ਵਿਸ਼ਵ ਤੰਬਾਕੂ ਰਹਿਤ ਦਿਵਸ, ਕਿਉਂ ਮਨਾਇਆ ਜਾਂਦਾ ਹੈ? ਜਾਣੋ ਇਸ ਦਿਨ ਦਾ ਇਤਿਹਾਸ

World No Tobacco Day 2024 : ਇਸ ਦਿਨ ਸੰਯੁਕਤ ਰਾਸ਼ਟਰ ਸਮੇਤ ਵੱਖ-ਵੱਖ ਗਲੋਬਲ ਸੰਸਥਾਵਾਂ ਦੁਨੀਆ ਭਰ 'ਚ ਤੰਬਾਕੂ ਦੀ ਵਰਤੋਂ ਨੂੰ ਘਟਾਉਣ ਅਤੇ ਇਸ ਦੀਆਂ ਸਮੱਸਿਆਵਾਂ ਨੂੰ ਉਜਾਗਰ ਕਰਨ ਲਈ ਵੱਖ-ਵੱਖ ਤਰੀਕਿਆਂ ਨਾਲ ਕੰਮ ਕਰਦੀਆਂ ਹਨ। ਤਾਂ ਆਉ ਜਾਣਦੇ ਹਾਂ ਇਸ ਦਿਨ ਦਾ ਇਤਿਹਾਸ, ਥੀਮ ਅਤੇ ਮਹੱਤਤਾ...

By  KRISHAN KUMAR SHARMA May 31st 2024 01:32 PM

World No Tobacco Day 2024 : ਹਰ ਸਾਲ 31 ਮਈ ਨੂੰ ਪੂਰੀ ਦੁਨੀਆਂ 'ਚ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਜਾਂਦਾ ਹੈ। ਇਸ ਦਿਨ ਨੂੰ ਮਨਾਉਣ ਦੀ ਮਹੱਤਤਾ ਲੋਕਾਂ ਨੂੰ ਤੰਬਾਕੂ ਦੇ ਸੇਵਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕ ਕਰਨਾ ਹੈ। ਇਸ ਦਿਨ ਸੰਯੁਕਤ ਰਾਸ਼ਟਰ ਸਮੇਤ ਵੱਖ-ਵੱਖ ਗਲੋਬਲ ਸੰਸਥਾਵਾਂ ਦੁਨੀਆ ਭਰ 'ਚ ਤੰਬਾਕੂ ਦੀ ਵਰਤੋਂ ਨੂੰ ਘਟਾਉਣ ਅਤੇ ਇਸ ਦੀਆਂ ਸਮੱਸਿਆਵਾਂ ਨੂੰ ਉਜਾਗਰ ਕਰਨ ਲਈ ਵੱਖ-ਵੱਖ ਤਰੀਕਿਆਂ ਨਾਲ ਕੰਮ ਕਰਦੀਆਂ ਹਨ। ਤਾਂ ਆਉ ਜਾਣਦੇ ਹਾਂ ਇਸ ਦਿਨ ਦਾ ਇਤਿਹਾਸ, ਥੀਮ ਅਤੇ ਮਹੱਤਤਾ...

ਵਿਸ਼ਵ ਤੰਬਾਕੂ ਰਹਿਤ ਦਿਵਸ ਦਾ ਇਤਿਹਾਸ : ਵਿਸ਼ਵ ਸਿਹਤ ਸੰਗਠਨ ਨੇ 1987 'ਚ ਤੰਬਾਕੂ ਦੀ ਵਰਤੋਂ ਨੂੰ ਕੰਟਰੋਲ ਕਰਨ ਅਤੇ ਇਸ ਦੇ ਨੁਕਸਾਨਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦਾ ਫੈਸਲਾ ਕੀਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਪਹਿਲੀ ਵਾਰ 31 ਮਈ 1988 ਨੂੰ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਸੀ। ਉਦੋਂ ਤੋਂ ਲੈ ਕੇ ਹੁਣ ਤੱਕ ਇਸ ਖਾਸ ਦਿਨ ਨੂੰ ਪੂਰੀ ਦੁਨੀਆ 'ਚ ਵੱਖ-ਵੱਖ ਤਰੀਕਿਆਂ ਨਾਲ ਮਨਾਇਆ ਜਾਂਦਾ ਹੈ।

ਵਿਸ਼ਵ ਤੰਬਾਕੂ ਰਹਿਤ ਦਿਵਸ ਦੀ ਥੀਮ : WHO ਵੱਲੋਂ ਹਰ ਸਾਲ 'ਵਿਸ਼ਵ ਤੰਬਾਕੂ ਰਹਿਤ ਦਿਵਸ' ਲਈ ਇੱਕ ਵਿਸ਼ੇਸ਼ ਥੀਮ ਰੱਖੀ ਜਾਂਦੀ ਹੈ, ਪਰ ਇਸ ਸਾਲ ਦੀ ਥੀਮ ਹੈ - "ਬੱਚਿਆਂ ਨੂੰ ਤੰਬਾਕੂ ਉਦਯੋਗ ਦੀ ਦਖਲਅੰਦਾਜ਼ੀ ਤੋਂ ਬਚਾਇਆ ਜਾਵੇ", ਦਸ ਦਈਏ ਕਿ ਇਸ ਰਾਹੀਂ ਲੋਕਾਂ ਨੂੰ ਇਹ ਸੰਦੇਸ਼ ਦਿੱਤਾ ਜਾਵੇਗਾ ਕਿ ਬੱਚਿਆਂ 'ਤੋਂ ਤੰਬਾਕੂ ਦੀਆਂ ਫੈਕਟਰੀਆਂ 'ਚ ਕੰਮ ਨਾ ਕਰਵਾਇਆ ਜਾਵੇ।

ਵਿਸ਼ਵ ਤੰਬਾਕੂ ਰਹਿਤ ਦਿਵਸ ਦੀ ਮਹੱਤਤਾ : ਇਸ ਦਿਨ ਨੂੰ ਮਨਾਉਣ ਦੀ ਮਹੱਤਤਾ ਵਿਸ਼ਵ ਭਰ 'ਚ ਤੰਬਾਕੂ ਦਾ ਸੇਵਨ ਕਰਨ ਵਾਲੇ ਲੋਕਾਂ ਨੂੰ ਜਾਗਰੂਕ ਕਰਨ, ਤੰਬਾਕੂ ਦੇ ਸੇਵਨ ਨੂੰ ਕੰਟਰੋਲ ਕਰਨ ਅਤੇ ਲੋਕਾਂ ਨੂੰ ਤੰਬਾਕੂ ਦੀ ਵਰਤੋਂ ਨਾਲ ਹੋਣ ਵਾਲੇ ਨੁਕਸਾਨਾਂ ਜਿਵੇਂ ਕਿ - ਫੇਫੜਿਆਂ ਦੇ ਕੈਂਸਰ, ਦਿਲ ਦੀਆਂ ਬਿਮਾਰੀਆਂ, ਸਾਹ ਦੀਆਂ ਬਿਮਾਰੀਆਂ ਆਦਿ ਬਾਰੇ ਜਾਣੂ ਕਰਵਾਉਣਾ ਹੈ। ਇਹ ਦਿਨ ਕਿਸਾਨਾਂ ਨੂੰ ਤੰਬਾਕੂ ਦੀ ਖੇਤੀ ਬੰਦ ਕਰਨ ਦੀ ਅਪੀਲ ਵੀ ਕਰਦਾ ਹੈ।

Related Post