Gurdaspur News: 500 ਰੁਪਏ ਦੇ ਚੱਕਰ 'ਚ ਗਈ ਨੌਜਵਾਨ ਦੀ ਜਾਨ, ਕਣਕ ਚੋਰੀ...

ਗੁਰਦਾਸਪੁਰ 'ਚ 500 ਰੁਪਏ ਦੇ ਲੈਣ ਦੇਣ ਨੂੰ ਲੈਕੇ ਦੋ ਧਿਰਾਂ ਵਿਚਕਾਰ ਹੋਏ ਝਗੜੇ ਦੌਰਾਨ ਇੱਕ 19 ਸਾਲ ਦੇ ਨੌਜਵਾਨ ਦੀ ਮੌਤ ਹੋ ਗਈ।

By  Dhalwinder Sandhu July 6th 2024 01:13 PM

Gurdaspur News: ਗੁਰਦਾਸਪੁਰ 'ਚ ਸਿਰਫ 500 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਦੋ ਗੁੱਟਾਂ ਵਿਚਾਲੇ ਝਗੜਾ ਹੋ ਗਿਆ। ਇਸ ਝਗੜੇ 'ਚ 19 ਸਾਲਾ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦਾ ਪਿਤਾ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਪਹਿਲਾਂ ਸਰਕਾਰੀ ਹਸਪਤਾਲ ਕਾਹਨੂੰਵਾਨ ਵਿਖੇ ਲਿਜਾਇਆ ਗਿਆ, ਜਿੱਥੋਂ ਬਾਅਦ ਉਸ ਦੀ ਹਾਲਤ ਗੰਭੀਰ ਹੋ ਗਈ ਤੇ ਉਸ ਨੂੰ ਹਾਇਰ ਸੈਂਟਰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ।

ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ

ਲੜਾਈ ਦੌਰਾਨ ਦੋਵਾਂ ਧਿਰਾਂ ਵੱਲੋਂ ਇੱਟਾਂ-ਰੋੜੇ ਚਲਾਏ ਗਏ। ਲੜਾਈ ਦੌਰਾਨ ਇੱਕ ਇੱਟ ਰਾਜਨ ਮਸੀਹ ਪੁੱਤਰ ਬਲਵਿੰਦਰ ਮਸੀਹ ਦੇ ਸਿਰ ਵਿੱਚ ਜਾ ਵੱਜੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ ਤੇ ਉਸ ਦੀ ਮੌਤ ਹੋ ਗਈ।

ਕਣਕ ਚੋਰੀ ਕਰਨ ਦਾ ਹੈ ਮਾਮਲਾ

ਦੱਸਿਆ ਜਾ ਰਿਹਾ ਹੈ ਕਿ ਦੋਸ਼ੀ ਰਾਹੁਲ ਅਤੇ ਰੋਹਿਤ ਮਸੀਹ ਨੇ ਰਾਜਨ ਦੇ ਭਰਾ ਸਾਜਨ ਨਾਲ ਮਿਲ ਕੇ ਕੁਝ ਦਿਨ ਪਹਿਲਾਂ ਆਪਣੇ ਗੁਆਂਢੀਆਂ ਤੋਂ ਕਣਕ ਚੋਰੀ ਕੀਤੀ ਸੀ। 500 ਰੁਪਏ ਦੀ ਚੋਰੀ ਹੋਈ ਕਣਕ ਨੂੰ ਲੈ ਕੇ ਦੋ ਗੁੱਟਾਂ ਵਿੱਚ ਲੜਾਈ ਹੋ ਗਈ। ਲੜਾਈ ਇੰਨੀ ਵਧ ਗਈ ਕਿ ਦੋਵਾਂ ਪਾਸਿਆਂ ਤੋਂ ਇੱਟਾਂ-ਪੱਥਰ ਸੁੱਟੇ ਜਾਣ ਲੱਗੇ। ਇਸ ਦੌਰਾਨ ਇੱਕ ਇੱਟ ਰਾਜਨ 'ਤੇ ਵੱਜੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ ਅਤੇ ਉਸ ਦੀ ਮੌਤ ਹੋ ਗਈ।

ਮੁਲਜ਼ਮ ਫਰਾਰ, ਭਾਲ ਜਾਰੀ

ਇਸ ਸਬੰਧੀ ਸੂਚਨਾ ਮਿਲਣ 'ਤੇ ਥਾਣਾ ਕਾਹਨੂੰਵਾਨ ਦੇ ਐਸਐਚਓ ਸਾਹਿਲ ਪਠਾਨੀਆ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਗੁਰਦਾਸਪੁਰ ਭੇਜ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਥਾਣਾ ਸਦਰ ਦੇ ਇੰਚਾਰਜ ਸਾਹਿਲ ਪਠਾਨੀ ਨੇ ਦੱਸਿਆ ਕਿ ਮੁਲਜ਼ਮ ਅਜੇ ਘਰੋਂ ਫਰਾਰ ਹਨ ਅਤੇ ਪੁਲਿਸ ਨੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਯਤਨ ਸ਼ੁਰੂ ਕਰ ਦਿੱਤੇ ਹਨ।

ਇਹ ਵੀ ਪੜ੍ਹੋ: Ludhiana GST Raid: GST ਘੁਟਾਲੇ ਮਾਮਲੇ ’ਚ ਛਾਪੇਮਾਰੀ, 4 ਵਪਾਰੀ ਗ੍ਰਿਫ਼ਤਾਰ

Related Post