ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੌਰਾਨ ਨੌਜਵਾਨ ਦੀ ਮੌਤ, ਹੋਇਆ ਅੰਤਿਮ ਸਸਕਾਰ

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੌਰਾਨ ਪੱਟੀ ਦੇ ਰਹਿਣ ਵਾਲੇ 25 ਸਾਲਾ ਨੌਜਵਾਨ ਦੀ ਮੌਤ ਹੋ ਗਈ ਸੀ। ਮ੍ਰਿਤਕ ਸੁਖਮਨਪਾਲ ਸਿੰਘ ਦਾ ਅੱਜ ਅੰਤਿਮ ਸਸਕਾਰ ਕੀਤਾ ਗਿਆ ਹੈ।

By  Dhalwinder Sandhu June 17th 2024 06:51 PM

Young Man Death Hemkunt Sahib: ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਦੌਰਾਨ ਤਰਨਤਾਰਨ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਪੱਟੀ ਦੇ ਰਹਿਣ ਵਾਲੇ 25 ਸਾਲਾ ਨੌਜਵਾਨ ਸੁਖਮਨਪਾਲ ਸਿੰਘ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਗਈ ਸੀ। ਜਿਸ ਦਾ ਅੱਜ ਜੱਦੀ ਪਿੰਡ ਵਿੱਚ ਅੰਤਿਮ ਸਸਕਾਰ ਕੀਤਾ ਗਿਆ ਹੈ। ਇਸ ਮੌਕੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਸੀ। 


12 ਜੂਨ ਨੂੰ ਦਰਸ਼ਨਾਂ ਲਈ ਹੋਇਆ ਰਵਾਨਾ 

ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸੁਖਮਨਪਾਲ ਸਿੰਘ ਪੁੱਤਰ ਹਰਪ੍ਰੀਤ ਸਿੰਘ ਇੱਕ ਭੈਣ ਦਾ ਇਕਲੌਤਾ ਭਰਾ ਸੀ ਅਤੇ ਉਹ 12 ਜੂਨ ਨੂੰ ਆਪਣੇ 3 ਹੋਰ ਸਾਥੀਆਂ ਨਾਲ ਪੱਟੀ ਤੋਂ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਹੋਇਆ।

ਸਾਹ ਲੈਣ ਵਿੱਚ ਆਈ ਸੀ ਦਿੱਤਕ

ਜਾਣਕਾਰੀ ਅਨੁਸਾਰ ਜਦੋਂ ਉਹ ਸ੍ਰੀ ਹੇਮਕੁੰਟ ਸਾਹਿਬ ਤੋਂ ਕਰੀਬ 300 ਮੀਟਰ ਦੀ ਦੂਰੀ ’ਤੇ ਬਣੇ ਪਹਾੜੀ ਰਸਤੇ ਵਿੱਚੋਂ ਲੰਘ ਰਹੇ ਸਨ ਤਾਂ ਮ੍ਰਿਤਕ ਸੁਖਮਨਪਾਲ ਸਿੰਘ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਣ ਲੱਗੀ ਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸੁਖਮਨਪਾਲ ਸਿੰਘ ਪਹਿਲਾਂ ਵੀ ਕਈ ਵਾਰ ਸ੍ਰੀ ਹੇਮਕੁੰਟ ਸਾਹਿਬ ਗਿਆ ਸੀ।

ਇਹ ਵੀ ਪੜੋ: ਲੁਧਿਆਣਾ ਦੇ ਨਾਈਟ ਕਲੱਬ 'ਚ ਝੜਪ, ਨੱਚਦੀ ਕੁੜੀ ਨਾਲ ਮੋਢਾ ਵੱਜਣ ਤੋਂ ਬਾਅਦ ਵਧੀ ਤਕਰਾਰ

Related Post