ਰੰਜ਼ਿਸ਼ 'ਚ ਨੌਜਵਾਨਾਂ ਦੀ ਕੀਤੀ ਫਾਇਰਿੰਗ, ਇਕ ਜ਼ਖ਼ਮੀ

By  Ravinder Singh June 11th 2022 08:25 PM -- Updated: June 11th 2022 08:26 PM

ਹੁਸ਼ਿਆਰਪੁਰ : ਹੁਸ਼ਿਆਰਪੁਰ-ਦਸੂਹਾ ਮਾਰਗ ਉਤੇ ਸਥਿਤ ਕਸਬਾ ਗੜ੍ਹਦੀਵਾਲਾ ਵਿਖੇ ਬੀਤੀ ਰਾਤ ਨੌਜਵਾਨਾਂ ਵੱਲੋਂ ਰੰਜਿਸ਼ ਨੂੰ ਲੈ ਕੇ ਪੈਟਰੋਲ ਪੰਪ ਤੋਂ ਤੇਲ ਪੁਆ ਕੇ ਘਰ ਵਾਪਸ ਆ ਰਹੇ ਮੋਟਰਸਾਈਕਲ ਸਵਾਰ 2 ਨੌਜਵਾਨਾਂ ਉਤੇ ਫਾਇਰਿੰਗ ਕਰ ਦਿੱਤੀ। ਇਸ ਫਾਇਰਿੰਗ ਵਿੱਚ ਇਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਤੁਰੰਤ ਸਿਵਲ ਹਸਪਤਾਲ ਭੂੰਗਾ ਵਿਖੇ ਲਿਆਂਦਾ ਗਿਆ ਜਿੱਥੋਂ ਉਸ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਹੋਇਆਂ ਸਿਵਲ ਹਸਪਤਾਲ ਹੁਸ਼ਿਆਰਪੁਰ ਲਈ ਰੈਫਰ ਕਰ ਦਿੱਤਾ ਗਿਆ। ਨਿੱਜੀ ਰੰਜ਼ਿਸ਼ 'ਚ ਨੌਜਵਾਨਾਂ ਦੀ ਕੀਤੀ ਫਾਇਰਿੰਗ, ਇਕ ਜ਼ਖ਼ਮੀਜ਼ਖਮੀ ਨੌਜਵਾਨ ਦੀ ਪਛਾਣ ਅਭਿਸ਼ੇਕ ਪੁੱਤਰ ਗੁਲਸ਼ਨ ਕੁਮਾਰ ਵਾਸੀ ਗੜ੍ਹਦੀਵਾਲਾ ਵਜੋਂ ਹੋਈ ਹੈ। ਸਿਵਲ ਹਸਪਤਾਲ ਵਿਖੇ ਜ਼ਖਮੀ ਨੌਜਵਾਨ ਦੇ ਸਾਥੀ ਕੁਸ਼ਾਲ ਕੁਮਾਰ ਨੇ ਦੱਸਿਆ ਕਿ ਉਹ ਬੀਤੀ ਰਾਤ ਪੈਟਰੋਲ ਪੰਪ ਤੋਂ ਤੇਲ ਪੁਆ ਕੇ ਵਾਪਿਸ ਘਰ ਜਾ ਰਹੇ ਸੀ ਤਾਂ ਇਸ ਦੌਰਾਨ ਰਕੇਸ਼ ਸਿੰਘ ਉਰਫ ਲੰਬੜ ਅਤੇ ਸਾਹਿਲ ਵੱਲੋਂ ਉਨ੍ਹਾਂ ਉਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ ਗਈ ਜਿਸ ਕਾਰਨ ਅਭਿਸ਼ੇਕ ਗੰਭੀਰ ਜ਼ਖਮੀ ਹੋ ਗਿਆ ਜਦਕਿ ਉਸਦਾ ਬਚਾਅ ਹੋ ਗਿਆ। ਨਿੱਜੀ ਰੰਜ਼ਿਸ਼ 'ਚ ਨੌਜਵਾਨਾਂ ਦੀ ਕੀਤੀ ਫਾਇਰਿੰਗ, ਇਕ ਜ਼ਖ਼ਮੀਕੁਸ਼ਾਲ ਕੁਮਾਰ ਨੇ ਦੱਸਿਆ ਕਿ ਹਮਲਾਵਰ ਉਸ ਨਾਲ ਖਾਲਸਾ ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ ਰੰਜਿਸ਼ ਰੱਖਦੇ ਸਨ ਤੇ ਲਗਾਤਾਰ ਉਨ੍ਹਾਂ ਵੱਲੋਂ ਉਸਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ।  ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਫਿਲਹਾਲ ਜ਼ਖਮੀ ਹੋਏ ਨੌਜਵਾਨ ਦੀ ਹਾਲਤ ਠੀਕ ਐ ਤੇ ੳਸਦਾ ਇਲਾਜ ਕੀਤਾ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਜਦੋਂ ਐਸਐਚਓ ਗੜ੍ਹਦੀਵਾਲਾ ਪ੍ਰਦੀਪ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਹਮਲਾ ਕਰਨ ਵਾਲੇ ਦੋਹਾਂ ਨੌਜਵਾਨਾਂ ਵਿਰੁੱਧ ਇਰਾਦਾ ਕਤਲ ਦਾ ਮਾਮਲਾ ਦਰਜ ਕਰਕੇ ਕਥਿਤ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਜਲਦ ਹੀ ਮੁਲਜ਼ਮਾਂ ਨੂੰ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਨਿੱਜੀ ਰੰਜ਼ਿਸ਼ 'ਚ ਨੌਜਵਾਨਾਂ ਦੀ ਕੀਤੀ ਫਾਇਰਿੰਗ, ਇਕ ਜ਼ਖ਼ਮੀਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਰੋਜ਼ਾਨਾ ਫਾਇਰਿੰਗ ਦੀ ਘਟਨਾਵਾਂ ਵਾਪਰ ਰਹੀਆਂ ਹਨ। ਜਿਸ ਕਾਰਨ ਲੋਕਾਂ ਵਿੱਚ ਭਾਰੀ ਸਹਿਮ ਦਾ ਮਾਹੌਲ ਹੈ। ਇਹ ਵੀ ਪੜ੍ਹੋ : ਕੌਂਸਲਰ ਦੇ ਬੇਟੇ ਨੇ ਚਲਾਈਆਂ ਗੋਲ਼ੀਆਂ, ਇਕ ਦੀ ਮੌਤ

Related Post