Who is Gulab Chand Kataria : ਕੌਣ ਹਨ ਗੁਲਾਬ ਚੰਦ ਕਟਾਰੀਆ ? ਜਿਨ੍ਹਾਂ ਨੂੰ ਬਣਾਇਆ ਗਿਆ ਪੰਜਾਬ ਦਾ ਨਵਾਂ ਗਵਰਨਰ

ਹੁਣ ਤੱਕ ਉਹ ਅਸਾਮ ਦੇ ਰਾਜਪਾਲ ਵਜੋਂ ਸੇਵਾ ਨਿਭਾ ਰਹੇ ਸਨ। ਹੁਣ ਕਟਾਰੀਆ ਨੂੰ ਪੰਜਾਬ ਦਾ ਨਵਾਂ ਰਾਜਪਾਲ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦਾ ਪ੍ਰਸ਼ਾਸਕ ਵੀ ਨਿਯੁਕਤ ਕੀਤਾ ਗਿਆ ਹੈ।

By  Aarti July 28th 2024 10:16 AM -- Updated: July 28th 2024 03:28 PM

Who is Gulab Chand Kataria :  ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਬੀਤੀ ਰਾਤ ਦੇਸ਼ ਵਿੱਚ ਕਈ ਰਾਜਪਾਲਾਂ ਦੀ ਨਿਯੁਕਤੀ ਕੀਤੀ ਹੈ। ਇਨ੍ਹਾਂ ਵਿੱਚੋਂ ਕੁਝ ਆਗੂ ਅਜਿਹੇ ਹਨ ਜਿਨ੍ਹਾਂ ਨੂੰ ਹਰ ਕੋਈ ਜਾਣਨਾ ਚਾਹੁੰਦਾ ਹੈ। ਅਜਿਹਾ ਹੀ ਇੱਕ ਨਾਮ ਹੈ ਰਾਜਸਥਾਨ ਦੇ ਸਾਬਕਾ ਸੀਨੀਅਰ ਭਾਜਪਾ ਆਗੂ ਗੁਲਾਬ ਚੰਦ ਕਟਾਰੀਆ ਦਾ। ਹੁਣ ਤੱਕ ਉਹ ਅਸਾਮ ਦੇ ਰਾਜਪਾਲ ਵਜੋਂ ਸੇਵਾ ਨਿਭਾ ਰਹੇ ਸਨ। ਹੁਣ ਕਟਾਰੀਆ ਨੂੰ ਪੰਜਾਬ ਦਾ ਨਵਾਂ ਰਾਜਪਾਲ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦਾ ਪ੍ਰਸ਼ਾਸਕ ਵੀ ਨਿਯੁਕਤ ਕੀਤਾ ਗਿਆ ਹੈ।

