ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਭਗਵੰਤ ਮਾਨ ਹੋਏ ਗੁਰਦੁਆਰਾ ਸਾਹਿਬ ਨਤਮਸਤਕ , ਕਿਹਾ- ਆਪਸੀ ਭਾਈਚਾਰਾ ਬਣਾਈ ਰੱਖੋ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜ਼ੀਰਕਪੁਰ ਦੇ ਨਾਭਾ ਸਾਹਿਬ ਗੁਰਦੁਆਰਾ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਤਮਸਤਕ ਹੋਏ ਹਨ। ਇਸ ਮੌਕੇ ਉਨ੍ਹਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਿੱਖ ਸੰਗਤਾਂ ਨੂੰ ਵਧਾਈਆ ਦਿੱਤੀਆਂ।
ਇਸ ਮੌਕੇ ਭਗਵੰਤ ਮਾਨ ਦਾ ਕਹਿਣਾ ਹੈ ਕਿ ਪੰਜਾਬ ਦੇ ਲੋਕ ਆਪਸੀ ਭਾਈਚਾਰਾ ਬਣਾ ਕੇ ਰੱਖੋ ਅਤੇ ਗੁਰੂ ਜੀ ਦੇ ਉਪਦੇਸ਼ਾਂ ਉਤੇ ਪਹਿਰਾ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਟਵੀਟ ਕਰਕੇ ਵੀ ਸਮੂਹ ਸਿੱਖ ਸੰਗਤਾਂ ਨੂੰ ਵਧਾਈਆ ਦਿੱਤੀਆ ਸਨ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਉੱਤੇ ਦੇਸ਼ ਵਾਸੀਆ ਨੂੰ ਵਧਾਈਆਂ ਦਿੱਤੀਆਂ ਹਨ ਅਤੇ ਗੁਰੂ ਸਾਹਿਬ ਦੇ ਸਾਂਝੀਵਾਲਤਾ ਦੇ ਰਾਸਤੇ ਉੱਤੇ ਚੱਲਣ ਲਈ ਪ੍ਰੇਰਿਤ ਕੀਤਾ ਹੈ।