WFI Controversy : ਡਬਲਯੂਐਫਆਈ ਦੇ ਮੁਖੀ ਬ੍ਰਿਜ ਭੂਸ਼ਣ ਨੂੰ ਅਹੁਦੇ ਤੋਂ ਕੀਤਾ ਲਾਂਭੇ, ਪਹਿਲਵਾਨਾਂ ਵੱਲੋਂ ਧਰਨਾ ਖ਼ਤਮ
ਨਵੀਂ ਦਿੱਲੀ : ਦਿੱਲੀ ਦੇ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨੇ ਸਰਕਾਰ ਤੋਂ ਆਪਣੀਆਂ ਸ਼ਿਕਾਇਤਾਂ ਦੇ ਹੱਲ ਦਾ ਭਰੋਸਾ ਮਿਲਣ ਤੋਂ ਬਾਅਦ ਦੇਰ ਰਾਤ ਆਪਣੀ ਹੜਤਾਲ ਖਤਮ ਕਰ ਦਿੱਤੀ। ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਪਹਿਲੇ ਕਦਮ ਵਜੋਂ ਭਾਰਤੀ ਕੁਸ਼ਤੀ ਫੈਡਰੇਸ਼ਨ (ਡਬਲਯੂਐਫਆਈ) ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਉਨ੍ਹਾਂ ਦੇ ਅਹੁਦੇ ਤੋਂ ਫਿਲਹਾਲ ਲਾਂਭੇ ਕਰ ਦਿੱਤਾ ਗਿਆ ਹੈ। ਪਹਿਲਵਾਨਾਂ ਨੇ ਭਾਰਤੀ ਕੁਸ਼ਤੀ ਮਹਾਸੰਘ ਅਤੇ ਇਸ ਦੇ ਪ੍ਰਧਾਨ 'ਤੇ ਜਿਨਸੀ ਸ਼ੋਸ਼ਣ ਅਤੇ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਸਨ।
ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਬ੍ਰਜ ਭੂਸ਼ਣ ਸ਼ਰਨ ਸਿੰਘ 'ਤੇ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਨੂੰ ਲੈ ਕੇ ਧਰਨੇ 'ਤੇ ਬੈਠੇ ਪਹਿਲਵਾਨਾਂ ਨੇ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਬੈਠਕ ਕੀਤੀ। ਖੇਡ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ 4 ਮੈਂਬਰੀ ਕਮੇਟੀ ਬਣਾਈ ਜਾਵੇਗੀ। ਜੋ ਮਾਮਲੇ ਦੀ ਨਿਰਪੱਖ ਜਾਂਚ ਕਰੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਾਂਚ ਪੂਰੀ ਹੋਣ ਤੱਕ ਫੈਡਰੇਸ਼ਨ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਅਹੁਦੇ ਤੋਂ ਲਾਂਭੇ ਕਰ ਦਿੱਤਾ ਗਿਆ ਹੈ। ਯਾਨੀ ਜਾਂਚ ਪੂਰੀ ਹੋਣ ਤੱਕ ਉਹ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ। ਇਸ ਦੇ ਨਾਲ ਹੀ ਬਜਰੰਗ ਪੁਨੀਆ ਨੇ ਵੀ ਹੜਤਾਲ ਖਤਮ ਕਰਨ ਦਾ ਐਲਾਨ ਕਰ ਦਿੱਤਾ।
