ਹਿਮਾਚਲ ਪ੍ਰਦੇਸ਼ 'ਚ ਖਾਲਿਸਤਾਨ ਦੇ ਝੰਡੇ ਲਹਿਰਾਉਣ ਵਾਲਿਆਂ 'ਚੋਂ ਇਕ ਪੁਲਿਸ ਅੜਿੱਕੇ
ਚੰਡੀਗੜ੍ਹ: ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਬਾਹਰ ਖਾਲਿਸਤਾਨ ਦੇ ਝੰਡੇ ਲਗਾਏ ਗਏ ਸਨ। ਜਿਸ ਤੋਂ ਬਾਅਦ ਇਹ ਵਿਵਾਦ ਕਾਫੀ ਭੱਖਦਾ ਗਿਆ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਜਾਣਕਾਰੀ ਦਿੱਤੀ ਹੈ ਕਿ ਖਾਲਿਸਤਾਨ ਦੇ ਝੰਡੇ ਲਗਾਉਣ ਵਾਲਿਆ ਵਿਚੋਂ ਇਕ ਵਿਅਕਤੀ ਨੂੰ ਕੁਝ ਘੰਟੇ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਗਿਆ ਹੈ।ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਦਾ ਕਹਿਣਾ ਹੈ ਕਿ ਗੁਰਪਤਵੰਤ ਸਿੰਘ ਪੰਨੂ ਨੂੰ ਗੰਭੀਰਤਾ ਨਾਲ ਨਹੀਂ ਲੈਂਦਾ। ਉਨ੍ਹਾਂ ਨੇ ਕਿਹਾ ਹੈ ਕਿ ਹਿਮਾਚਲ ਸਰਕਾਰ ਇਸ ਵਿਸ਼ੇ ਉੱਤੇ ਪੂਰੀ ਸਖਤ ਹੈ।ਮਿਲੀ ਜਾਣਕਾਰੀ ਮੁਤਾਬਿਕ ਅੱਜ ਸਵੇਰੇ 8.30 ਵਜੇ ਹਿਮਾਚਲ ਪ੍ਰਦੇਸ਼ ਪੁਲਿਸ ਨੇ ਵਿਮੁਕਤ ਰੰਜਨ IPS, ਇੰਚਾਰਜ SIT ਦੀ ਨਿਗਰਾਨੀ ਹੇਠ ਮੋਰਿੰਡਾ ਵਿਖੇ ਛਾਪਾ ਮਾਰਿਆ ਅਤੇ ਹਰਬੀਰ ਸਿੰਘ ਉਰਫ ਰਾਜੂ ਉਮਰ ਲਗਭਗ 30 ਸਾਲ ਪੁੱਤਰ ਸਵਰਗੀ ਰਾਜਿੰਦਰ ਸਿੰਘ ਵਾਸੀ ਵਾਰਡ ਨੰ. 1 ਸ਼ੂਗਰ ਮਿੱਲ ਰੋਡ ਮੋਰਿੰਡਾ ਤੋਂ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿੱਚ ਹਿਮਾਚਲ ਪ੍ਰਦੇਸ਼ ਦੀ ਉਪਰੋਕਤ ਪੁਲਿਸ ਪਾਰਟੀ ਨੇ ਵੀ ਪਿੰਡ ਰੁੜਕੀ ਹੀਰਾ ਥਾਣਾ ਸ੍ਰੀ ਚਮਕੌਰ ਸਾਹਿਬ ਜਿਲ੍ਹਾ ਰੋਪੜ ਵਿਖੇ ਸਵੇਰੇ 8.45 ਵਜੇ ਪਰਮਜੀਤ ਸਿੰਘ ਪੁੱਤਰ ਮੇਹਰ ਸਿੰਘ ਦੇ ਘਰ ਪਿੰਡ ਰੁੜਕੀ ਹੀਰਾਂ ਥਾਣਾ ਸ੍ਰੀ ਚਮਕੌਰ ਸਾਹਿਬ ਜਿਲ੍ਹਾ ਰੋਪੜ ਵਿਖੇ ਛਾਪੇਮਾਰੀ ਕੀਤੀ ਪਰ ਪਰਮਜੀਤ ਸਿੰਘ ਨੂੰ ਗ੍ਰਿਫਤਾਰ ਕਰਨ ਵਿੱਚ ਅਸਫਲ ਰਹੀ ਉਹ ਆਪਣੇ ਘਰੋਂ ਭੱਜ ਗਿਆ। ਤੁਹਾਨੂੰ ਦੱਸ ਦੇਈਏ ਕਿ ਐਤਵਾਰ ਸਵੇਰੇ ਧਰਮਸ਼ਾਲਾ ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਮੁੱਖ ਗੇਟ ਅਤੇ ਚਾਰਦੀਵਾਰੀ 'ਤੇ 'ਖਾਲਿਸਤਾਨ' ਝੰਡੇ ਬੰਨ੍ਹੇ ਮਿਲੇ ਸਨ। ਜਿਸ ਤੋਂ ਬਾਅਦ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਇਸ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਇਸ ਮਾਮਲੇ ਦੀ ਤੁਰੰਤ ਜਾਂਚ ਕਰਵਾਈ ਜਾਵੇਗੀ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਵੀ ਪੜ੍ਹੋ: ਆਪ ਆਗੂ ਦੀ ਧੱਕੇਸ਼ਾਹੀ 'ਤੇ ਭੜਕੇ ਪਿੰਡ ਵਾਸੀ; ਲਾਭਪਾਤਰੀਆਂ ਨੂੰ ਜ਼ਬਰਦਸਤੀ ਨਿਰਧਾਰਤ ਤੋਂ ਘੱਟ ਕਣਕ ਵੰਡਣ ਦਾ ਮਾਮਲਾ ਐਸਪੀ ਨੇ ਕਿਹਾ "ਇਹ ਅੱਜ ਦੇਰ ਰਾਤ ਜਾਂ ਤੜਕੇ ਵਾਪਰਿਆ ਹੋ ਸਕਦਾ ਹੈ। ਅਸੀਂ ਵਿਧਾਨ ਸਭਾ ਦੇ ਗੇਟ ਤੋਂ ਖਾਲਿਸਤਾਨ ਦੇ ਝੰਡੇ ਹਟਾ ਦਿੱਤੇ ਹਨ। ਇਹ ਪੰਜਾਬ ਦੇ ਕੁਝ ਸੈਲਾਨੀਆਂ ਦੀ ਕਾਰਵਾਈ ਹੋ ਸਕਦੀ ਹੈ।" ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਅੱਜ ਇਸ ਸਬੰਧੀ ਮਾਮਲਾ ਦਰਜ ਕਰੇਗੀ। ਇਹ ਵੀ ਪੜ੍ਹੋ:'ਆਪ' ਨੇ ਕੁਲਵੰਤ ਸਿੰਘ ਨੂੰ ਚੰਡੀਗੜ੍ਹ ਦਾ ਕੋ-ਇੰਚਾਰਜ ਕੀਤਾ ਨਿਯੁਕਤ -PTC News