Patiala Murder : ਸ਼ਾਹੀ ਸ਼ਹਿਰ ਪਟਿਆਲਾ ਵਿੱਚ ਨੌਜਵਾਨ ਦਾ ਕਤਲ, ਰੰਜਿਸ਼ ਦੇ ਚੱਲਦਿਆਂ ਕੀਤਾ ਹਮਲਾ
ਪਟਿਆਲਾ ਦੇ ਅਬਲੋਵਾਲ ਇਲਾਕੇ ਵਿੱਚ ਕੁਝ ਨੌਜਵਾਨਾਂ ਨੇ ਰੰਜਿਸ਼ ਦੇ ਚੱਲਦਿਆਂ ਇੱਕ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ।
Murder of youth in Patiala : ਪਟਿਆਲਾ ਦੇ ਅਬਲੋਵਾਲ ਇਲਾਕੇ ਵਿੱਚ ਕੁਝ ਨੌਜਵਾਨਾਂ ਨੇ ਰੰਜਿਸ਼ ਦੇ ਚੱਲਦਿਆਂ ਇੱਕ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਇਹ ਘਟਨਾ ਸ਼ੁੱਕਰਵਾਰ ਦੇਰ ਸ਼ਾਮ ਉਸ ਸਮੇਂ ਵਾਪਰੀ ਜਦੋਂ ਨੌਜਵਾਨ ਬਾਜ਼ਾਰ ਵਿੱਚੋਂ ਲੰਘ ਰਿਹਾ ਸੀ। ਨੌਜਵਾਨ ਦੇ ਦਿਲ 'ਤੇ ਚਾਕੂ ਦਾ ਹਮਲਾ ਹੋਣ ਕਾਰਨ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 22 ਸਾਲਾ ਕਰਨ ਵਜੋਂ ਹੋਈ ਹੈ। ਉਹ ਬਾਬੂ ਸਿੰਘ ਕਲੋਨੀ ਦਾ ਰਹਿਣ ਵਾਲਾ ਸੀ।
ਘਟਨਾ ਤੋਂ ਬਾਅਦ ਥਾਣਾ ਸਿਵਲ ਲਾਈਨ ਅਤੇ ਬਖਸ਼ੀਵਾਲਾ ਥਾਣੇ ਦੇ ਕਰਮਚਾਰੀ ਮੌਕੇ 'ਤੇ ਪਹੁੰਚ ਗਏ। ਪਰ ਉਦੋਂ ਤੱਕ ਮੁਲਜ਼ਮ ਉਥੋਂ ਫਰਾਰ ਹੋ ਚੁੱਕੇ ਸਨ। ਕਰਨ ਨੇ ਹਾਲ ਹੀ ਵਿੱਚ ਆਪਣੀ ਪੜ੍ਹਾਈ ਪੂਰੀ ਕੀਤੀ ਸੀ ਅਤੇ ਇਨ੍ਹੀਂ ਦਿਨੀਂ ਨੌਕਰੀ ਦੀ ਤਲਾਸ਼ ਵਿੱਚ ਸੀ।
ਕਰਨ ਦੀ ਕੁਝ ਸਮਾਂ ਪਹਿਲਾਂ ਨੌਜਵਾਨਾਂ ਨਾਲ ਲੜਾਈ ਹੋਈ ਸੀ, ਜਿਸ ਕਾਰਨ ਸ਼ੁੱਕਰਵਾਰ ਨੂੰ ਕਰਨ 'ਤੇ ਹਮਲਾ ਹੋਇਆ ਸੀ। ਹਮਲਾਵਰਾਂ 'ਚੋਂ ਇਕ ਨੇ ਕਰਨ 'ਤੇ ਚਾਕੂ ਨਾਲ ਵਾਰ ਕੀਤਾ, ਜਿਸ ਨਾਲ ਕਰਨ ਦੀ ਛਾਤੀ 'ਚ ਸੱਟ ਲੱਗੀ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਿਸ ਨੇ ਮੌਕੇ ਤੋਂ ਸੀਸੀਟੀਵੀ ਫੁਟੇਜ ਕਬਜ਼ੇ ਵਿੱਚ ਲੈ ਲਈ ਹੈ, ਜਿਸ ਵਿੱਚ ਹਮਲਾ ਕਰਨ ਵਾਲੇ ਨੌਜਵਾਨ ਦੀ ਭਾਲ ਦੇ ਵਿੱਚ ਜੁਟੀ ਹੋਈ ਹੈ।
ਇਹ ਵੀ ਪੜ੍ਹੋ : Punjab Weather : ਪੰਜਾਬ ਦੇ ਕਈ ਜ਼ਿਲ੍ਹਿਆ 'ਚ ਮੀਂਹ ਦਾ ਅਲਰਟ, ਜਾਣੋ ਚੰਡੀਗੜ੍ਹ ਦਾ ਵੀ ਮੌਸਮ