World Heart Day 2024 : ਅੱਜ ਮਨਾਇਆ ਜਾ ਰਿਹਾ ਹੈ ਵਿਸ਼ਵ ਦਿਲ ਦਿਵਸ, ਜੀਵਨ ਸ਼ੈਲੀ 'ਚ ਬਦਲਾਅ ਕਰਕੇ ਦਿਲ ਦੀਆਂ ਬਿਮਾਰੀਆਂ ਦੇ ਖਤਰੇ ਨੂੰ ਕਰੋ ਘੱਟ
ਅੱਜ ਵਿਸ਼ਵ ਦਿਲ ਦਿਵਸ ਮਨਾਇਆ ਜਾ ਰਿਹਾ ਹੈ। 5 ਆਸਾਨ ਜੀਵਨਸ਼ੈਲੀ ਬਦਲਾਅ ਕਰਕੇ ਤੁਸੀਂ ਆਪਣੇ ਦਿਲ ਨੂੰ ਸਿਹਤਮੰਦ ਰੱਖ ਸਕਦੇ ਹੋ ਅਤੇ ਦਿਲ ਦੀਆਂ ਬੀਮਾਰੀਆਂ ਤੋਂ ਬਚ ਸਕਦੇ ਹੋ।
World Heart Day 2024 : ਹਰ ਸਾਲ 29 ਸਤੰਬਰ ਨੂੰ ਵਿਸ਼ਵ ਦਿਲ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਦਿਨ ਨੂੰ ਮਨਾਉਣ ਦੀ ਮਹੱਤਤਾ ਲੋਕਾਂ ਨੂੰ ਦਿਲ ਦੀ ਸਿਹਤ ਪ੍ਰਤੀ ਜਾਗਰੂਕ ਕਰਨਾ ਹੈ। ਮਾਹਿਰਾਂ ਮੁਤਾਬਕ ਦਿਲ ਨਾਲ ਸਬੰਧਤ ਬਿਮਾਰੀਆਂ ਦੁਨੀਆਂ ਭਰ 'ਚ ਮੌਤਾਂ ਦਾ ਸਭ ਤੋਂ ਵੱਡਾ ਕਾਰਨ ਹਨ, ਪਰ ਸਹੀ ਜੀਵਨ ਸ਼ੈਲੀ ਅਪਣਾ ਕੇ ਇਨ੍ਹਾਂ ਬਿਮਾਰੀਆਂ ਦੇ ਖਤਰੇ ਨੂੰ ਕਾਫੀ ਹੱਦ ਤੱਕ ਘੱਟ ਕੀਤਾ ਜਾ ਸਕਦਾ ਹੈ। ਇੱਥੇ ਅਸੀਂ ਤੁਹਾਨੂੰ 5 ਆਸਾਨ ਜੀਵਨਸ਼ੈਲੀ ਬਦਲਾਅ ਦੱਸ ਰਹੇ ਹਾਂ, ਜਿਨ੍ਹਾਂ ਨੂੰ ਅਪਣਾ ਕੇ ਤੁਸੀਂ ਆਪਣੇ ਦਿਲ ਨੂੰ ਸਿਹਤਮੰਦ ਰੱਖ ਸਕਦੇ ਹੋ ਅਤੇ ਦਿਲ ਦੀਆਂ ਬੀਮਾਰੀਆਂ ਤੋਂ ਬਚ ਸਕਦੇ ਹੋ।
ਸਿਹਤਮੰਦ ਖੁਰਾਕ :
ਦਿਲ ਦੀ ਸਿਹਤ ਲਈ ਸਿਹਤਮੰਦ ਖੁਰਾਕ ਬਹੁਤ ਜ਼ਰੂਰੀ ਹੁੰਦੀ ਹੈ। ਜਿਵੇ ਫਲ, ਸਬਜ਼ੀਆਂ, ਸਾਬਤ ਅਨਾਜ ਅਤੇ ਘੱਟ ਚਰਬੀ ਵਾਲੇ ਡੇਅਰੀ ਉਤਪਾਦ ਖਾਓ। ਨਮਕ ਅਤੇ ਖੰਡ ਦਾ ਸੇਵਨ ਘੱਟ ਕਰੋ।
