ਅੰਮ੍ਰਿਤਸਰ: ਹਥਿਆਰਾਂ ਦੀ ਨੋਕ 'ਤੇ ਰਾਹਗੀਰਾਂ ਕੋਲੋਂ ਲੁੱਟਾਂ ਖੋਹਾਂ ਕਰਨ ਵਾਲੇ ਨੌਜਵਾਨ ਕਾਬੂ

By  Shameela Khan November 13th 2023 05:26 PM -- Updated: November 13th 2023 05:31 PM

ਅੰਮ੍ਰਿਤਸਰ: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਨੋਨੇ ਹਾਲ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਲੁੱਟਾਂ ਖੋਹਾਂ ਤੇ ਮਾੜੇ ਅੰਸਰਾਂ ਦੇ ਖਿਲਾਫ਼ ਚਲਾਈ ਗਈ ਮੁਹਿਮ ਦੇ ਤਹਿਤ ਥਾਣਾ ਮਜੀਠਾ ਰੋਡ ਦੀ ਪੁਲਿਸ ਨੂੰ ਵੱਡੀ ਕਾਮਯਾਬੀ ਹਾਸਿਲ ਹੋਈ ਹੈ। ਸੂਚਨਾ ਦੇ ਅਧਾਰ 'ਤੇ ਲੁੱਟਾਂ ਖੋਹਾਂ ਕਰਨ ਵਾਲੇ ਦੋ ਦੋਸ਼ੀ ਕਾਬੂ ਕਰ ਇਨ੍ਹਾਂ ਕੋਲੋਂ ਤੇਜ਼ ਹਥਿਆਰ, ਇੱਕ ਪਿਸਤੌਲ ਤੇ ਪੰਜ ਜ਼ਿੰਦਾ ਰੋਂਦ ਬਰਾਮਦ ਕੀਤੇ ਗਏ ਹਨ। 



ਇਸ ਮੌਕੇ ਪਹੁੰਚੇ ACP ਵਰਿੰਦਰ ਸਿੰਘ ਖੋਸਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਚੌਂਕੀ ਫੈਜ਼ਪੁਰਾ ਦੀ ਪੁਲਿਸ ਵੱਲੋਂ ਹਥਿਆਰਾਂ ਦੀ ਨੋਕ 'ਤੇ ਲੁੱਟਾ ਖੋਹਾ ਕਰਨ ਵਾਲੇ 2 ਵਿਅਕਤੀਆਂ ਨੂੰ ਕਾਬੂ ਕਰਕੇ 01 ਪਿਸਟਲ, 32 ਬੋਰ ਸਮੇਤ 5 ਜ਼ਿੰਦਾ ਰੋਂਦ ਬਰਾਮਦ ਕਰ ਸਫ਼ਲਤਾ ਹਾਸਿਲ ਕੀਤੀ ਗਈ । ਇਨ੍ਹਾਂ ਨੌਜਵਾਨਾਂ ਦੀ ਪਹਿਚਾਣ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਅਤੇ ਅਕਾਸ਼ਦੀਪ ਸਿੰਘ ਉਰਫ਼ ਜੋਲੀ ਵਜੋਂ ਹੋਈ। ਗ੍ਰਿਫ਼ਤਾਰ ਦੋਸ਼ੀਆਂ ਨੂੰ ਮਾਨਯੋਗ ਅਦਾਤਲ ਵਿੱਚ ਪੇਸ਼ ਕਰਕੇ ਰਿਮਾਂਡ ਹਾਸਿਲ ਕਰਕੇ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਲੋਕ ਨਸ਼ਾ ਕਰਨ ਦੇ ਆਦੀ ਹਨ ਤੇ ਨਸ਼ੇ ਦੀ ਪੂਰਤੀ ਦੇ ਲਈ ਇਹ ਲੁੱਟਾਂ ਖੋਹਾਂ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਹਨ।


Related Post