ਅਸਾਮ ਦੇ ਰਾਜਪਾਲ ਵਜੋਂ ਨਿਭਾ ਰਹੇ ਸਨ ਸੇਵਾ 

ਗੁਲਾਬ ਚੰਦ ਕਟਾਰੀਆ ਨੂੰ ਫਰਵਰੀ 2023 ਵਿੱਚ ਅਸਾਮ ਦਾ ਰਾਜਪਾਲ ਬਣਾਇਆ ਗਿਆ ਸੀ। ਇਸ ਤੋਂ ਪਹਿਲਾਂ ਉਹ ਰਾਜਸਥਾਨ ਭਾਜਪਾ ਦੇ ਵੱਡੇ ਨੇਤਾ ਹੁੰਦੇ ਸੀ। ਉਹ ਵਸੁੰਧਰਾ ਰਾਜੇ ਦੀ ਸਰਕਾਰ ਵਿੱਚ 2014 ਤੋਂ 2018 ਤੱਕ ਰਾਜ ਦੇ ਗ੍ਰਹਿ ਮੰਤਰੀ ਵੀ ਰਹਿ ਚੁੱਕੇ ਹਨ। ਕਟਾਰੀਆ ਮੂਲ ਰੂਪ ਤੋਂ ਉਦੈਪੁਰ ਦੇ ਰਹਿਣ ਵਾਲੇ ਹਨ, ਉਹ ਲੋਕ ਸਭਾ ਮੈਂਬਰ ਅਤੇ ਰਾਜਸਥਾਨ ਦੇ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਮੰਤਰੀ ਵੀ ਰਹਿ ਚੁੱਕੇ ਹਨ। ਕਿਸੇ ਸਮੇਂ ਉਹ ਰਾਜਸਥਾਨ ਦੇ ਸਭ ਤੋਂ ਸੀਨੀਅਰ ਨੇਤਾਵਾਂ ਵਿੱਚ ਗਿਣੇ ਜਾਂਦੇ ਸਨ। ਪਾਰਟੀ ਨੇ ਕਟਾਰੀਆ ਨੂੰ ਅਸਾਮ ਦਾ ਰਾਜਪਾਲ ਨਿਯੁਕਤ ਕਰਕੇ ਇਨਾਮ ਦਿੱਤਾ। ਹੁਣ ਉਨ੍ਹਾਂ ਨੂੰ ਪੰਜਾਬ ਦਾ ਰਾਜਪਾਲ ਅਤੇ ਚੰਡੀਗੜ੍ਹ ਦਾ ਲੈਫਟੀਨੈਂਟ ਗਵਰਨਰ ਬਣਾਇਆ ਗਿਆ ਹੈ।

ਸਿਆਸੀ ਸਫਰ

ਉੱਥੇ ਹੀ ਜੇਕਰ ਕਟਾਰੀਆ ਦੇ ਸਿਆਸੀ ਸਫ਼ਰ ਦੀ ਗੱਲ ਕਰੀਏ ਤਾਂ ਸਾਲ 1977 ਵਿੱਚ ਉਹ ਪਹਿਲੀ ਵਾਰ ਉਦੈਪੁਰ ਸ਼ਹਿਰ ਸੀਟ ਤੋਂ ਵਿਧਾਇਕ ਚੁਣੇ ਗਏ ਸਨ। ਇਸ ਤੋਂ ਬਾਅਦ ਕਟਾਰੀਆ ਦਿਨ-ਬ-ਦਿਨ ਅੱਗੇ ਵਧਦਾ ਰਿਹਾ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਤਾਕਤ ਦੇ ਦਮ 'ਤੇ ਉਦੈਪੁਰ ਨੂੰ ਭਾਜਪਾ ਦਾ ਗੜ੍ਹ ਬਣਾ ਲਿਆ। ਕਿਹਾ ਜਾਂਦਾ ਹੈ ਕਿ ਕਟਾਰੀਆ ਨੇ ਆਪਣੇ ਜੀਵਨ 'ਚ ਕੁੱਲ 11 ਚੋਣਾਂ ਲੜੀਆਂ, ਜਿਨ੍ਹਾਂ 'ਚੋਂ ਉਹ 9 ਵਾਰ ਜਿੱਤਣ 'ਚ ਕਾਮਯਾਬ ਰਹੇ।

ਹੁਣ ਕਟਾਰੀਆ ਨੂੰ ਪੰਜਾਬ ਦਾ ਨਵਾਂ ਰਾਜਪਾਲ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦਾ ਪ੍ਰਸ਼ਾਸਕ ਵੀ ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Punjab New Governor : ਰਾਸ਼ਟਰਪਤੀ ਨੇ ਬਨਵਾਰੀ ਲਾਲ ਪੁਰੋਹਿਤ ਦਾ ਅਸਤੀਫਾ ਕੀਤਾ ਮਨਜ਼ੂਰ, ਗੁਲਾਬ ਚੰਦ ਕਟਾਰੀਆ ਬਣੇ ਪੰਜਾਬ ਦੇ ਨਵੇਂ ਰਾਜਪਾਲ

Related Post