Weather Updates: ਉੱਤਰੀ ਭਾਰਤ 'ਚ ਫਿਲਹਾਲ ਨਹੀਂ ਮਿਲੇਗੀ ਗਰਮੀ ਤੋਂ ਰਾਹਤ, ਇਨ੍ਹਾਂ ਸੂਬਿਆਂ 'ਚ ਮੀਂਹ

By  Riya Bawa April 3rd 2022 09:24 AM

Weather Updates: ਦੇਸ਼ ਦੇ ਕਈ ਹਿੱਸਿਆਂ 'ਚ ਮਾਰਚ ਮਹੀਨੇ 'ਚ ਲੋਕ ਗਰਮੀ ਨਾਲ ਜੂਝ ਰਹੇ ਸਨ। 121 ਸਾਲਾਂ ਬਾਅਦ ਸਭ ਤੋਂ ਗਰਮ ਮਾਰਚ ਦੇਖਣ ਨੂੰ ਮਿਲਿਆ। ਹੁਣ ਅਪ੍ਰੈਲ ਮਹੀਨੇ ਵਿੱਚ ਵੀ ਲੋਕਾਂ ਨੂੰ ਗਰਮੀ ਤੋਂ ਰਾਹਤ ਨਹੀਂ ਮਿਲ ਰਹੀ ਹੈ। ਮੌਸਮ ਵਿਭਾਗ (IMD) ਦੇ ਅਨੁਸਾਰ, ਉੱਤਰੀ ਭਾਰਤ ਵਿੱਚ ਗਰਮੀ ਦੀ ਲਹਿਰ ਜਾਰੀ ਰਹੇਗੀ। ਜਦਕਿ ਇਸ ਦੌਰਾਨ ਕਈ ਇਲਾਕਿਆਂ 'ਚ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਵੱਧ ਜਾਣ ਦੀ ਸੰਭਾਵਨਾ ਹੈ। ਦੇਸ਼ ਦੇ ਉੱਤਰੀ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਗਈ ਹੈ। ਦੇਸ਼ ਦੇ ਕਈ ਹਿੱਸਿਆਂ 'ਚ ਗਰਮੀ ਨੇ ਮਚਾਇਆ ਕਹਿਰ, IMD ਨੇ ਅਲਰਟ ਕੀਤਾ ਜਾਰੀ ਇਹ ਵੀ ਪੜ੍ਹੋ: Petrol Price Hike: ਅੱਜ ਫਿਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਵਾਧਾ, ਜਾਣੋ ਆਪਣੇ ਸ਼ਹਿਰ 'ਚ RATE ਦਿੱਲੀ, ਹਰਿਆਣਾ, ਪੰਜਾਬ, ਜੰਮੂ ਅਤੇ ਹਿਮਾਚਲ ਪ੍ਰਦੇਸ਼ ਸਮੇਤ ਉੱਤਰੀ ਭਾਰਤ ਦੇ ਕਈ ਇਲਾਕਿਆਂ ਵਿੱਚ ਗਰਮੀ ਦੀ ਸੰਭਾਵਨਾ ਹੈ। ਵਿਦਰਭ ਅਤੇ ਗੁਜਰਾਤ ਵਿੱਚ ਵੀ ਲੋਕ ਗਰਮੀ ਤੋਂ ਪ੍ਰੇਸ਼ਾਨ ਹੋਣਗੇ। ਮੱਧ ਪ੍ਰਦੇਸ਼, ਰਾਜਸਥਾਨ ਦੇ ਕੁਝ ਹਿੱਸਿਆਂ, ਹਿਮਾਚਲ ਪ੍ਰਦੇਸ਼, ਦੱਖਣ-ਪੱਛਮੀ ਉੱਤਰ ਪ੍ਰਦੇਸ਼, ਗੁਜਰਾਤ, ਛੱਤੀਸਗੜ੍ਹ, ਝਾਰਖੰਡ ਅਤੇ ਤੇਲੰਗਾਨਾ ਦੇ ਕੁਝ ਹਿੱਸਿਆਂ ਵਿੱਚ ਹੀਟ ਵੇਵ ਦੇ ਹਾਲਾਤ ਬਣੇ ਰਹਿਣਗੇ। ਦੇਸ਼ ਦੇ ਕਈ ਹਿੱਸਿਆਂ 'ਚ ਗਰਮੀ ਨੇ ਮਚਾਇਆ ਕਹਿਰ, IMD ਨੇ ਅਲਰਟ ਕੀਤਾ ਜਾਰੀ ਅਗਲੇ 24 ਘੰਟਿਆਂ ਦੌਰਾਨ ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼, ਉਪ-ਹਿਮਾਲਿਆ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਨਾਲ ਹੀ ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ ਅਤੇ ਕੇਰਲ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਆਈਐਮਡੀ ਮੁਤਾਬਕ ਅਰੁਣਾਚਲ ਅਤੇ ਮੇਘਾਲਿਆ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਹਿਮਾਚਲ 'ਚ ਵੀ ਗਰਮੀ ਦਾ ਵਧਿਆ ਪਾਰਾ, ਟੁੱਟੇ ਰਿਕਾਰਡ 6 ਅਪ੍ਰੈਲ ਨੂੰ ਦੱਖਣੀ ਅੰਡੇਮਾਨ ਸਾਗਰ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਇੱਕ ਅੱਪਰ ਏਅਰ ਚੱਕਰਵਾਤੀ ਸਰਕੂਲੇਸ਼ਨ ਬਣਨ ਦੀ ਬਹੁਤ ਸੰਭਾਵਨਾ ਹੈ। ਇਸ ਲਈ, ਇਸ ਦੇ ਪ੍ਰਭਾਵ ਹੇਠ, ਅਗਲੇ 24 ਘੰਟਿਆਂ ਦੌਰਾਨ ਦੱਖਣ-ਪੂਰਬੀ ਬੰਗਾਲ ਦੀ ਖਾੜੀ ਵਿੱਚ ਇੱਕ ਘੱਟ ਦਬਾਅ ਵਾਲਾ ਖੇਤਰ ਬਣਨ ਦੀ ਸੰਭਾਵਨਾ ਹੈ। ਜਿਸ ਕਾਰਨ ਅਗਲੇ ਕੁਝ ਦਿਨਾਂ 'ਚ ਇਨ੍ਹਾਂ ਇਲਾਕਿਆਂ 'ਚ ਮੌਸਮ ਦਾ ਮਿਜਾਜ਼ ਬਦਲ ਸਕਦਾ ਹੈ। -PTC News

Related Post