ਸੂਬੇ 'ਚ ਪਹਿਲੇ ਦਿਨ 12 ਉਮੀਦਵਾਰਾਂ ਨੇ ਦਾਖ਼ਲ ਕੀਤੀਆਂ ਨਾਮਜ਼ਦਗੀਆਂ

By  Pardeep Singh January 25th 2022 07:53 PM -- Updated: January 25th 2022 08:08 PM

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਅੱਜ ਭਾਵ 25 ਜਨਵਰੀ ਤੋਂ ਨਾਮਜ਼ਦਗੀਆਂ ਭਰਨ ਦਾ ਪਹਿਲਾ ਦਿਨ ਸੀ ਪਰ ਪੰਜਾਬ ਭਰ ਵਿੱਚ 12 ਉਮੀਦਵਾਰਾਂ ਨੇ ਨਾਮਜ਼ਦਗੀਆਂ ਭਰੀਆਂ ਹਨ। ਇਸ ਬਾਰੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨਕੋਰ ਸਾਫਟਵੇਅਰ ਉੱਤੇ ਉਪਲਬਧ ਅੰਕੜਿਆਂ ਅਨੁਸਾਰ ਪਹਿਲੇ ਦਿਨ ਸ਼ਾਮ 6 ਵਜੇ ਤੱਕ ਸੂਬੇ ਵਿੱਚ ਸਿਰਫ਼ 12 ਨਾਮਜ਼ਦਗੀਆਂ ਦਾਖ਼ਲ ਕੀਤੀਆਂ ਗਈਆਂ। ਇਹ ਵੀ ਪੜ੍ਹੋ:ਪੰਜਾਬ ਚੋਣਾਂ 'ਚ ਕਾਲੇ ਧਨ ਦੀ ਵਰਤੋਂ ਨੂੰ ਲੈ ਕੇ ਆਮਦਨ ਕਰ ਵਿਭਾਗ ਅਲਰਟ -PTC News

Related Post