
Punjabi Youth died: ਪੰਜਾਬ ਦੇ ਜਿਆਦਾਤਰ ਨੌਜਵਾਨ ਵਿਦੇਸ਼ ਜਾਣ ਦੇ ਚਾਹਵਾਨ ਹਨ। ਨੌਜਵਾਨ ਕਿਸੇ ਵੀ ਤਰ੍ਹਾਂ ਵਿਦੇਸ਼ ਜਾ ਵੀ ਰਹੇ ਹਨ। ਪਰ ਉੱਥੇ ਜਾ ਕੇ ਕਿਸੇ ਕਿਸੇ ਨੌਜਵਾਨ ਦਾ ਸੁਪਨਾ ਹੋ ਪਾਉਂਦਾ ਹੈ। ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ। ਸੁਲਤਾਨਪੁਰ ਲੋਧੀ ਤੋਂ ਜਿੱਥੇ ਦਾ ਨੌਜਵਾਨ ਵਿਦੇਸ਼ ਗਿਆ ਸੀ ਅਤੇ ਹੁਣ ਉਸਦੀ ਮੌਤ ਦੀ ਖਬਰ ਸਾਹਮਣੇ ਆਈ ਹੈ।
ਮਿਲੀ ਜਾਣਕਾਰੀ ਮੁਤਾਬਿਕ ਕਰੀਬ 8 ਸਾਲ ਪਹਿਲਾਂ ਰੋਜ਼ੀ ਰੋਟੀ ਕਮਾਉਣ ਲਈ ਅਮਰੀਕਾ ਗਏ ਸੁਲਤਾਨਪੁਰ ਲੋਧੀ ਦੇ ਪ੍ਰਗਟ ਸਿੰਘ ਨਾਂ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੋ ਗਈ ਹੈ। ਇਸ ਖਬਰ ਦੇ ਕਾਰਨ ਪੂਰੇ ਇਲਾਕੇ ਚ ਸੋਗ ਦੀ ਲਹਿਰ ਛਾ ਗਈ ਹੈ।
ਮ੍ਰਿਤਕ ਪ੍ਰਗਟ ਸਿੰਘ ਦੇ ਪਿਤਾ ਅਤੇ ਭਰਾ ਨੇ ਦੱਸਿਆ ਕਿ ਇਸ ਬਾਰੇ ਉਨ੍ਹਾਂ ਨੂੰ ਪਰਗਟ ਸਿੰਘ ਦੇ ਨਾਲ ਰਹਿੰਦੇ ਦੋਸਤਾਂ ਨੇ ਜਾਣਕਾਰੀ ਦਿੱਤੀ ਸੀ। ਮ੍ਰਿਤਕ ਦੇ ਭਰਾ ਪਰਮਜੀਤ ਸਿੰਘ ਨੇ ਦੱਸਿਆ ਕਿ ਪਰਗਟ ਸਿੰਘ ਅਜੇ ਅਣਵਿਆਹਿਆ ਸੀ ਅਤੇ ਉਸ ਦੀ ਉਮਰ ਕਰੀਬ 32-33 ਸਾਲ ਸੀ। ਪ੍ਰਗਟ ਸਿੰਘ ਦੀ ਮੌਤ ਨੂੰ ਲੈ ਕੇ ਪਰਿਵਾਰ ਅਤੇ ਰਿਸ਼ਤੇਦਾਰਾਂ ਵਿੱਚ ਸੋਗ ਦਾ ਮਾਹੌਲ ਹੈ।
ਕਾਬਿਲੇਗੌਰ ਹੈ ਕਿ ਪੰਜਾਬ ਦੇ ਜਿਆਦਾਤਰ ਨੌਜਵਾਨ ਆਪਣੀ ਸੁਨਹਿਰੇ ਭਵਿੱਖ ਖਾਤਿਰ ਵਿਦੇਸ਼ ਜਾ ਰਹੇ ਹਨ। ਪਰ ਵਿਦੇਸ਼ ਗਏ ਨੌਜਵਾਨਾਂ ਚੋਂ ਕਿਸੇ ਕਿਸੇ ਨੌਜਵਾਨ ਦਾ ਸੁਪਨਾ ਪੂਰਾ ਪਾਉਂਦਾ ਹੈ।
ਇਹ ਵੀ ਪੜ੍ਹੋ: ਪ੍ਰੀਗੈਬਲਿਨ ਦਵਾਈ ਦੀ ਵਿਕਰੀ ਉੱਤੇ ਮੁਕੰਮਲ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