ਨਿਯਮਤ ਕਸਰਤ :
ਨਿਯਮਤ ਕਸਰਤ ਦਿਲ ਨੂੰ ਮਜ਼ਬੂਤ ਕਰਦੀ ਹੈ ਅਤੇ ਦਿਲ ਦੀਆਂ ਬਿਮਾਰੀਆਂ ਦੇ ਖ਼ਤਰੇ ਨੂੰ ਘਟਾਉਂਦੀ ਹੈ। ਹਫ਼ਤੇ 'ਚ ਘੱਟੋ-ਘੱਟ 30 ਮਿੰਟ ਦਰਮਿਆਨੀ ਤੀਬਰਤਾ ਵਾਲੀ ਕਸਰਤ ਕਰਨ ਦੀ ਕੋਸ਼ਿਸ਼ ਕਰੋ।
ਸਿਗਰਟ ਛੱਡੋ :
ਤੰਬਾਕੂਨੋਸ਼ੀ ਦਿਲ ਦੀਆਂ ਬਿਮਾਰੀਆਂ ਦਾ ਵੱਡਾ ਕਾਰਨ ਹੈ। ਸਿਗਰਟਨੋਸ਼ੀ ਛੱਡਣ ਨਾਲ ਦਿਲ ਦੀ ਸਿਹਤ 'ਚ ਸੁਧਾਰ ਹੁੰਦਾ ਹੈ।
ਤਣਾਅ ਪ੍ਰਬੰਧਨ :
ਤਣਾਅ ਦਿਲ ਦੀ ਬਿਮਾਰੀ ਦੇ ਜੋਖਮ ਨੂੰ ਵਧਾ ਸਕਦਾ ਹੈ। ਤਣਾਅ ਪ੍ਰਬੰਧਨ ਤਕਨੀਕਾਂ ਜਿਵੇਂ ਯੋਗਾ, ਧਿਆਨ ਅਤੇ ਡੂੰਘੇ ਸਾਹ ਲੈਣ ਦਾ ਅਭਿਆਸ ਕਰੋ।
ਨਿਯਮਤ ਸਿਹਤ ਜਾਂਚ :
ਨਿਯਮਤ ਸਿਹਤ ਜਾਂਚ ਦਿਲ ਦੀ ਬਿਮਾਰੀ ਦੇ ਸ਼ੁਰੂਆਤੀ ਲੱਛਣਾਂ ਦਾ ਪਤਾ ਲਗਾ ਸਕਦੀ ਹੈ। ਆਪਣੇ ਡਾਕਟਰ ਦੁਆਰਾ ਨਿਯਮਿਤ ਤੌਰ 'ਤੇ ਜਾਂਚ ਕਰਵਾਓ।
( ਡਿਸਕਲੇਮਰ : ਇਹ ਲੇਖ ਆਮ ਜਾਣਕਾਰੀ ਲਈ ਹੈ ਕੋਈ ਵੀ ਉਪਾਅ ਅਪਣਾਉਣ ਤੋਂ ਪਹਿਲਾਂ ਤੁਹਾਨੂੰ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ। )
ਇਹ ਵੀ ਪੜ੍ਹੋ : AAP ਦੇ 5 ਸਾਬਕਾ ਮੰਤਰੀਆਂ ਨੂੰ ਸਰਕਾਰੀ ਨੋਟਿਸ, ਸਰਕਾਰੀ ਬੰਗਲਾ ਖਾਲੀ ਕਰਨ ਦੇ ਹੁਕਮ, ਦਿੱਤਾ 15 ਦਿਨਾਂ ਦਾ ਸਮਾਂ