ਸਰਕਾਰਾਂ ਅਪਰਾਧੀ ਰਾਮ ਰਹੀਮ ’ਤੇ ਮਿਹਰਬਾਨ ਕਿਉਂ? ਡੇਰਾ ਮੁਖੀ ਨੂੰ ਪੈਰੋਲ ਸਿੱਖਾਂ ਦੇ ਜ਼ਖਮਾਂ ਤੇ ਲੂਣ - ਸਿੱਖ ਸੰਸਥਾਵਾਂ
ਸੰਗੀਨ ਦੋਸ਼ਾਂ ਤਹਿਤ ਜੇਲ੍ਹ ਵਿਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬਾਰ-ਬਾਰ ਪੈਰੋਲ ਦੇਣ ’ਤੇ ਇਤਰਾਜ਼ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ ਨੇ ਕਿਹਾ ਕਿ ਇਕ ਪਾਸੇ ਸਰਕਾਰਾਂ ਵੱਲੋਂ ਆਪਣੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਪ੍ਰਤੀ ਵਿਤਕਰੇ ਵਾਲੀ ਨੀਤੀ ਅਪਨਾਈ ਜਾ ਰਹੀ ਹੈ, ਜਦਕਿ ਦੂਸਰੇ ਪਾਸੇ ਕਈ ਦੋਸ਼ਾਂ ਤਹਿਤ ਜੇਲ੍ਹ ਵਿਚ ਬੰਦ ਅਪਰਾਧੀ ਸੌਦਾ ਸਾਧ ’ਤੇ ਮਿਹਰਬਾਨੀ ਦਿਖਾਈ ਜਾ ਰਹੀ ਹੈ।

Dera Chief Ram Rahim Parole Case: ਸੰਗੀਨ ਦੋਸ਼ਾਂ ਤਹਿਤ ਜੇਲ੍ਹ ਵਿਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬਾਰ-ਬਾਰ ਪੈਰੋਲ ਦੇਣ ’ਤੇ ਇਤਰਾਜ਼ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ ਨੇ ਕਿਹਾ ਕਿ ਇਕ ਪਾਸੇ ਸਰਕਾਰਾਂ ਵੱਲੋਂ ਆਪਣੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਪ੍ਰਤੀ ਵਿਤਕਰੇ ਵਾਲੀ ਨੀਤੀ ਅਪਨਾਈ ਜਾ ਰਹੀ ਹੈ, ਜਦਕਿ ਦੂਸਰੇ ਪਾਸੇ ਕਈ ਦੋਸ਼ਾਂ ਤਹਿਤ ਜੇਲ੍ਹ ਵਿਚ ਬੰਦ ਅਪਰਾਧੀ ਸੌਦਾ ਸਾਧ ’ਤੇ ਮਿਹਰਬਾਨੀ ਦਿਖਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਇਹ ਪੱਖਪਾਤੀ ਰਵੱਈਆ ਦੇਸ਼ ਦੇ ਹਿੱਤ ਵਿਚ ਨਹੀਂ ਹੈ। ਭਾਈ ਰਾਮ ਸਿੰਘ ਨੇ ਕਿਹਾ ਕਿ ਸਰਕਾਰਾਂ ਗੁਰਮੀਤ ਰਾਮ ਰਹੀਮ ਨੂੰ ਬਾਰ-ਬਾਰ ਬਾਹਰ ਲਿਆ ਕੇ ਕੀ ਸਿੱਧ ਕਰਨਾ ਚਾਹੁੰਦੀਆਂ ਹਨ। ਉਨ੍ਹਾਂ ਸਵਾਲ ਕੀਤਾ ਕੀ ਇਹ ਵੋਟਾਂ ਲਈ ਕੀਤੀ ਜਾ ਰਹੀ ਰਾਜਨੀਤੀ ਨਹੀਂ ਹੈ? ਉਨ੍ਹਾਂ ਕਿਹਾ ਕਿ ਤਿੰਨ-ਤਿੰਨ ਦਹਾਕਿਆਂ ਤੋਂ ਵੱਧ ਸਮਾਂ ਜੇਲ੍ਹਾਂ ਵਿਚ ਬੰਦ ਸਿੱਖਾਂ ਲਈ ਪੂਰੀ ਕੌਮ ਸੰਘਰਸ਼ ਦੇ ਰਾਹ ’ਤੇ ਹੋਣ ਦੇ ਬਾਵਜੂਦ ਵੀ ਉਨ੍ਹਾਂ ਪ੍ਰਤੀ ਸਰਕਾਰਾਂ ਦੀ ਉਦਾਸੀਨਤਾ ਹੈ। ਇਥੋਂ ਤੱਕ ਕਿ ਕਈ ਸਿੱਖਾਂ ਬੰਦੀਆਂ ਨੂੰ ਪੈਰੋਲ ਦੇ ਹੱਕ ਤੋਂ ਵੀ ਵਾਂਝਿਆਂ ਰੱਖਿਆ ਗਿਆ ਹੈ। ਸ਼੍ਰੋਮਣੀ ਕਮੇਟੀ ਮੈਂਬਰ ਨੇ ਕਿਹਾ ਕਿ ਅਪਰਾਧ ਦੀ ਪਰਿਭਾਸ਼ਾ ਦੋਸ਼ੀਆਂ ਲਈ ਵੱਖ-ਵੱਖ ਨਿਰਧਾਰਤ ਕਰਨੀ ਕਾਨੂੰਨ ਅਤੇ ਸੰਵਿਧਾਨ ਦੀ ਵੀ ਉਲੰਘਣਾ ਹੈ। ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੇਂਦਰ ਸਰਕਾਰ ਵੱਲੋਂ ਸਿੱਖ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਸੀ, ਪਰ ਸਰਕਾਰ ਦੀ ਬਦਨੀਤੀ ਕਾਰਨ ਉਸ ਨੂੰ ਵੀ ਪੂਰਾ ਨਹੀਂ ਕੀਤਾ ਗਿਆ।