ਇਹ ਵੀ ਪੜ੍ਹੋ : ਖਰੜ ਨਗਰ ਕੌਂਸਲ ਭਰੋਸਗੀ ਮਤੇ ਦੌਰਾਨ ਮਚਿਆ ਹੰਗਾਮਾ; ਅਕਾਲੀ ਦਲ ਦੇ MC ਨਾਲ ਧੱਕੇਸ਼ਾਹੀ
ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਪਹਿਲਵਾਨਾਂ ਨਾਲ ਮੀਟਿੰਗ ਤੋਂ ਬਾਅਦ ਕਿਹਾ ਕਿ ਇਸ ਮਾਮਲੇ ਵਿੱਚ ਜਾਂਚ ਕਮੇਟੀ ਦਾ ਗਠਨ ਕੀਤਾ ਜਾਵੇਗਾ। ਕਮੇਟੀ ਵੱਲੋਂ ਲਾਏ ਗਏ ਸਾਰੇ ਦੋਸ਼ਾਂ ਦੀ ਨਿਰਪੱਖਤਾ ਨਾਲ ਜਾਂਚ ਕੀਤੀ ਜਾਵੇਗੀ। ਇਸ ਕਮੇਟੀ ਵਿੱਚ ਸ਼ਾਮਲ ਕੀਤੇ ਜਾਣ ਵਾਲੇ ਲੋਕਾਂ ਦੇ ਨਾਵਾਂ ਦਾ ਐਲਾਨ ਅੱਜ ਕੀਤਾ ਜਾਵੇਗਾ। ਅਨੁਰਾਗ ਠਾਕੁਰ ਨੇ ਅੱਗੇ ਕਿਹਾ ਕਿ ਕਮੇਟੀ 4 ਹਫ਼ਤਿਆਂ ਵਿੱਚ ਆਪਣੀ ਜਾਂਚ ਪੂਰੀ ਕਰੇਗੀ। ਇਹ ਕਮੇਟੀ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (ਡਬਲਯੂ.ਐੱਫ.ਆਈ.) ਦੇ ਮੁਖੀ ਅਤੇ ਹੋਰਾਂ 'ਤੇ ਲਗਾਏ ਗਏ ਦੋਸ਼ਾਂ ਦੀ ਪੂਰੀ ਜਾਂਚ ਕਰੇਗੀ। ਠਾਕੁਰ ਨੇ ਅੱਗੇ ਕਿਹਾ ਕਿ ਬ੍ਰਜ ਭੂਸ਼ਣ ਸ਼ਰਨ ਸਿੰਘ ਜਾਂਚ ਜਾਂਚ ਵਿੱਚ ਸ਼ਾਮਲ ਹੋਣਗੇ।
ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਹੋਈ ਦੂਜੀ ਮੀਟਿੰਗ ਤੋਂ ਬਾਅਦ ਪਹਿਲਵਾਨਾਂ ਨੇ ਆਪਣਾ ਵਿਰੋਧ ਪ੍ਰਦਰਸ਼ਨ ਖਤਮ ਕਰ ਦਿੱਤਾ। ਜਿਸ ਵਿੱਚ ਬਾਅਦ ਵਿੱਚ ਭਾਰਤੀ ਕੁਸ਼ਤੀ ਫੈਡਰੇਸ਼ਨ (ਡਬਲਯੂਐਫਆਈ) ਵਿਰੁੱਧ ਸ਼ਿਕਾਇਤਾਂ ਦੀ ਜਾਂਚ ਕਰਨ ਲਈ ਇੱਕ ਨਿਗਰਾਨ ਕਮੇਟੀ ਦਾ ਗਠਨ ਕਰਨ ਦਾ ਭਰੋਸਾ ਦਿੱਤਾ ਗਿਆ।
ਮੀਟਿੰਗ ਤੋਂ ਬਾਹਰ ਆਏ ਪਹਿਲਵਾਨ ਬਜਰੰਗ ਪੂਨੀਆ ਨੇ ਐਲਾਨ ਕੀਤਾ ਕਿ ਠਾਕੁਰ ਵੱਲੋਂ ਡਬਲਯੂਐੱਫਆਈ ਖ਼ਿਲਾਫ਼ ਕਾਰਵਾਈ ਦੇ ਭਰੋਸੇ ਤੋਂ ਬਾਅਦ ਬਾਕੀ ਪਹਿਲਵਾਨਾਂ ਨੇ ਧਰਨਾ ਖ਼ਤਮ ਕਰ ਦਿੱਤਾ ਹੈ। ਮੰਤਰਾਲੇ ਨੇ ਕਿਹਾ, "ਕਮੇਟੀ ਮਸ਼ਹੂਰ ਖਿਡਾਰੀਆਂ ਵੱਲੋਂ ਜਿਨਸੀ ਦੁਰਵਿਹਾਰ, ਵਿੱਤੀ ਬੇਨਿਯਮੀਆਂ ਅਤੇ ਪ੍ਰਸ਼ਾਸਨਿਕ ਖਾਮੀਆਂ ਦੇ ਇਲਜ਼ਾਮਾਂ ਦੀ ਜਾਂਚ ਕਰੇਗੀ।"