Nipah Virus: ਕੀ ਹੈ ਨਿਪਾਹ ਵਾਇਰਸ, ਜਾਣੋ ਕੀ ਹਨ ਲੱਛਣ

ਕੇਰਲ ਰਾਜ ਵਿੱਚ ਅੱਜਕਲ੍ਹ ਨਵਾਂ ਵਾਇਰਸ ਫ਼ੈਲ ਰਿਹਾ ਹੈ। ਇਸ ਗੰਭੀਰ ਛੂਤ ਦੀ ਬਿਮਾਰੀ ਦੀ ਲਪੇਟ ਵਿੱਚ ਆਉਣ ਦੇ ਕਾਰਨ ਕੋਝੀਕੋਡ ਜ਼ਿਲ੍ਹੇ ਵਿੱਚ ਦੋ ਲੋਕਾਂ ਦੀ ਮੌਤ ਤੋਂ ਬਾਅਦ ਕੇਰਲ ਸਿਹਤ ਵਿਭਾਗ ਚੌਕਸ ਹੋ ਗਿਆ ਹੈ।

By  Shameela Khan September 13th 2023 06:34 PM -- Updated: September 13th 2023 09:24 PM
Nipah Virus: ਕੀ ਹੈ ਨਿਪਾਹ ਵਾਇਰਸ, ਜਾਣੋ ਕੀ ਹਨ ਲੱਛਣ

ਕੇਰਲ: ਕੇਰਲ ਰਾਜ ਵਿੱਚ ਅੱਜਕਲ੍ਹ  ਨਵਾਂ ਵਾਇਰਸ ਫ਼ੈਲ ਰਿਹਾ ਹੈ। ਇਸ ਗੰਭੀਰ ਛੂਤ ਦੀ ਬਿਮਾਰੀ ਦੀ ਲਪੇਟ ਵਿੱਚ ਆਉਣ ਦੇ ਕਾਰਨ ਕੋਝੀਕੋਡ ਜ਼ਿਲ੍ਹੇ ਵਿੱਚ ਦੋ ਲੋਕਾਂ ਦੀ ਮੌਤ ਤੋਂ ਬਾਅਦ ਕੇਰਲ ਸਿਹਤ ਵਿਭਾਗ ਚੌਕਸ ਹੋ ਗਿਆ ਹੈ। ਰਿਪੋਰਟ ਦੇ ਮੁਤਾਬਿਕ ਨਿਪਾਹ ਵਾਇਰਸ ਇਨਫੈਕਸ਼ਨ ਨੂੰ ਦੋਵਾਂ ਦੀ ਮੌਤ ਦਾ ਕਾਰਨ ਮੰਨਿਆ ਜਾ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਦੋਵਾਂ ਮਰੀਜ਼ਾਂ ਨੂੰ ਇੰਟੈਂਸਿਵ ਕੇਅਰ ਯੂਨਿਟ‘ਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।

ਸਿਹਤ ਮੰਤਰੀ ਮਨਸੁੱਖ ਮਾਂਡਵੀਆ ਨੇ ਮੰਗਲਵਾਰ ਨੂੰ ਕਿਹਾ ਕਿ ਕੇਰਲ ਦੇ ਕੋਝੀਕੋਡ ਜ਼ਿਲ੍ਹੇ ਵਿੱਚ ਦੋ ਲੋਕਾਂ ਦੀ ਮੌਤ ਨਿਪਾਹ ਵਾਇਰਸ ਨਾਲ ਹੋਈ। ਸਥਿਤੀ ਦਾ ਜਾਇਜ਼ਾ ਲੈਣ ਲਈ ਤੇ ਇਸ ਵਾਇਰਲਸ ਨਾਲ ਨਜਿੱਠਣ ਵਿੱਚ ਸੂਬਾ ਸਰਕਾਰ ਦੀ ਮਦਦ ਲਈ ਮਾਹਰਾਂ ਦੀ ਇੱਕ ਕੇਂਦਰੀ ਟੀਮ ਕੇਰਲ ਭੇਜੀ ਗਈ ਹੈ।

ਜਿਸ ਤੋਂ ਬਾਅਦ ਕੇਰਲਾਂ ਦੇ 7 ਪਿੰਡਾਂ ਦੇ ਵਿੱਚ ਲਾਕਡਾਊਣ ਲਗਾ ਦਿੱਤਾ ਗਿਆ ਹੈ ਸਕੂਲਾਂ, ਕਾਲਜਾ ਅਤੇ ਸਰਕਾਰੀ ਬੈਂਕ ਨੂੰ ਬੰਦ ਕਰ ਦਿੱਤਾ ਗਿਆ ਹੈ, ਇਸਦੇ ਨਾਲ ਹੀ ਮਹਿਜ਼ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਖੋਲਣ ਦੀ ਮੰਜ਼ੂਰੀ ਦਿਤੀ ਗਈ ਹੈ। 

ਮੀਡੀਆ ਰਿਪੋਰਟਾਂ ਮੁਤਾਬਿਕ ਮ੍ਰਿਤਕਾਂ ਅਤੇ ਨਿਪਾਹ ਵਾਇਰਸ ਦੀ ਲਾਗ ਵਰਗੇ ਲੱਛਣਾਂ ਵਾਲੇ ਮਰੀਜ਼ਾਂ ਦੇ ਨਮੂਨੇ ਪੁਣੇ ਦੇ ਨੈਸ਼ਨਲ ਇੰਸਟੀਚਿਊਟ ਆਫ਼ ਵਾਇਰੋਲੋਜੀ (ਐੱਨ.ਆਈ.ਵੀ) ਨੂੰ ਜਾਂਚ ਲਈ ਭੇਜੇ ਗਏ ਹਨ। ਸਿਹਤ ਮਾਹਿਰਾਂ ਨੇ ਸਾਰੇ ਲੋਕਾਂ ਨੂੰ ਇਸ ਗੰਭੀਰ ਇਨਫੈਕਸ਼ਨ ਨੂੰ ਰੋਕਣ ਲਈ ਉਪਰਾਲੇ ਕਰਦੇ ਰਹਿਣ ਦੀ ਸਲਾਹ ਦਿੱਤੀ ਹੈ ਅਤੇ ਦੂਜੇ ਸੂਬਿਆਂ ਨੂੰ ਵੀ ਨਿਪਾਹ ਦੇ ਖਤਰੇ ਬਾਰੇ ਸੁਚੇਤ ਕੀਤਾ ਗਿਆ ਹੈ।

ਕੀ ਹੈ ਨਿਪਾਹ ਵਾਇਰਸ ? 

