ਹੁਣ ਪੁਲਿਸ ਮੁਲਾਜ਼ਮਾਂ ਦੇ ਜਨਮ ਦਿਨ 'ਤੇ ਮੁੱਖ ਮੰਤਰੀ ਦੇਣ ਮੁਬਾਰਕਾਂ

By  Ravinder Singh April 1st 2022 05:19 PM

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਉਤੇ ਪੰਜਾਬ ਪੁਲਿਸ ਨੇ ਪੁਲਿਸ ਮੁਲਾਜ਼ਮਾਂ ਦੇ ਜਨਮ ਦਿਨ ਨੂੰ ਖੁਸ਼ਨੁਮਾ ਅਤੇ ਯਾਦਗਾਰੀ ਬਣਾਉਣ ਲਈ ਨਿਵੇਕਲੀ ਪਹਿਲ ਕੀਤੀ ਹੈ। ਹੁਣ ਪੁਲਿਸ ਮੁਲਾਜ਼ਮਾਂ ਦੇ ਜਨਮ ਦਿਨ 'ਤੇ ਮੁੱਖ ਮੰਤਰੀ ਦੇਣ ਮੁਬਾਰਕਾਂਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਨੂੰ ਇਸ ਵਿਸ਼ੇਸ਼ ਦਿਨ ਉਤੇ ਵਧਾਈ ਸੰਦੇਸ਼ ਦੇ ਨਾਲ ਵਧਾਈ ਦਾ ਇੱਕ ਕਾਰਡ ਭੇਜਣਾ ਲਾਜ਼ਮੀ ਕੀਤਾ ਗਿਆ ਹੈ ਤਾਂ ਜੋ ਉਨ੍ਹਾਂ ਵਿੱਚ ਆਪਸੀ ਸਾਂਝ ਦੀ ਭਾਵਨਾ ਸਹੀ ਮਾਅਨਿਆਂ ਵਿੱਚ ਪੈਦਾ ਕੀਤੀ ਜਾ ਸਕੇ। ਹੁਣ ਪੁਲਿਸ ਮੁਲਾਜ਼ਮਾਂ ਦੇ ਜਨਮ ਦਿਨ 'ਤੇ ਮੁੱਖ ਮੰਤਰੀ ਦੇਣ ਮੁਬਾਰਕਾਂਇਹ ਜਾਣਕਾਰੀ ਸਾਂਝੀ ਕਰਦਿਆਂ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ ਵੀ.ਕੇ. ਭਾਵੜਾ ਨੇ ਦੱਸਿਆ ਕਿ ਮੁੱਖ ਮੰਤਰੀ ਤੇ ਉਨ੍ਹਾਂ ਵੱਲੋਂ ਸਾਂਝੇ ਤੌਰ ਉਤੇ ਹਸਤਾਖਰ ਕੀਤੇ ਇੱਕ ਗ੍ਰੀਟਿੰਗ ਕਾਰਡ ਉਤੇ ਲਿਖਿਆ ਹੈ, “ਅੱਜ ਤੁਹਾਡੇ ਜਨਮ ਦਿਨ ਉਤੇ ਅਸੀਂ ਤੁਹਾਨੂੰ ਦਿਲ ਦੀਆਂ ਗਹਿਰਾਈਆਂ ਤੋਂ ਵਧਾਈ ਦਿੰਦੇ ਹਾਂ ਅਤੇ ਪ੍ਰਾਰਥਨਾ ਕਰਦੇ ਹਾਂ ਕਿ ਆਉਣ ਵਾਲਾ ਸਾਲ ਤੁਹਾਡੇ ਅਤੇ ਤੁਹਾਡੇ ਪਰਿਵਾਰ ਲਈ ਚੰਗੀ ਸਿਹਤ ਅਤੇ ਖ਼ੁਸ਼ੀਆਂ ਲੈ ਕੇ ਆਵੇ। ਅਸੀਂ ਇਹ ਵੀ ਉਮੀਦ ਕਰਦੇ ਹਾਂ ਕਿ ਤੁਸੀਂ ਪੂਰੀ ਲਗਨ, ਮਿਹਨਤ ਤੇ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਆਪਣਾ ਫਰਜ਼ ਨਿਭਾਓਗੇ।" ਹੁਣ ਪੁਲਿਸ ਮੁਲਾਜ਼ਮਾਂ ਦੇ ਜਨਮ ਦਿਨ 'ਤੇ ਮੁੱਖ ਮੰਤਰੀ ਦੇਣ ਮੁਬਾਰਕਾਂਸੂਬੇ ਦੇ ਪੁਲਿਸ ਮੁਲਾਜ਼ਮਾਂ ਦੀ ਮਿਹਨਤ ਅਤੇ ਸਖ਼ਤ ਡਿਊਟੀ ਨੂੰ ਸਮਝਦਿਆਂ ਭਗਵੰਤ ਮਾਨ ਨੇ ਡੀਜੀਪੀ ਨੂੰ ਸਾਰੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਧਾਈ ਦੇਣ ਦੇ ਨਿਰਦੇਸ਼ ਦਿੱਤੇ ਸਨ। ਭਾਵੜਾ ਨੇ ਉਮੀਦ ਜਤਾਈ ਕਿ ਇਹ ਨਵੀਂ ਪਹਿਲਕਦਮੀ ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਨਿਭਾਈਆਂ ਗਈਆਂ ਨਿਰਸਵਾਰਥ ਸੇਵਾਵਾਂ ਨੂੰ ਮਾਨਤਾ ਦੇਣ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਾਣ ਸਨਮਾਨ ਦੀ ਭਾਵਨਾ ਦੇਵੇਗੀ ਅਤੇ ਉਨ੍ਹਾਂ ਦੇ ਮਨੋਬਲ ਨੂੰ ਵਧਾਏਗੀ। ਜ਼ਿਕਰਯੋਗ ਹੈ ਕਿ ਇਹ ਵਧਾਈ ਕਾਰਡ ਸੂਬੇ ਦੀ 80,000 ਤੋਂ ਵੱਧ ਪੁਲਿਸ ਫੋਰਸ ਦੇ ਹਰੇਕ ਜਵਾਨ ਨੂੰ ਭੇਜੇ ਜਾਣਗੇ। ਇਹ ਵੀ ਪੜ੍ਹੋ : ਮੁੜ ਭਖਿਆ ਚੰਡੀਗੜ੍ਹ ਦਾ ਵਿਵਾਦ, CM ਮਨੋਹਰ ਲਾਲ ਖੱਟਰ ਦਾ ਵੱਡਾ ਬਿਆਨ ਆਇਆ ਸਾਹਮਣੇ

Related Post