Woman Brutally Murder: ਗੁਰੂ ਨਗਰੀ ’ਚ ਦਿਨ ਦਿਹਾੜੇ ਕਤਲ, ਉਜਾੜ ਦਿੱਤਾ ਹੱਸਦਾ ਵੱਸਦਾ ਪਰਿਵਾਰ !

ਮਿਲੀ ਜਾਣਕਾਰੀ ਮੁਤਾਬਿਕ ਰਾਜਾਸਾਂਸੀ ’ਚ ਤਾਬੜਤੋੜ ਗੋਲੀਆਂ ਮਾਰ ਕੇ ਔਰਤ ਦਾ ਬੇਰਹਿਮੀ ਨਾਲ ਕਰ ਦਿੱਤਾ ਗਿਆ। ਇਹ ਮਾਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ।

By  Aarti July 8th 2024 04:01 PM

Women Brutally Murder: ਪੰਜਾਬ ’ਚ ਕਤਲ ਤੇ ਲੁੱਟਖੋਹਾਂ ਦੀਆਂ ਵਾਰਦਾਤਾਂ ਲਗਾਤਾਰ ਵਾਪਰ ਰਹੀਆਂ ਹਨ। ਇਸੇ ਤਰ੍ਹਾਂ ਦਾ ਇੱਕ ਮਾਮਲਾ ਗੁਰੂ ਨਗਰੀ ਅੰਮ੍ਰਿਤਸਰ ’ਚੋਂ ਸਾਹਮਣੇ ਆਈ ਹੈ ਜਿੱਥੇ ਇੱਕ ਔਰਤ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।

ਮਿਲੀ ਜਾਣਕਾਰੀ ਮੁਤਾਬਿਕ ਰਾਜਾਸਾਂਸੀ ’ਚ ਤਾਬੜਤੋੜ ਗੋਲੀਆਂ ਮਾਰ ਕੇ ਔਰਤ ਦਾ ਬੇਰਹਿਮੀ ਨਾਲ ਕਰ ਦਿੱਤਾ ਗਿਆ। ਇਹ ਮਾਮਲਾ ਪੁਰਾਣੀ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ। ਜਿਸ ਸਮੇਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਉਸ ਸਮੇਂ ਘਰ ’ਚ ਔਰਤ ਆਪਣੇ ਛੋਟੇ ਬੱਚਿਆਂ ਦੇ ਨਾਲ ਇੱਕਲੀ ਸੀ। 

ਫਿਲਹਾਲ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਆਲੇ ਦੁਆਲੇ ਦੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ। ਪੁਲਿਸ ਦਾ ਦਾਅਵਾ ਹੈ ਕਿ ਜਲਦ ਉਨ੍ਹਾਂ ਵੱਲੋਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ। ਮ੍ਰਿਤਕਾ ਦੀ ਪਛਾਣ ਹਰਜਿੰਦਰ ਕੌਰ ਉਮਰ 30 ਸਾਲ ਵਾਸੀ ਰਾਜਾਸਾਂਸੀ ਵਜੋਂ ਹੋਈ ਹੈ। 

ਇਹ ਵੀ ਪੜ੍ਹੋ: Kullad Pizza Couple : ਕੁੱਲੜ ਪੀਜ਼ਾ ਜੋੜੇ ਦੀ ਗੱਡੀ 'ਤੇ ਹਮਲਾ, ਹਮਲੇ ਦੀ ਵੀਡੀਓ ਆਈ ਸਾਹਮਣੇ

Related Post