ਮੁਫਤ ਬਿਜਲੀ ਦੇ ਜਾਰੀ ਕੀਤੇ ਨੋਟੀਫਿਕੇਸ਼ਨ ਨੇ ਸਾਬਤ ਕੀਤਾ ਕਿ ਮਾਨ ਸਰਕਾਰ ਨੇ ਪੰਜਾਬੀਆਂ ਨਾਲ ਕੀਤਾ ਇਕ ਹੋਰ ਧੋਖਾ: ਅਕਾਲੀ ਦਲ

By  Jasmeet Singh July 23rd 2022 08:12 PM

ਚੰਡੀਗੜ੍ਹ, 23 ਜੁਲਾਈ: ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਅੱਜ ਕਿਹਾ ਕਿ ਪੀਐਸਪੀਸੀ (PSPCL) ਐਲ ਵੱਲੋਂ ਬਿਜਲੀ ਖਪਤਕਾਰਾਂ ਨੁੰ 300-600 ਯੁਨਿਟ ਮੁਫਤ ਬਿਜਲੀ ਦੇਣ ਲਈ ਜਾਰੀ ਕੀਤੇ ਨੋਟੀਫਿਕੇਸ਼ਨ ਨੇ ਸਾਬਤ ਕਰ ਦਿੱਤਾ ਹੈ ਕਿ ਭਗਵੰਤ ਮਾਨ ਸਰਕਾਰ (Bhagwant Mann Government) ਨੇ ਪੰਜਾਬੀਆਂ ਨਾਲ ਇਕ ਹੋਰ ਧੋਖਾ ਕੀਤਾ ਹੈ ਤੇ ਪਾਰਟੀ ਨੇ ਕਿਹਾ ਕਿ ਨੋਟੀਫਿਕੇਸ਼ਨ ਵਿਚਲੀਆਂ ਸ਼ਰਤਾਂ ਨੇ ਸਪਸ਼ਟ ਕਰ ਦਿੱਤਾ ਹੈ ਕਿ 80 ਫੀਸਦੀ ਤੋਂ ਜ਼ਿਆਦਾ ਘਰੇਲੂ ਬਿਜਲੀ ਖਪਤਕਾਰ ਆਪ ਸਰਕਾਰ ਦੀ ਇਸ ਸਕੀਮ ਦੇ ਲਾਭ ਤੋਂ ਵਾਂਝੇ ਰਹਿ ਜਾਣਗੇ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ (Dr. Daljeet Sngh Cheema) ਨੇ ਕਿਹਾ ਕਿ ਇਹ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਹਾਲੇ ਉਸ ਦਿਨ ਹੀ ਐਲਾਨ ਕੀਤਾ ਸੀ ਕਿ ਸਕੀਮ ਦਾ ਲਾਭ 51 ਲੱਖ ਘਰੇਲੂ ਖਪਤਕਾਰਾਂ ਨੁੰ ਮਿਲੇਗਾ ਪਰ ਪੀਐਸਪੀਸੀ (PSPCL) ਐਲ ਵੱਲੋਂ ਅੱਜ ਜਾਰੀ ਕੀਤੇ ਨੋਟੀਫਿਕੇਸ਼ਨ ਨੇ ਸਾਬਤ ਕੀਤਾ ਹੈ ਕਿ ਮੁੱਖ ਮੰਤਰੀ ਦੇ ਸਾਰੇ ਦਾਅਵੇ ਖੋਖਲੇ ਤੇ ਜ਼ਮੀਨੀ ਹਕੀਕਤ ਤੋਂ ਸੱਖਣੇ ਹਨ। ਅਕਾਲੀ ਆਗੂ ਨੇ ਕਿਹਾ ਕਿ ਭਾਵੇਂ ਸਮਾਜ ਦੇ ਇਕ ਛੋਟੇ ਤੇ ਅੰਸ਼ਕ ਵਰਗ ਨੁੰ ਇਸ ਸਕੀਮ ਦਾ ਲਾਭ ਮਿਲ ਸਕਦਾ ਹੈ ਪਰ ਅਸਲੀਅਤ ਇਹ ਹੈ ਕਿ ਵੱਡੀ ਗਿਣਤੀ ਵਿਚ ਲੋਕ ਜਿਹਨਾਂ ਦੇ ਘਰ ਵਿਚ ਕੋਈ ਸਰਕਾਰੀ ਮੁਲਾਜ਼ਮ, ਪੈਨਸ਼ਨਰ, ਡਾਕਟਰ, ਇੰਜੀਨੀਅਰ, ਚਾਰਟਡ ਅਕਾਉਂਟੈਂਟ ਜਾਂ ਕੋਈ ਹੋਰ ਪ੍ਰੋਫੈਸ਼ਨਲ ਵਿਅਕਤੀ ਹੈ, ਉਸ ਸਕੀਮ ਦਾ ਲਾਭ ਨਹੀਂ ਲੈ ਸਕੇਗਾ। ਉਹਨਾਂ ਕਿਹਾ ਕਿ ਸਕੀਮ ਵਿਚ ਇਕ ਹੋਰ ਵੀ ਚਲਾਕੀ ਵਰਤੀ ਗਈ ਹੈ ਕਿ ਖਪਤਕਾਰ ਸਿਰਫ ਹਰ ਮਹੀਨੇ 300 ਯੂਨਿਟ ਬਿਜਲੀ ਖਪਤ ਕਰ ਸਕੇਗਾ, ਜੇਕਰ ਇਕ ਮਹੀਨੇ ਦੀ ਖਪਤ 300 ਤੋਂ ਵਧੀ ਤਾਂ ਬਿÇਲੰਗ ਵੱਖਰੇ ਤਰੀਕੇ ਹੋਵੇਗੀ ਤੇ ਦੋ ਮਹੀਨਿਆਂ ਵਿਚ 600 ਯੁਨਿਟ ਦੀ ਸ਼ਰਤ ਵੱਖਰੀ ਜਿਸ ਮੁਤਾਬਕ ਹਰ ਮਹੀਨੇ ਦੀ ਖਪਤ 300 ਤੋਂ ਜ਼ਿਆਦਾ ਨਹੀਂ ਹੋਣੀ ਚਾਹੀਦੀ। ਅਕਾਲੀ ਆਗੂ ਨੇ ਕਿਹਾ ਕਿ ਇਹ ਭਗਵੰਤ ਮਾਨ ਸਰਕਾਰ (Bhagwant Mann Government) ਵੱਲੋਂ ਪੰਜਾਬੀਆਂ ਨਾਲ ਵੱਡਾ ਧੋਖਾ ਹੈ ਤੇ ਨਾ ਸਿਰਫ ਮੁੱਖ ਮੰਤਰੀ ਭਗਵੰਤ ਮਾਨ ਬਲਕਿ ਆਪ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਜਿਹਨਾਂ ਨੇ ਇਸ ਸਕੀਮ ਦਾ ਵਾਅਦਾ ਕੀਤਾ ਸੀ, ਨੂੰ ਵੀ ਪੰਜਾਬੀਆਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ ਤੇ ਸਕੀਮ ਦਾ ਲਾਭ ਲੈਣ ਲਈ ਸ਼ਰਤਾਂ ਖਤਮ ਕੀਤੀਆਂ ਜਾਣੀਆਂ ਚਾਹੀਦੀਆਂ ਹਨ। -PTC News

Related Post