ਨਿਪਾਹ ਵਾਇਰਸ ਜਾਨਵਰਾਂ ਅਤੇ ਮਨੁੱਖਾਂ ਵਿਚਕਾਰ ਫੈਲਦਾ ਹੈ, ਇਹ ਮੁੱਖ ਤੌਰ ‘ਤੇ ਚਮਗਿੱਦੜਾਂ ਰਾਹੀਂ ਫੈਲਦਾ ਹੈ, ਹਾਲਾਂਕਿ ਕੁਝ ਮਾਮਲਿਆਂ ਵਿੱਚ ਇਹ ਸੂਰ, ਬੱਕਰੀਆਂ, ਘੋੜਿਆਂ ਵਰਗੇ ਹੋਰ ਜਾਨਵਰਾਂ ਰਾਹੀਂ ਵੀ ਸੰਕਰਮਿਤ ਹੋ ਸਕਦਾ ਹੈ। ਸੰਕਰਮਿਤ ਜਾਨਵਰਾਂ ਦੇ ਸੰਪਰਕ ਵਿੱਚ ਆਉਣ ਵਾਲੇ ਲੋਕਾਂ ਵਿੱਚ ਇਸ ਸੰਕਰਮਣ ਦਾ ਖ਼ਤਰਾ ਜ਼ਿਆਦਾ ਦੇਖਿਆ ਜਾਂਦਾ ਹੈ। ਇਹ ਕਿਸੇ ਲਾਗ ਵਾਲੇ ਜਾਨਵਰ ਦੇ ਸਰੀਰਿਕ ਤਰਲ ਪਦਾਰਥਾਂ ( ਖੂਨ, ਮਲ, ਪਿਸ਼ਾਬ ਜਾਂ ਲਾਰ ) ਰਾਹੀਂ ਮਨੁੱਖਾਂ ਵਿੱਚ ਸੰਚਾਰਿਤ ਹੋ ਸਕਦਾ ਹੈ।

ਕੁਝ ਲੋਕਾਂ ਨੂੰ ਸੰਕ੍ਰਮਣ ਦੇ ਨਾਲ-ਨਾਲ ਦੌਰੇ, ਬੇਹੋਸ਼ੀ, ਅਤੇ ਸਾਹ ਦੀਆਂ ਸਮੱਸਿਆਵਾਂ ਦੇ ਕਾਰਨ ਉਲਝਣ ਅਤੇ ਭਟਕਣ ਦਾ ਖ਼ਤਰਾ ਵੀ ਹੋ ਸਕਦਾ ਹੈ। ਵਾਇਰਸ ਦੇ ਸੰਪਰਕ ਵਿੱਚ ਆਉਣ ਦੇ 14 ਦਿਨਾਂ ਦੇ ਅੰਦਰ ਇਸ ਦੇ ਲੱਛਣ ਦਿਖਾਈ ਦੇਣ ਲੱਗ ਪੈਂਦੇ ਹਨ। ਸ਼ੁਰੂਆਤੀ ਦਿਨਾਂ ਵਿੱਚ, ਬੁਖਾਰ ਅਤੇ ਸਿਰ ਦਰਦ ਦੇ ਨਾਲ ਆਮ ਫਲੂ ਵਰਗੇ ਲੱਛਣ ਦਿਖਾਈ ਦਿੰਦੇ ਹਨ, ਸਮੇਂ ਦੇ ਨਾਲ ਇਸ ਦੇ ਲੱਛਣਾਂ ਦਾ ਖ਼ਤਰਾ ਗੰਭੀਰ ਰੂਪ ਵਿੱਚ ਵਧਦਾ ਜਾਂਦਾ ਹੈ। ਇਸ ਦੇ ਲੱਛਣ ਬੁਖਾਰ, ਸਿਰਦਰਦ, ਸਾਹ ਲੈਣ ਵਿੱਚ ਤਕਲੀਫ਼ ਸਮੇਤ ਗੰਭੀਰ ਹੋ ਸਕਦੇ ਹਨ ਜਿਸ ਨਾਲ ਬ੍ਰੇਨ ਇਨਫੈਕਸ਼ਨ (ਇਨਸੇਫਲਾਈਟਿਸ) ਹੋ ਸਕਦੀ ਹੈ।

ਤੁਸੀਂ ਕਿਸੇ ਸੰਕਰਮਿਤ ਵਿਅਕਤੀ ਦੇ ਨਜ਼ਦੀਕੀ ਸੰਪਰਕ ਵਿੱਚ ਆਉਣ ਨਾਲ ਵੀ ਵਾਇਰਸ ਦਾ ਲਾਗ ਦੀ ਲਪੇਟ ਵਿੱਚ ਆ ਸਕਦੇ ਹੋ। ਸਾਰੇ ਲੋਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਇਸ ਲਾਗ ਨੂੰ ਰੋਕਣ ਲਈ ਯਤਨ ਕਰਦੇ ਰਹਿਣ।










Related Post