ਸਾਬਕਾ ਮੰਤਰੀਆਂ ਤੇ ਵਿਧਾਇਕਾਂ ਦੀਆਂ ਕੋਠੀਆਂ ਅਤੇ ਫਲੈਟਸ ਖਾਲੀ ਕਰਨ ਦਾ ਅੱਜ ਆਖਰੀ ਦਿਨ, 26 ਮਾਰਚ ਤੱਕ ਦਾ ਸੀ ਨੋਟਿਸ
Pardeep Singh
March 26th 2022 10:14 AM
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੱਤਾ ਸੰਭਾਲ ਦੇ ਹੀ ਪੰਜਾਬ ਵਿੱਚ ਕਈ ਵੱਡੇ ਬਦਲਾਅ ਕੀਤੇ ਹਨ। ਪੰਜਾਬ ਸਰਕਾਰ ਨੇ ਸਾਬਕਾਂ ਮੰਤਰੀਆਂ ਅਤੇ ਵਿਧਾਇਕਾਂ ਨੂੰ ਸਰਕਾਰੀ ਕੋਠੀਆ ਅਤੇ ਫਲੈਟ ਖਾਲੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ ਅਤੇ ਅੱਜ ਫਲੈਟ ਅਤੇ ਕੋਠੀਆਂ ਖਾਲੀ ਕਰਨ ਦਾ ਆਖਰੀ ਦਿਨ ਹੈ। ਪੰਜਾਬ ਸਰਕਾਰ ਵੱਲੋਂ ਮਕਾਨ ਖਾਲੀ ਕਰਨ ਦਾ 26 ਮਾਰਚ ਤੱਕ ਦਾ ਨੋਟਿਸ ਦਿੱਤਾ ਗਿਆ ਸੀ ਅਤੇ ਨਾਲ ਹੀ ਪੰਜਾਬ ਸਰਕਾਰ ਦਾ ਕਹਿਣਾ ਸੀ ਕਿ ਇਸ ਤੋਂ ਬਾਅਦ ਕਾਰਵਾਈ ਕੀਤੀ ਜਾਵੇਗੀ। [caption id="attachment_536037" align="aligncenter"] [/caption] ਮਿਲੀ ਜਾਣਕਾਰੀ ਅਨੁਸਾਰ ਜਿਆਦਾਤਰ ਵਿਧਾਇਕਾਂ ਅਤੇ ਮੰਤਰੀਆਂ ਨੇ ਆਪਣੀਆਂ ਕੋਠੀਆ ਅਤੇ ਫਲੈਟਸ ਖਾਲੀ ਕਰ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ 26 ਮਾਰਚ ਤੱਕ ਦਾ ਨੋਟਿਸ ਜਾਰੀ ਕੀਤਾ ਗਿਆ ਸੀ। ਇਹ ਵੀ ਪੜ੍ਹੋ:ਸੀਐੱਮ ਭਗਵੰਤ ਮਾਨ ਅੱਜ ਜਾਣਗੇ ਮਾਨਸਾ, ਕਿਸਾਨਾਂ ਨੂੰ ਦੇਣਗੇ 1 ਅਰਬ ਦਾ ਮੁਆਵਜ਼ਾ -PTC News