ ਹੈ। ਜਿਸ ਕਾਰਨ ਤਾਪਮਾਨ ’ਚ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ। 

ਦੂਜੇ ਪਾਸੇ ਦਿੱਲੀ ਵਿੱਚ ਦਿਨ ਵੇਲੇ ਬਹੁਤ ਗਰਮੀ ਹੁੰਦੀ ਹੈ। ਹਾਲਾਂਕਿ ਦੇਸ਼ ਦੀ ਰਾਜਧਾਨੀ ਦਾ ਮੌਸਮ ਇੱਕ ਵਾਰ ਫਿਰ ਬਦਲ ਸਕਦਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 11 ਤੋਂ 14 ਅਪ੍ਰੈਲ ਤੱਕ ਦਿੱਲੀ 'ਚ ਮੀਂਹ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਆਈਐਮਡੀ ਮੁਤਾਬਕ ਇਸ ਪੂਰੇ ਹਫ਼ਤੇ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 36 ਤੋਂ 39 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ। ਘੱਟੋ-ਘੱਟ ਤਾਪਮਾਨ 17 ਤੋਂ 21 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਕਿਹਾ ਜਾ ਰਿਹਾ ਹੈ ਕਿ ਅਗਲੇ 24 ਘੰਟਿਆਂ ਦੌਰਾਨ, ਦੱਖਣੀ ਓਡੀਸ਼ਾ, ਪੂਰਬੀ ਅਸਾਮ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਇੱਕ ਜਾਂ ਦੋ ਭਾਰੀ ਸਪੈਲਾਂ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜਦੋਂ ਕਿ ਪੱਛਮੀ ਬੰਗਾਲ, ਉੱਤਰ-ਪੂਰਬੀ ਭਾਰਤ, ਉੜੀਸਾ, ਬਿਹਾਰ ਅਤੇ ਛੱਤੀਸਗੜ੍ਹ ਵਿੱਚ ਥੋੜ੍ਹੇ ਸਮੇਂ ਵਿੱਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਹਲਕੀ ਤੋਂ ਦਰਮਿਆਨੀ ਮੀਂਹ ਪੈ ਸਕਦਾ ਹੈ। 

ਇਹ ਵੀ ਪੜ੍ਹੋ: ਹੋਟਲ ’ਚ ਰੁਕਿਆ ਜੋੜਾ ਆਪਸ ’ਚ ਭਿੜਿਆ; ਕੁੜੀ ਨੇ ਮੁੰਡੇ ’ਤੇ ਕੀਤਾ ਤੇਜ਼ਧਾਰ ਹਥਿਆਰ ਨਾਲ ਹਮਲਾ

Related Post