ਜ਼ੀਰਾ ਸ਼ਰਾਬ ਫੈਕਟਰੀ ਮਾਮਲਾ: ਹਾਈਕੋਰਟ ਦੇ ਹੁਕਮਾਂ ਮੁਤਾਬਿਕ ਕੀਤੀ ਗਈ ਕਾਰਵਾਈ: SSP ਕੰਵਰਦੀਪ ਕੌਰ

By  Pardeep Singh December 18th 2022 02:45 PM

ਫਿਰੋਜ਼ਪੁਰ: ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਵਾਉਣ ਲਈ ਧਰਨਾ ਪ੍ਰਦਰਸ਼ਨ ਚੱਲ ਰਿਹਾ ਸੀ ਜਿਸ ਨੂੰ ਲੈ ਕੇ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ 150 ਦੇ ਕਰੀਬ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।ਪੁਲਿਸ ਨੇ ਧਰਨੇ ਵੱਲ ਜਾਂਦੀ ਸੜਕ ਨੂੰ ਖਾਲੀ ਕਰਵਾ ਕੇ ਸਮਾਨ ਕਬਜ਼ੇ ਵਿੱਚ ਲਿਆ ਹੈ। ਪੁਲਿਸ ਦੀ ਕਾਰਵਾਈ ਨੂੰ ਲੈ ਕੇ ਫਿਰੋਜ਼ਪੁਰ ਐਸਐਸਪੀ ਕੰਵਰਦੀਪ ਕੌਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।

ਐਸਐਸਪੀ ਕੰਵਰਦੀਪ ਕੌਰ ਦਾ ਕਹਿਣਾ ਹੈ ਕਿ ਹਾਈਕੋਰਟ ਦੇ ਹੁਕਮਾਂ ਤਹਿਤ ਅੱਜ ਐਤਵਾਰ ਨੂੰ ਕਾਰਵਾਈ ਕੀਤੀ ਗਈ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਦਰਸ਼ਨਕਾਰੀਆਂ 'ਤੇ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਾਈਵੇਅ ਰੋਕਣ ਦੀ ਕੋਸਿਸ਼ ਕਰ ਰਹੇ ਲੋਕਾਂ ਨੂੰ ਹੀ ਹਟਾਇਆ ਗਿਆ ਹੈ ਅਤੇ ਕੁੱਝ ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹਾਈਕੋਰਟ ਦਾ ਆਦੇਸ਼ ਹੈ ਕਿ ਜ਼ੀਰਾ ਸ਼ਰਾਬ ਫ਼ੈਕਟਰੀ ਤੋਂ ਕਰੀਬ 300 ਮੀਟਰ ਦੂਰ ਧਰਨਾ ਲੱਗੇ ਅਤੇ ਫ਼ੈਕਟਰੀ ਨੂੰ ਜਾਂਦਾ ਰਸਤਾ ਖੁੱਲ੍ਹਵਾਇਆ ਜਾਵੇ। ਐਸਐਸਪੀ ਨੇ ਕਿਹਾ ਕਿ ਸਿਰਫ਼ ਫ਼ੈਕਟਰੀ ਨੂੰ ਜਾਂਦਾ ਰਸਤਾ ਹੀ ਖੁੱਲ੍ਹਵਾਇਆ ਗਿਆ ਹੈ ਜਦੋਂਕਿ ਦੂਜਾ ਧਰਨਾ ਜਾਰੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਾਡੇ ਵੱਲੋਂ ਵੀਡੀਓ ਗ੍ਰਾਫ਼ੀ ਕੀਤੀ ਜਾ ਰਹੀ ਹੈ ਅਤੇ ਮਾਹੌਲ ਤੇ ਪੂਰੀ ਤਰ੍ਹਾਂ ਨਾਲ ਕਾਬੂ ਪਾ ਲਿਆ ਗਿਆ ਹੈ। 



Related Post