ਇਹ ਵੀ ਪੜ੍ਹੋ: ਜਬਰ ਜਨਾਹ ਦੋਸ਼ੀ ਰਾਮ ਰਹੀਮ ਨੂੰ ਮੁੜ ਮਿਲੀ ਪੈਰੋਲ; ਤੀਜੀ ਵਾਰ ਆਵੇਗਾ ਜੇਲ੍ਹ ਤੋਂ ਬਾਹਰ
ਸਿੱਖ ਸੰਸਥਾਵਾਂ ਵੱਲੋਂ ਇਸ ਮਸਲੇ ਨੂੰ ਵਾਰ-ਵਾਰ ਉਠਾਉਣ ’ਤੇ ਵੀ ਸਰਕਾਰਾਂ ਕੋਈ ਸਾਰਥਕ ਜਵਾਬ ਨਹੀਂ ਦੇ ਰਹੀਆਂ। ਜਦਕਿ ਡੇਰਾ ਮੁਖੀ ਜਿਸ ਦਾ ਕਤਲ ਤੇ ਜਬਰ ਜਨਾਹ ਦੇ ਨਾਲ-ਨਾਲ ਸਾਲ 2015 ਵਿਚ ਬਰਗਾੜੀ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਵੀ ਸਿੱਧਾ ਸਬੰਧ ਜੁੜਦਾ ਹੈ, ਨੂੰ ਛੱਡ ਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਜਾਣਬੁਝ ਕੇ ਸੱਟ ਮਾਰੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਰਾਮ ਰਹੀਮ ਨੂੰ ਸਰਕਾਰਾਂ ਵੱਲੋਂ ਦਿੱਤੀ ਜਾਂਦੀ ਸਰਪ੍ਰਸਤੀ ਨੂੰ ਸਿੱਖ ਭਾਵਨਾਵਾਂ ਕਦੇ ਵੀ ਬਰਦਾਸ਼ਤ ਨਹੀਂ ਕਰਨਗੀਆਂ ਅਤੇ ਇਸ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ।
ਡੇਰਾ ਸਿਰਸਾ ਮੁਖੀ ਨੂੰ ਪੈਰੋਲ ਸਿੱਖਾਂ ਦੇ ਜ਼ਖਮਾਂ ਤੇ ਲੂਣ - ਗੁਰਚਰਨ ਸਿੰਘ ਗਰੇਵਾਲ
ਬਲਾਤਕਾਰ ਵਰਗੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ਚ ਬੰਦ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ 40 ਦਿਨਾਂ ਦੀ ਪੈਰੋਲ ਦੇਣਾਂ ਸਿੱਖਾਂ ਦੇ ਜ਼ਖਮਾਂ ਤੇ ਲੂਣ ਛਿੜਕਨ ਦੇ ਸਮਾਨ ਹੈ ਕਿਉਂਕਿ ਸਜਾਵਾਂ ਪੂਰੀਆਂ ਕਰ ਚੁੱਕਣ ਦੇ ਬਾਵਜ਼ੂਦ ਵੀ ਸਿੱਖ ਬੰਦੀਆਂ ਨੂੰ ਪੈਰੋਲ ਦਿੱਤੀ ਹੀ ਨਹੀਂ ਜਾ ਰਹੀ। ਉਕਤ ਵਿਚਾਰਾਂ ਦਾ ਪ੍ਰਗਟਾਵਾ ਆਲ ਇੰਡੀਆਂ ਸਿੱਖ ਸਟੂਡੈਂਟ ਫੈਡਰੇਸ਼ਨ (ਗਰੇਵਾਲ) ਦੇ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਐਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਓਹਨਾਂ ਕਿਹਾ ਕਿ ਡੇਰਾ ਮੁਖੀ ਨੂੰ ਪਿਛਲੇ ਇੱਕ ਸਾਲ ਚ ਚੌਥੀ ਪੈਰੋਲ ਮਿਲ ਰਹੀ ਹੈ ਜਦੋਂਕਿ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ 27 ਸਾਲਾਂ ਚ ਸਿਰਫ ਇੱਕ ਘੰਟੇ ਦੀ ਪੈਰੋਲ ਮਿਲੀ ਹੈ।